ਬਰਨਾਲਾ, 10 ਅਪ੍ਰੈਲ (ਰਾਜ ਪਨੇਸਰ)-ਸਥਾਨਕ ਦੁਸਹਿਰਾ ਗਰਾਊਾਡ ਨਜ਼ਦੀਕ ਇਕ ਔਰਤ ਨੂੰ 18 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਸੁਖਮਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਪਰਮਜੀਤ ਕੌਰ ਪਤਨੀ ਰਾਜੂ ਸਿੰਘ ਵਾਸੀ ਬਰਨਾਲਾ ਨਾਜਾਇਜ਼ ਸ਼ਰਾਬ ਵੇਚਣ ਦੀ ਆਦੀ ਹੈ | ਜੋ ਕਿ ਅੱਜ ਵੀ ਨਾਜਾਇਜ਼ ਸ਼ਰਾਬ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹੈ | ਜਿਸ ਨੂੰ ਦਸਹਿਰਾ ਗਰਾਊਾਡ ਨਜ਼ਦੀਕ ਘੁੰਮਦਾ ਦੇਖਿਆ ਗਿਆ ਹੈ | ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਉਕਤ ਔਰਤ ਨੂੰ 18 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਿਚ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |