16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਡਿਪਟੀ ਕਮਿਸ਼ਨਰ ਵਲੋਂ ਜਨਗਣਨਾ-2027 ਤਹਿਤ ਚਾਰਜ ਅਫ਼ਸਰਾਂ ਨਾਲ ਮੀਟਿੰਗ

Ad Position 21
repet_subhas-goyals [Copy P29]
ਅਜੀਤ ਡੈਸਕ 11-04-2026
ਬਰਨਾਲਾ, 10 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ-ਕਮ-ਪਿ੍ੰਸੀਪਲ ਸੈਂਸਸ ਅਫ਼ਸਰ ਦੀ ਅਗਵਾਈ ਹੇਠ ਜਨਗਣਨਾ-2027 ਤਹਿਤ ਇੱਕ ਅਹਿਮ ਮੀਟਿੰਗ ਚਾਰਜ ਅਫ਼ਸਰਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨਾਲ ਹੋਈ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ 15 ਮਈ ਤੋਂ 13 ਜੂਨ ਤੱਕ ਘਰਾਂ ਦੀ ਸੂਚੀਕਰਨ ਦਾ ਪਹਿਲਾ ਪੜਾਅ ਸ਼ੁਰੂ ਹੋਵੇਗਾ | ਇਹ ਦੇਸ਼ ਦੀ ਪਹਿਲੀ ਡਿਜੀਟਲ ਜਨਗਣਨਾ ਹੋਵੇਗੀ, ਜਿਸ ਵਿਚ 30 ਅਪ੍ਰੈਲ ਤੋਂ 14 ਮਈ ਤੱਕ ਸੈਲਫ-ਇਨਿਊਮਰੇਸ਼ਨ (ਖ਼ੁਦ ਜਾਣਕਾਰੀ ਭਰਨ) ਦੀ ਸਹੂਲਤ ਵੀ ਮਿਲੇਗੀ | ਉਨ੍ਹਾਂ ਦੱਸਿਆ ਕਿ ਸਵੈ-ਗਣਨਾ ਇੱਕ ਅਜਿਹੀ ਸਹੂਲਤ ਹੈ ਜਿਸ ਰਾਹੀਂ ਆਮ ਲੋਕ ਜਨਗਣਨਾ ਮੁਲਾਜ਼ਮਾਂ ਦੇ ਘਰ ਆਉਣ ਦਾ ਇੰਤਜ਼ਾਰ ਕੀਤੇ ਬਿਨਾਂ ਖ਼ੁਦ ਆਪਣੀ ਜਾਣਕਾਰੀ ਸਰਕਾਰੀ ਪੋਰਟਲ 'ਤੇ ਦਰਜ ਕਰ ਸਕਦੇ ਹਨ | ਪਹਿਲਾਂ ਇਹ ਕੰਮ ਸਿਰਫ਼ ਕਾਗ਼ਜ਼ੀ ਫਾਰਮਾਂ ਰਾਹੀਂ ਹੁੰਦਾ ਸੀ ਪਰ ਹੁਣ ਤੁਸੀਂ ਆਪਣੇ ਮੋਬਾਈਲ ਜਾਂ ਕੰਪਿਊਟਰ ਰਾਹੀਂ ਘਰ ਬੈਠੇ ਹੀ ਆਪਣਾ ਅਤੇ ਆਪਣੇ ਪਰਿਵਾਰ ਦਾ ਵੇਰਵਾ ਆਨਲਾਈਨ ਭਰ ਸਕਦੇ ਹੋ | ਇਸ ਦੀ ਪ੍ਰਕਿਰਿਆ ਬਹੁਤ ਸੌਖੀ ਹੈ | ਸਰਕਾਰ ਦੇ ਅਧਿਕਾਰਤ ਜਨਗਣਨਾ ਪੋਰਟਲ 'ਤੇ ਜਾਣਾ ਹੋਵੇਗਾ | ਭਾਸ਼ਾ ਦੀ ਚੋਣ ਕਰੋ ਅਤੇ ਆਪਣੇ ਮੋਬਾਈਲ ਨੰਬਰ ਅਤੇ ਬੁਨਿਆਦੀ ਜਾਣਕਾਰੀ ਦੀ ਵਰਤੋਂ ਕਰ ਕੇ ਪੋਰਟਲ 'ਤੇ ਲੌਗਇਨ ਕਰੋ | ਪੋਰਟਲ 'ਤੇ ਦਿੱਤੇ ਗਏ ਸਵਾਲਾਂ ਦੇ ਜਵਾਬ ਆਪਣੀ ਸਹੂਲਤ ਅਨੁਸਾਰ ਭਰੋ | ਜਿਵੇਂ ਹੀ ਸਫਲਤਾਪੂਰਵਕ ਫਾਰਮ ਸਬਮਿਟ ਹੋਵੇਗਾ, ਨਾਗਰਿਕ ਨੂੰ ਇੱਕ 'ਸੈਲਫ-ਐਨੂਮਰੇਸ਼ਨ ਆਈ.ਡੀ.' ਜਨਰੇਟ ਕਰ ਕੇ ਦੇਵੇਗਾ | ਜਦੋਂ ਜਨਗਣਨਾ ਮੁਲਾਜ਼ਮ ਘਰ ਆਵੇਗਾ ਤਾਂ ਨਾਗਰਿਕ ਨੂੰ ਸਿਰਫ਼ ਇਹ ਆਈ.ਡੀ. ਦਿਖਾਉਣੀ ਹੋਵੇਗੀ | ਇਸ ਨਾਲ ਜਾਣਕਾਰੀ ਦੀ ਤਸਦੀਕ ਹੋ ਜਾਵੇਗੀ ਅਤੇ ਦੁਬਾਰਾ ਫਾਰਮ ਭਰਨ ਦੀ ਲੋੜ ਨਹੀਂ ਪਵੇਗੀ | ਉਨ੍ਹਾਂ ਦੱਸਿਆ ਕਿ ਪ੍ਰਕਿਰਿਆ ਨੂੰ ਆਸਾਨ ਬਣਾਉਣ ਲਈ ਜਨਗਣਨਾ ਕਰਮਚਾਰੀਆਂ ਦੇ ਘਰ-ਘਰ ਜਾਣ ਦੀ ਜੋ ਵੀ ਤਰੀਕ ਤੈਅ ਹੋਵੇਗੀ, ਉਸ ਤੋਂ ਠੀਕ 15 ਦਿਨ ਪਹਿਲਾਂ 'ਸਵੈ-ਗਣਨਾ' ਦਾ ਪੋਰਟਲ ਉਸ ਖੇਤਰ ਦੇ ਲੋਕਾਂ ਲਈ ਖੋਲ੍ਹ ਦਿੱਤਾ ਜਾਵੇਗਾ | ਇਸ ਤਹਿਤ 33 ਸਵਾਲ ਪੁੱਛੇ ਜਾਣਗੇ, ਜਿਨ੍ਹਾਂ ਵਿਚ ਮੁੱਖ ਤੌਰ 'ਤੇ ਰਿਹਾਇਸ਼ ਦੀ ਸਥਿਤੀ (ਕੱਚਾ/ਪੱਕਾ), ਬੁਨਿਆਦੀ ਸਹੂਲਤਾਂ (ਪਾਣੀ, ਬਿਜਲੀ, ਪਖਾਨੇ ਆਦਿ) ਅਤੇ ਪਰਿਵਾਰ ਕੋਲ ਉਪਲਬਧ ਸੰਪਤੀਆਂ ਦੀ ਜਾਣਕਾਰੀ ਮੰਗੀ ਜਾਵੇਗੀ | ਇਸ ਮੌਕੇ ਉਨ੍ਹਾਂ ਸਮੂਹ ਅਮਲੇ ਨੂੰ ਲੋਕਾਂ ਨੂੰ ਜਨਗਣਨਾ ਦੀ ਪ੍ਰਕਿਰਿਆ ਅਤੇ ਸੈਲਫ-ਇਨਿਊਮਰੇਸ਼ਨ ਬਾਰੇ ਵੱਧ ਵੱਧ ਜਾਗਰੂਕ ਕਰਨ ਦੇ ਨਿਰਦੇਸ਼ ਦਿੱਤੇ | ਇਸ ਮੌਕੇ ਜ਼ਿਲ੍ਹਾ ਸੈਂਸਸ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਕੁਮਾਰ ਮੋਦੀ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਕਣਕ ਦੇ ਖ਼ਰੀਦ ਪ੍ਰਬੰਧਾਂ ਦੇ ਦਾਅਵਿਆਂ ਦੀ ਨਿਕਲੀ ਫ਼ੂਕ, ਅਨਾਜ ਮੰਡੀਆਂ ਦੀ ਬਿਜਲੀ ਸਪਲਾਈ ਕੁੰਡੀ ਲਾ ਕੇ ਚਲਾਈ ਅਗਲੀ ਖ਼ਬਰ ਦਿਨ-ਦਿਹਾੜੇ ਕੱੁਟਮਾਰ ਕਰਨ ਤੇ ਲੱੁਟ-ਖੋਹ ਕਰਨ ਦੇ ਮਾਮਲੇ 'ਚ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24