14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਧਰਮ ਯੁੱਧ ਮੋਰਚਾ ਸਮਾਣਾ ਤੇ ਸ਼ਹੀਦ ਹੋਏ ਪਿੰਡ ਚੱਠਾ ਨਨਹੇੜਾ ਦੇ ਕਿਸਾਨ ਦਾ ਕੀਤਾ ਅੰਤਿਮ ਸੰਸਕਾਰ

Ad Position 21
repet_subhas-goyals [Copy P29]
ਅਜੀਤ ਡੈਸਕ 11-04-2026
ਸੁਨਾਮ ਊਧਮ ਸਿੰਘ ਵਾਲਾ, 10 ਅਪ੍ਰੈਲ (ਰੁਪਿੰਦਰ ਸਿੰਘ ਸੱਗੂ)-ਬੇਅਦਬੀਆਂ ਖ਼ਿਲਾਫ਼ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਸਮਾਣਾ ਵਿਖੇ ਚੱਲ ਰਹੇ ਧਰਮ ਯੁੱਧ ਮੋਰਚੇ ਤੇ ਸ਼ਹੀਦ ਹੋਏ ਪਿੰਡ ਚੱਠਾ ਨਹੇੜਾ ਦੇ ਕਿਸਾਨ ਗੋਬਿੰਦ ਸਿੰਘ ਦਾ ਬੀਕੇਯੂ ਸਿੱਧੂਪੁਰ, ਧਰਮ ਯੁੱਧ ਮੋਰਚਾ ਕਮੇਟੀ ਦੇ ਆਗੂਆਂ ਪਿੰਡ ਵਾਸੀਆਂ ਤੇ ਸਕੇ ਸੰਬੰਧੀਆਂ ਵੱਲੋਂ ਪੂਰੇ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਬੀਕੇਯੂ ਏਕਤਾ ਸਿੱਧੂਪੁਰ ਦੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ , ਮੋਰਚਾ ਕਮੇਟੀ ਦੇ ਆਗੂ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਪਿਛਲੇ ਕਰੀਬ 18 ਮਹੀਨਿਆਂ ਤੋਂ ਭਾਈ ਗੁਰਜੀਤ ਸਿੰਘ ਫ਼ੌਜੀ 400 ਫੁੱਟ ਉੱਚੇ ਟਾਵਰ ਤੇ ਬੇਅਦਬੀਆਂ ਖ਼ਿਲਾਫ਼ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਡਟੇ ਹੋਏ ਹਨ ਉੱਥੇ ਹੀ 24 ਫਰਵਰੀ ਤੋਂ ਪਾਤੜਾਂ ਪਟਿਆਲਾ ਹਾਈਵੇ ਤੇ ਬਾਬਾ ਬੰਦਾ ਸਿੰਘ ਬਹਾਦਰ ਚੌਂਕ ਚ ਧਰਮ ਯੁੱਧ ਮੋਰਚਾ ਚੱਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਗੋਬਿੰਦ ਸਿੰਘ ਉਮਰ ਕਰੀਬ 70 ਸਾਲ ਲਗਾਤਾਰ ਮੋਰਚੇ ਤੇ ਹਾਜ਼ਰੀ ਭਰ ਰਿਹਾ ਸੀ ਤੇ ਹੁਣ ਵੀ ਕਰੀਬ 10 ਦਿਨਾਂ ਤੋਂ ਮੋਰਚੇ ਤੇ ਡਟਿਆ ਹੋਇਆ ਸੀ ਸੱਤ ਅਪ੍ਰੈਲ ਦੀ ਸਵੇਰ ਨੂੰ ਉਨ੍ਹਾਂ ਗੁਰਬਾਣੀ ਕੀਰਤਨ ਵੀ ਸੁਣਿਆ ਤੇ ਸਾਢੇ ਕ 9 ਵਜੇ ਦੇ ਕਰੀਬ ਉਹ ਮੰਜੇ ਤੇ ਬੈਠੇ ਅਚਾਨਕ ਡਿੱਗ ਪਏ ਤੇ ਉਨ੍ਹਾਂ ਨੂੰ ਤੁਰੰਤ ਸਰਕਾਰੀ ਹਸਪਤਾਲ ਲੈ ਜਾਂਦਾ ਗਿਆ ਜਿੱਥੇ ਉਨ੍ਹਾਂ ਨੂੰ ਮਿ੍ਤਕ ਐਲਾਨ ਦਿੱਤਾ ਗਿਆ | ਕਾਕਾ ਸਿੰਘ ਕੋਟੜਾ ਨੇ ਦੱਸਿਆ ਕਿ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਵਾਂਗ ਮੋਰਚੇ ਤੇ ਸ਼ਹੀਦ ਹੋਏ ਗੋਬਿੰਦ ਸਿੰਘ ਦੇ ਪਰਿਵਾਰ ਦੇ ਜ਼ਖ਼ਮਾਂ ਤੇ ਮਲ੍ਹਮ ਲਾਉਣ ਲਈ ਪ ਲੱਖ ਦੀ ਸਹਾਇਤਾ ਰਾਸ਼ੀ, ਸਰਕਾਰੀ ਨੌਕਰੀ ਤੇ ਸਮੁੱਚੀ ਕਰਜ਼ਾ ਮੁਆਫ਼ੀ ਦੀ ਮੰਗ ਰੱਖੀ ਗਈ ਸੀ ਪਰ ਪ੍ਰਸ਼ਾਸਨ ਜਦੋਂ ਬਿਲਕੁਲ ਹੀ ਹੱਥ ਖੜੇ ਕਰ ਗਿਆ ਤਾਂ ਦੋ ਦਿਨ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੇ ਘਰ ਅੱਗੇ ਪੱਕਾ ਧਰਨਾ ਲਗਾਉਣਾ ਪਿਆ ਜਿਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਸ਼ਹੀਦ ਗੋਬਿੰਦ ਸਿੰਘ ਦੇ ਬੇਟੇ ਸਤਿਗੁਰ ਸਿੰਘ ਨੂੰ 5 ਲੱਖ ਰੁਪਏ ਦਾ ਚੈੱਕ ਸੌਂਪਿਆ ਗਿਆ ਹੈ, ਪਰਿਵਾਰ ਦਾ ਸਮੁੱਚਾ ਕਰਜ਼ਾ ਮੁਆਫ਼ ਕਰਨ ਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣੀ ਮੰਨੀ ਗਈ ਹੈ | ਇਸ ਮੌਕੇ ਬਾਬਾ ਅਮਰਜੀਤ ਸਿੰਘ ਨੇ ਕਿਹਾ ਭਾਵੇਂ ਸਰਕਾਰ ਵੱਲੋਂ ਬੇਅਦਬੀਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾਉਣ ਨੂੰ ਲੈ ਕੇ ਵਿਸਾਖੀ ਵਾਲੇ ਦਿਨ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਹੈ ਪਰ ਸਮਾਣਾ ਵਿਖੇ ਚੱਲ ਰਿਹਾ ਧਰਮ ਯੁੱਧ ਮੋਰਚਾ ਬੇਅਦਬੀਆਂ ਖ਼ਿਲਾਫ਼ ਸਖ਼ਤ ਕਾਨੂੰਨ ਲਾਗੂ ਹੋਣ ਤੱਕ ਜਾਰੀ ਰਹੇਗਾ ਅਤੇ 18 ਮਹੀਨਿਆਂ ਤੋਂ 400 ਫੁੱਟ ਉੱਚੇ ਟਾਵਰ ਤੇ ਬੈਠੇ ਭਾਈ ਗੁਰਜੀਤ ਸਿੰਘ ਫ਼ੌਜੀ ਵੀ ਕਾਨੂੰਨ ਲਾਗੂ ਹੋਣ ਬਾਅਦ ਹੀ ਹੇਠਾਂ ਉੱਤਰਨਗੇ | ਇਸ ਮੌਕੇ ਬੀਕੇਯੂ ਏਕਤਾ ਸਿੱਧੂਪੁਰ ਦੇ ਸੂਬਾ ਮੀਤ ਪ੍ਰਧਾਨ ਜਸਵੀਰ ਸਿੰਘ ਸਿੱਧੂਪੁਰ, ਮੋਰਚਾ ਕਮੇਟੀ ਦੇ ਆਗੂ ਬਾਬਾ ਗੁਰਦੀਪ ਸਿੰਘ ਭੁੱਲਰ, ਬੀਕੇਯੂ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਗੁਰਬਖਸ਼ੀਸ਼ ਸਿੰਘ ਬਾਲਦ ਕਲਾਂ, ਜਰਨਲ ਸਕੱਤਰ ਰਣ ਸਿੰਘ ਜਲੂਰ ਚੱਠਾ, ਰਾਮ ਫਲ ਸਿੰਘ ਜਲੂਰ, ਕੇਵਲ ਸਿੰਘ ਜਵੰਧਾ, ਜਸਵੰਤ ਸਿੰਘ ਛਾਹੜ, ਕਰਮਜੀਤ ਸਿੰਘ ਬਾਲਦ ਕਲਾਂ , ਭੂਰਾ ਸਿੰਘ ਸਲੇਮਗੜ, ਕੁਲਵੰਤ ਸਿੰਘ ਉਭਿਆ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਆਗੂ, ਵਰਕਰ, ਪਿੰਡ ਵਾਸੀ ਤੇ ਸ਼ਹੀਦ ਗੋਬਿੰਦ ਸਿੰਘ ਦੇ ਰਿਸ਼ਤੇਦਾਰ, ਸਕੇ ਸਬੰਧੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਫੈਡਰੇਸ਼ਨ ਨੇ ਸਾਲਾਨਾ ਇਜਲਾਸ ਕਰਵਾਇਆ ਅਗਲੀ ਖ਼ਬਰ ਆਲ ਇੰਡੀਆ ਬ੍ਰਾਹਮਣ ਫ਼ਰੰਟ ਵਲੋਂ ਐੱਸ.ਡੀ.ਐੱਮ. ਕੰਨੂ ਗਰਗ ਦਾ ਸਨਮਾਨ
Ad Position 24