05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਨਸ਼ਿਆਂ ਦਾ ਕਾਲਾ ਕਾਰੋਬਾਰ ਕਰਨ ਵਾਲੇ ਮਾੜੇ ਧੰਦਿਆਂ ਨੂੰ ਬੰਦ ਕਰ ਦੇਣ ਨਹੀਂ ਤਾਂ ਇਸ ਦਾ ਅੰਜਾਮ ਬੁਰਾ ਨਿਕਲੇਗਾ-ਐਸ.ਐਸ.ਪੀ ਆਲਮ

Ad Position 21
No active advertisement
ਅਜੀਤ ਡੈਸਕ 12-04-2026
ਤਪਾ ਮੰਡੀ, 11 ਅਪ੍ਰੈਲ (ਪ੍ਰਵੀਨ ਗਰਗ)-ਪੰਜਾਬ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਜਾਰੀ ਰਹੇਗੀ | ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਇਨ•ਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ•ਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਅਤੇ ਐਸ.ਪੀ (ਡੀ) ਅਸ਼ੋਕ ਸ਼ਰਮਾ ਨੇ ਸਾਂਝੇ ਤੌਰ 'ਤੇ ਥਾਣਾ ਤਪਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਇਸ ਮੌਕੇ ਉਨ•ਾਂ ਨਾਲ ਡੀ.ਐਸ.ਪੀ ਤਪਾ ਗੁਰਪ੍ਰੀਤ ਸਿੰਘ ਸਿੱਧੂ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਉਨ•ਾਂ ਕਿਹਾ ਕਿ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਕਰਨ ਲਈ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਲੋਕਾਂ ਦੇ ਮਨਾਂ ਵਿਚ ਇਹ ਦਿ੍ੜ• ਵਿਸ਼ਵਾਸ ਬਣ ਗਿਆ ਹੈ ਕਿ ਇਲਾਕੇ ਅੰਦਰੋਂ ਨਸ਼ਾ ਮੁਕੰਮਲ ਤੌਰ 'ਤੇ ਖ਼ਤਮ ਹੋਵੇਗਾ | ਉਨ•ਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਨਸ਼ਿਆਂ ਦਾ ਕਾਲਾ ਕਾਰੋਬਾਰ ਕਰਨ ਵਾਲੇ ਅਜਿਹੇ ਮਾੜੇ ਧੰਦਿਆਂ ਨੂੰ ਬੰਦ ਕਰ ਦੇਣ ਨਹੀਂ ਤਾਂ ਇਸ ਦਾ ਅੰਜਾਮ ਬੁਰਾ ਨਿਕਲੇਗਾ | ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਦਾ ਮੁਕੰਮਲ ਖ਼ਾਤਮਾ ਕਰਨ ਲਈ ਪੁਲਿਸ ਵਚਨਬੱਧ ਹੈ ਅਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲ-ਦਲ ਵਿਚ ਧੱਕਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਇਸ ਤੋਂ ਇਲਾਵਾ ਜ਼ਿਲ•ਾ ਪੁਲਿਸ ਮੁਖੀ ਬਰਨਾਲਾ ਵਲੋਂ ਪੁਲਿਸ ਫੋਰਸ ਦੇ ਸੁਚਾਰੂ ਕੰਮਕਾਜ ਨੂੰ ਯਕੀਨੀ ਬਣਾਉਣ ਤੇ ਜ਼ਿਲ•ੇ 'ਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਮਜ਼ਬੂਤ ਕਰਨ ਦੇ ਲਗਾਤਾਰ ਯਤਨਾਂ ਤਹਿਤ ਤਪਾ ਥਾਣੇ ਦਾ ਨਿਰੀਖਣ ਵੀ ਕੀਤਾ ਅਤੇ ਪੁਲਿਸ ਸਟੇਸ਼ਨਾਂ ਵਿਚ ਚੰਗੀ ਰੱਖ-ਰਖਾਅ ਤੇ ਸਫ਼ਾਈ ਦੀ ਅਹਿਮੀਅਤ 'ਤੇ ਵੀ ਜ਼ੋਰ ਦਿੱਤਾ | ਐਸ.ਐਸ.ਪੀ. ਨੇ ਦੱਸਿਆ ਕਿ ਪੁਲਿਸ ਕਰਮਚਾਰੀਆਂ ਦੀ ਕਾਰਗੁਜ਼ਾਰੀ ਨੂੰ ਯਕੀਨੀ ਬਣਾਉਣ ਤੇ ਸੇਵਾਵਾਂ ਦੀ ਗੁਣਵੱਤਾ ਵਿਚ ਸੁਧਾਰ ਲਈ ਇਹ ਨਿਰੀਖਣ ਅਤਿ ਜ਼ਰੂਰੀ ਹੈ | ਇਸ ਦੇ ਨਾਲ ਹੀ ਇਹ ਪ੍ਰਕਿਰਿਆ ਸ਼ਾਂਤੀ ਤੇ ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਏਗੀ | ਇਸ ਮੌਕੇ ਡੀ.ਐਸ.ਪੀ ਕੁਲਵੰਤ ਸਿੰਘ, ਸਹਾਇਕ ਥਾਣੇਦਾਰ ਹਰਵਿੰਦਰਪਾਲ ਸਿੰਘ, ਮੁੱਖ ਮੁਨਸ਼ੀ ਕਮਲ ਕਿਸ਼ੋਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਸਕੂਲ ਤਪਾ ਦੀਆਂ ਵਿਦਿਆਰਥਣਾਂ ਨੇ ਅੱਠਵੀਂ ਕਲਾਸ 'ਚੋਂ ਮਾਰੀ ਬਾਜ਼ੀ ਅਗਲੀ ਖ਼ਬਰ ਸਰਵਹਿੱਤਕਾਰੀ ਸਕੂਲ ਦੇ ਵਿਦਿਆਰਥੀ ਪ੍ਰਣੇ ਗਰਗ ਨੇ ਅੱਠਵੀਂ ਜਮਾਤ 'ਚੋਂ ਜ਼ਿਲ੍ਹੇ ਭਰ 'ਚੋਂ ਪਹਿਲਾ ਸਥਾਨ ਪ੍ਰਾਪਤ ਕਰ ਕੇ...
Ad Position 24
No active advertisement