16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਪੰਜਾਬ ਸਕੂਲ ਸਿੱਖਿਆ ਬੋਰਡ ਅੱਠਵੀਂ ਦੀ ਪ੍ਰੀਖਿਆ 'ਚ ਜ਼ਿਲ੍ਹਾ ਬਰਨਾਲਾ ਦੇ ਤਿੰਨ ਵਿਦਿਆਰਥੀਆਂ ਨੇ ਮੈਰਿਟ ਵਿਚ ਕਰਵਾਇਆ ਨਾਂਅ ਦਰਜ

Ad Position 21
repet_subhas-goyals [Copy P29]
ਅਜੀਤ ਡੈਸਕ 11-04-2026
ਬਰਨਾਲਾ, 10 ਅਪ੍ਰੈਲ (ਅਸ਼ੋਕ ਭਾਰਤੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2025-2026 ਦਾ ਅੱਠਵੀਂ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ | ਜਿਸ ਵਿਚ ਜ਼ਿਲ੍ਹਾ ਬਰਨਾਲਾ ਦੇ 3 ਹੋਣਹਾਰ ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਨਾਂਅ ਦਰਜ ਕਰਵਾਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਰਵਹਿੱਤਕਾਰੀ ਸਕੂਲ ਵਿੱਦਿਆ ਮੰਦਰ ਬਰਨਾਲਾ ਦੀ ਵਿਦਿਆਰਥੀ ਪਰਨੇ ਗਰਗ ਮੈਰਿਟ ਸੂਚੀ ਵਿਚ 211ਵਾਂ ਸਥਾਨ, ਸਰਵਹਿੱਤਕਾਰੀ ਵਿੱਦਿਆ ਮੰਦਰ ਤਪਾ ਦੀ ਵਿਦਿਆਰਥੀ ਨੂਰਦੀਪ ਕੌਰ ਨੇ ਮੈਰਿਟ ਸੂਚੀ ਵਿਚ 232ਵਾਂ ਸਥਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਦੇ ਵਿਦਿਆਰਥੀ ਰੂਬੀ ਨੇ ਮੈਰਿਟ ਸੂਚੀ ਵਿਚ 236ਵਾਂ ਸਥਾਨ ਹਾਸਲ ਕੀਤਾ ਹੈ | ਉਕਤ ਤਿੰਨੋ ਵਿਦਿਆਰਥੀਆਂ ਨੇ ਸਾਂਝੇ ਤੌਰ 'ਤੇ 600 ਵਿਚੋਂ 585 (97.50 ਫ਼ੀਸਦੀ) ਅੰਕ ਲੈ ਕੇ 15ਵਾਂ ਰੈਂਕ ਹਾਸਲ ਕਰ ਕੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਹਰਜੀਤ ਸਿੰਘ ਖਿਆਲੀ 'ਤੇ ਪੰਚਾਇਤ ਵਲੋਂ ਲਾਏ ਝੂਠੇ ਇਲਜ਼ਾਮ ਵਿਰੁੱਧ ਕੀਤਾ ਜਾਵੇਗਾ ਤਿੱਖਾ ਸੰਘਰਸ਼-ਮਜ਼ਦੂਰ ਆਗੂ ਅਗਲੀ ਖ਼ਬਰ ਕਣਕ ਦੇ ਖ਼ਰੀਦ ਪ੍ਰਬੰਧਾਂ ਦੇ ਦਾਅਵਿਆਂ ਦੀ ਨਿਕਲੀ ਫ਼ੂਕ, ਅਨਾਜ ਮੰਡੀਆਂ ਦੀ ਬਿਜਲੀ ਸਪਲਾਈ ਕੁੰਡੀ ਲਾ ਕੇ ਚਲਾਈ
Ad Position 24