16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਵਿਧਾਇਕ ਉੱਗੋਕੇ ਅਤੇ ਐੱਸ.ਐੱਸ.ਪੀ. ਨੇ ਸੀ.ਸੀ.ਟੀ.ਵੀ. ਕੈਮਰਿਆਂ ਦਾ ਕੀਤਾ ਉਦਘਾਟਨ

Ad Position 21
repet_subhas-goyals [Copy P29]
ਅਜੀਤ ਡੈਸਕ 11-04-2026
ਤਪਾ ਮੰਡੀ, 10 ਅਪ੍ਰੈਲ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਕੈਮਰੇ ਲੱਗਣ ਨਾਲ ਅÏਰਤਾਂ ਤੇ ਬੱਚਿਆਂ ਵਿਚ ਸੁਰੱਖਿਆ ਦੀ ਭਾਵਨਾ ਵਧੇਗੀ ਅਤੇ ਅਪਰਾਧੀਆਂ 'ਚ ਕਾਨੂੰਨ ਦਾ ਡਰ ਪੈਦਾ ਹੋਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਅਤੇ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਨੇ ਸ਼ਹਿਰ ਅੰਦਰ ਲੱਗੇ ਕੈਮਰਿਆਂ ਦਾ ਉਦਘਾਟਨ ਕਰਨ ਉਪਰੰਤ ਸਾਂਝੇ ਤੌਰ 'ਤੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਇਸ ਮੌਕੇ ਹਲਕਾ ਵਿਧਾਇਕ ਉੱਗੋਕੇ ਨੇ ਦੱਸਿਆ ਕਿ ਪੂਰੇ ਤਪਾ ਸ਼ਹਿਰ ਅੰਦਰ 88 ਦੇ ਕਰੀਬ ਕੈਮਰੇ ਲਗਾਏ ਗਏ ਹਨ, ਜਿਨ੍ਹਾਂ ਵਿਚੋਂ 10 ਕੈਮਰੇ ਏ.ਐਨ.ਪੀ.ਆਰ. ਹਨ | ਇਨ੍ਹਾਂ ਕੈਮਰਿਆਂ 'ਤੇ ਲਗਭਗ 50.92 ਲੱਖ ਰੁਪਏ ਦੀ ਰਾਸ਼ੀ ਖ਼ਰਚ ਕੀਤੀ ਗਈ ਹੈ | ਇਨ੍ਹਾਂ ਕੈਮਰਿਆਂ ਨਾਲ ਅਪਰਾਧੀਆਂ 'ਚ ਪੁਲਿਸ ਦਾ ਡਰ ਬਣਿਆ ਰਹੇਗਾ ਅਤੇ ਇਲਾਕੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਵੀ ਕਾਇਮ ਰਹੇਗੀ | ਹਲਕਾ ਵਿਧਾਇਕ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਵਲੋਂ ਭਦੌੜ, ਸ਼ਹਿਣਾ ਤੋਂ ਇਲਾਵਾ ਪਿੰਡਾਂ ਵਿਚ ਵੀ ਕੈਮਰੇ ਲਗਵਾਏ ਜਾ ਰਹੇ ਹਨ | ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਅਤੇ ਐਸ.ਪੀ (ਡੀ.) ਅਸ਼ੋਕ ਸ਼ਰਮਾ ਨੇ ਕਿਹਾ ਕਿ ਇਲਾਕੇ ਨੂੰ ਅਪਰਾਧ ਮੁਕਤ ਤੇ ਸੁਰੱਖਿਅਤ ਬਣਾਉਣ ਲਈ ਵੱਡੀ ਮੁਹਿੰਮ ਵਿੱਢ ਦਿੱਤੀ ਗਈ ਹੈ | ਜਿਸ ਦੇ ਚੱਲਦਿਆਂ ਹੁਣ ਪੁਲਿਸ ਦੀ ਸਮਾਜ ਵਿਰੋਧੀ ਅਨਸਰਾਂ 'ਤੇ ਬਾਜ਼ ਅੱਖ ਰਹੇਗੀ | ਪੂਰਾ ਸ਼ਹਿਰ ਸੀ.ਸੀ.ਟੀ.ਵੀ. ਕੈਮਰਿਆਂ ਦੀ ਪਹਿਰੇਦਾਰੀ ਹੇਠ ਕਵਰ ਹੋ ਗਿਆ ਹੈ | ਸ਼ਹਿਰ ਦੇ ਵੱਖ-ਵੱਖ ਚੌਕਾਂ 'ਤੇ ਮੁੱਖ ਮਾਰਗਾਂ 'ਤੇ ਹਾਈਟੈੱਕ ਸੀ.ਸੀ.ਟੀ.ਵੀ. ਕੈਮਰੇ ਲੱਗਣ ਨਾਲ ਹੁਣ ਕੋਈ ਵੀ ਅਪਰਾਧੀ ਅਪਰਾਧ ਕਰਨ ਤੋਂ ਕੰਨੀ ਕਤਰਾਏਗਾ | ਉਨ੍ਹਾਂ ਆਖਿਆ ਕਿ ਪ੍ਰਸ਼ਾਸਨ ਵਲੋਂ ਸ਼ਹਿਰ ਦੇ ਪ੍ਰਵੇਸ਼ ਦੁਆਰਾਂ ਤੇ ਸੰਵੇਦਨਸ਼ੀਲ ਇਲਾਕਿਆਂ ਦੀ ਨਿਸ਼ਾਨਦੇਹੀ ਕੀਤੀ ਗਈ ਹੈ | ਇਹ ਕੈਮਰੇ ਨਾ ਸਿਰਫ਼ ਚੋਰੀ ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਨੱਥ ਪਾਉਣਗੇ, ਸਗੋਂ ਟਰੈਫ਼ਿਕ ਵਿਵਸਥਾ ਨੂੰ ਸੁਧਾਰਨ 'ਚ ਵੀ ਮਦਦਗਾਰ ਸਾਬਤ ਹੋਣਗੇ | ਅਕਸਰ ਦੇਖਿਆ ਜਾਂਦਾ ਸੀ ਕਿ ਸ਼ਹਿਰ ਅੰਦਰ ਸ਼ਰਾਰਤੀ ਅਨਸਰਾਂ ਦਾ ਜਮਾਵੜਾ ਰਹਿੰਦਾ ਸੀ | ਪਰ ਹੁਣ ਹਾਈ-ਕੁਆਲਿਟੀ ਕੈਮਰਿਆਂ ਦੀ ਮਦਦ ਨਾਲ ਅਜਿਹੇ ਅਨਸਰਾਂ 'ਤੇ ਪੁਲਿਸ ਦੀ ਸਿੱਧੀ ਨਜ਼ਰ ਰਹੇਗੀ | ਇਸ ਦੌਰਾਨ ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਸਾਰੇ ਕੈਮਰਿਆਂ ਦਾ ਕੰਟਰੋਲ ਥਾਣਾ ਤਪਾ ਵਿਖੇ ਸਥਾਪਿਤ ਕੀਤਾ ਗਿਆ ਹੈ, ਜਿੱਥੋਂ ਪੁਲਿਸ 24 ਘੰਟੇ ਨਿਗਰਾਨੀ ਕਰ ਸਕੇਗੀ ਅਤੇ ਪੂਰੇ ਜ਼ਿਲ੍ਹੇ ਵਿਚ 400 ਦੇ ਕਰੀਬ ਸਥਾਪਤ ਕੀਤੇ ਜਾ ਰਹੇ ਹਨ | ਇਸ ਕੰਮ 'ਤੇ ਇਲਾਕਾ ਨਿਵਾਸੀਆਂ ਤੋਂ ਇਲਾਵਾ ਵੱਖ-ਵੱਖ ਖੇਤਰਾਂ ਦੇ ਨੁਮਾਇੰਦਿਆਂ ਨੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਹੈ ਅਤੇ ਹਲਕਾ ਵਿਧਾਇਕ ਵਲੋਂ ਕੀਤੇ ਗਏ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਡੀ.ਐਸ.ਪੀ. ਤਪਾ ਗੁਰਪ੍ਰੀਤ ਸਿੰਘ ਸਿੱਧੂ, ਡੀ.ਐਸ.ਪੀ. ਕੁਲਵੰਤ ਸਿੰਘ, ਨਗਰ ਕੌਂਸਲ ਪ੍ਰਧਾਨ ਡਾ: ਸੋਨੀਕਾ ਬਾਂਸਲ, ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋਂ, ਸਹਾਇਕ ਥਾਣੇਦਾਰ ਹਰਵਿੰਦਰਪਾਲ ਸਿੰਘ, ਮੁੱਖ ਮੁਨਸ਼ੀ ਕਮਲ ਕਿਸ਼ੋਰ, ਕਾਰਜ ਸਾਧਕ ਅਫਸਰ ਹਰਪ੍ਰੀਤ ਸਿੰਘ, ਡਾਕਟਰ ਬਾਲ ਚੰਦ ਬਾਂਸਲ, ਟਰੱਕ ਯੂਨੀਅਨ ਦੇ ਪ੍ਰਧਾਨ ਜਸਵਿੰਦਰ ਸਿੰਘ ਚੱਠਾ, ਅਰਵਿੰਦ ਰੰਗੀ, ਜੱਸੀ ਪੁਰਬਾ, ਬਲਜੀਤ ਬਾਸੀ ਆਦਿ ਪਾਰਟੀ ਵਰਕਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਔਰਤ ਕਾਬੂ ਅਗਲੀ ਖ਼ਬਰ ਸੰਗਰੂਰ ਵਿਖੇ ਭਾਜਪਾ ਨੇ ਮਨਾਇਆ ਆਪਣਾ 47ਵਾਂ ਸਥਾਪਨਾ ਦਿਵਸ
Ad Position 24