ਬਰਨਾਲਾ, 10 ਅਪ੍ਰੈਲ (ਅਸ਼ੋਕ ਭਾਰਤੀ)-ਦਲਿਤ ਅਤੇ ਮਜ਼ਦੂਰ ਮੁਕਤੀ ਮੋਰਚਾ ਦੀ ਮੀਟਿੰਗ ਬਰਨਾਲਾ ਵਿਖੇ ਜਥੇਬੰਦੀ ਦੇ ਆਗੂ ਸਰਪੰਚ ਜਗਰਾਜ ਸਿੰਘ ਟੱਲੇਵਾਲ ਅਤੇ ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਗੋਬਿੰਦ ਸਿੰਘ ਛਾਜਲੀ ਦੀ ਅਗਵਾਈ ਵਿਚ ਹੋਈ | ਇਸ ਮੌਕੇ ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਨੌਜਵਾਨ ਆਗੂ ਹਰਜੀਤ ਸਿੰਘ ਖ਼ਿਆਲੀ ਨੂੰ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਵਲੋਂ ਨੋਟਿਸ ਭੇਜ ਕੇ ਡੀ.ਡੀ.ਪੀ.ਓ ਦਫ਼ਤਰ ਵਿਚ ਪੇਸ਼ ਹੋਣ ਤੋਂ ਬਾਅਦ ਮਾਮਲਾ ਜ਼ਿਲ੍ਹਾ ਪੱਧਰ 'ਤੇ ਗਰਮਾ ਗਿਆ ਹੈ | ਹਰਜੀਤ ਸਿੰਘ ਖਿਆਲੀ ਉੱਪਰ ਗ੍ਰਾਮ ਪੰਚਾਇਤ ਮਹਿਲ ਕਲਾਂ ਸੋਢੇ ਅਤੇ ਬੀ.ਡੀ.ਪੀ.ਓ ਬਲਾਕ ਮਹਿਲ ਕਲਾਂ ਵਲੋਂ ਪਿੰਡ ਦੇ ਕੰਮਾਂ 'ਚ ਰੁਕਾਵਟ ਪਾਉਣ ਲਈ ਸ਼ਿਕਾਇਤ ਕੀਤੀ ਗਈ ਹੈ | ਉਨ੍ਹਾਂ ਨੇ ਕਿਹਾ ਕਿ ਹਰਜੀਤ ਸਿੰਘ ਖ਼ਿਆਲੀ ਪਿਛਲੇ ਲੰਮੇਂ ਸਮੇਂ ਤੋਂ ਸਰਕਾਰੀ ਹਸਪਤਾਲ ਮਹਿਲ ਕਲਾਂ 'ਚ ਡਾਕਟਰਾਂ ਦੀ ਘਾਟ ਨੂੰ ਲੈ ਕ ਲੜਾਈ ਲੜ ਰਿਹਾ ਹੈ ਅਤੇ ਹੋਰ ਜਿੱਥੇ ਕਿਤੇ ਵੀ ਕਿਸੇ ਨਾਲ ਕੋਈ ਧੱਕਾ ਹੁੰਦਾ ਹੈ, ਉਸ ਦੀ ਆਵਾਜ਼ ਬੁਲੰਦ ਕਰਦਾ ਹੈ ਅਤੇ ਉਸ ਨੂੰ ਇਨਸਾਫ਼ ਦਿਵਾਉਂਦਾ ਹੈ | ਇਸ ਕਰ ਕੇ ਇਹ ਨੌਜਵਾਨ ਆਗੂ ਇਸ ਸਰਮਾਏਦਾਰੀ ਪੱਖੀ ਸਰਕਾਰ ਦੀ ਅੱਖ ਵਿਚ ਰੜਕ ਰਿਹਾ ਹੈ | ਇਸ ਮੌਕੇ ਹਰਜੀਤ ਸਿੰਘ ਖਿਆਲੀ ਨੇ ਕਿਹਾ ਉਸ ਦੀ ਲੜਾਈ ਭਿ੍ਸ਼ਟਾਚਾਰ ਦੇ ਖ਼ਿਲਾਫ਼ ਹੈ | ਆਗੂਆਂ ਮੰਗ ਕੀਤੀ ਕਿ ਨੌਜਵਾਨ ਆਗੂ ਖਿਆਲੀ 'ਤੇ ਜੋ ਝੂਠੇ ਇਲਜ਼ਾਮ ਲਗਾਏ ਗਏ ਹਨ | ਉਸ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਗ਼ਲਤ ਇਲਜ਼ਾਮ ਲਗਾਉਣ ਵਾਲਿਆਂ 'ਤੇ ਸਖ਼ਤ ਤੋਂ ਸਖ਼ਤ