ਬਰਨਾਲਾ, 11 ਅਪ੍ਰੈਲ (ਰਾਜ ਪਨੇਸਰ)-ਨੇੜਲੇ ਪਿੰਡ ਠੀਕਰੀਵਾਲਾ ਦੇ ਇਕ ਵਿਅਕਤੀ ਨੂੰ 315 ਬੋਰ ਦਾ ਦੇਸੀ ਕੱਟਾ, ਇਕ ਜਿੰਦਾ ਕਾਰਤੂਸ ਸਮੇਤ ਕਾਬੂ ਕਰ ਕੇ ਥਾਣਾ ਸਦਰ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਜਗਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਚੋਰ ਲੁਟੇਰਿਆਂ, ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਹਰਵਿੰਦਰ ਸਿੰਘ ਸ਼ਨੀ ਪੱੁਤਰ ਕਰਨੈਲ ਸਿੰਘ ਵਾਸੀ ਔਲਖ ਪੱਤੀ ਬਰਨਾਲਾ ਕੋਲ ਹਥਿਆਰ ਹੈ ਜੋ ਕਿ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਫ਼ਿਰਾਕ ਵਿਚ ਹੈ | ਜਿਸ ਨੂੰ ਠੀਕਰੀਵਾਲਾ ਸੂਆ ਪੁਲ ਨਜ਼ਦੀਕ ਘੁੰਮਦਾ ਦੇਖਿਆ ਗਿਆ ਹੈ | ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਉਕਤ ਵਿਅਕਤੀ ਨੂੰ ਗਿ੍ਫ਼ਤਾਰ ਕਰ ਕੇ ਉਸ ਦੀ ਲੋਅਰ ਦੀ ਜੇਬ 'ਚੋਂ ਦੇਸੀ ਕੱਟਾ 315 ਬੋਰ ਤੇ ਇਕ ਜਿੰਦਾ ਕਾਰਤੂਸ ਬਰਾਮਦ ਕਰਦਿਆਂ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |