07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਵਿਧਾਇਕ ਰਹਿਮਾਨ ਦੀ ਅਗਵਾਈ ਹੇਠ ਹਲਕੇ ਵਿੱਚ ਵਿਕਾਸ ਦੀ ਲਹਿਰ ਤੇਜ਼ - ਸੀਨੀਅਰ ਆਪ ਆਗੂ

Ad Position 21
No active advertisement
ਅਜੀਤ ਡੈਸਕ 10-04-2026
ਸੰਦੌੜ, 9 ਅਪ੍ਰੈਲ (ਜਸਵੀਰ ਸਿੰਘ ਜੱਸੀ) - ਹਲਕੇ ਵਿਚ ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਦੀ ਅਗਵਾਈ ਹੇਠ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਮਿਲ ਰਹੀ ਹੈ | ਇਲਾਕੇ ਦੇ ਵੱਖ-ਵੱਖ ਪਿੰਡਾਂ ਵਿਚ ਸੈਂਕੜੇ ਵਿਕਾਸ ਕੰਮ ਜਾਰੀ ਹਨ, ਜਿਸ ਨਾਲ ਲੋਕਾਂ ਵਿੱਚ ਖ਼ੁਸ਼ੀ ਦੀ ਲਹਿਰ ਦਿਖਾਈ ਦੇ ਰਹੀ ਹੈ | ਸੜਕਾਂ ਦੀ ਮੁਰੰਮਤ, ਗਲੀਆਂ-ਨਾਲੀਆਂ ਦੀ ਨਿਰਮਾਣ, ਪੀਣ ਵਾਲੇ ਪਾਣੀ ਦੀ ਸਹੂਲਤ ਅਤੇ ਹੁਣ ਨਹਿਰੀ ਪਾਣੀ ਦੀ ਪਹੁੰਚ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ, ਜਿਸ ਨਾਲ ਕਿਸਾਨਾਂ ਨੂੰ ਵੱਡਾ ਲਾਭ ਮਿਲੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੀਏ ਗੁਰਮੁਖ ਸਿੰਘ, ਸਰਪੰਚ ਪਿੰਡ ਖਾਨਪੁਰ, ਸਰਪੰਚ ਅਮਨਦੀਪ ਸਿੰਘ ਸੰਧੂ ਸਰਪੰਚ ਕੁਲਵੀਰ ਸਿੰਘ ਮਾਣਕ (ਫ਼ੌਜੀ ਖ਼ੁਰਦ) ਯਾਸਰ ਅਰਫਾਤ ਵੱਲੋਂ ਸਾਂਝੇ ਤੋਰ ਤੇ ਕੀਤਾ ਗਿਆ | ਉਨ੍ਹਾਂ ਕਿਹਾ ਕਿ ਵਿਧਾਇਕ ਜਮੀਲ ਉਰ ਰਹਿਮਾਨ ਹਮੇਸ਼ਾ ਲੋਕਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਕੇ ਹੱਲ ਕਰਦੇ ਹਨ ਅਤੇ ਹਲਕੇ ਦੇ ਵਿਕਾਸ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ | ਸਰਪੰਚਾਂ ਨੇ ਕਿਹਾ ਕਿ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਵਿਕਾਸ ਕੰਮ ਕਰਵਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਲੋਕਾਂ ਦਾ ਵਿਸ਼ਵਾਸ ਸਰਕਾਰ 'ਤੇ ਲਗਾਤਾਰ ਵਧ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਡੇ ਪ੍ਰੋਜੈਕਟ ਹਲਕੇ ਵਿੱਚ ਲਿਆਂਦੇ ਜਾਣਗੇ | ਅੰਤ ਵਿੱਚ ਉਨ੍ਹਾਂ ਨੇ ਕਿਹਾ ਕਿ ਵਿਧਾਇਕ ਜਮੀਲ ਉਰ ਰਹਿਮਾਨ ਦੀ ਅਗਵਾਈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰ-ਦਰਸ਼ੀ ਸੋਚ ਨਾਲ ਹਲਕਾ ਤਰੱਕੀ ਦੇ ਰਸਤੇ 'ਤੇ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ ਅਤੇ ਲੋਕਾਂ ਨੂੰ ਇਸ ਦਾ ਲਾਭ ਲਗਾਤਾਰ ਮਿਲ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ 'ਮਧੁਰਮ-26' ਤੋਂ ਪਹਿਲਾਂ ਸਲਾਈਟ ਕੈਂਪਸ ਵਿਚ ਫਲੈਸ਼ਮੌਬ ਦੀ ਧੂਮ ਅਗਲੀ ਖ਼ਬਰ ਬਿਜਲੀ ਬੋਰਡ ਦੀਆਂ ਸਮੂਹ ਜਥੇਬੰਦੀਆਂ ਦੀ ਮੀਟਿੰਗ ਹੋਈ <br/>
Ad Position 24