ਤਪਾ ਮੰਡੀ, 11 ਅਪ੍ਰੈਲ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜਿਆਂ ਵਿਚ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਦਿਆ ਮੰਦਰ ਤਪਾ ਦੀਆ ਵਿਦਿਆਰਥੀਆਂ ਉਨ੍ਹਾਂ ਨੇ ਜਿੱਥੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਉੱਥੇ ਵਿਦਿਆਰਥਣ ਨੂਰਦੀਪ ਕੌਰ ਨੇ ਸਕੂਲ ਵੱਲ ਤੇ ਇਲਾਕੇ ਦਾ ਨਾਂਅ ਰੌਸ਼ਨ ਕਰਦੇ ਹੋਏ ਪੰਜਾਬ ਭਰ ਵਿਚ 15ਵਾਂ ਅਤੇ ਜ਼ਿਲ੍ਹਾ ਬਰਨਾਲਾ 'ਚੋਂ ਪਹਿਲਾ ਸਥਾਨ ਹਾਸਲ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਮੈਡਮ ਅਨੁਪਮਾ ਸ਼ਰਮਾ, ਵਾਈਸ ਪਿ੍ੰਸੀਪਲ ਗੁਰਮੀਤ ਕੌਰ ਅਤੇ ਕਲਾਸ ਇੰਚਾਰਜ ਕਿ੍ਸ਼ਨਾ ਦੇਵੀ ਨੇ ਦੱਸਿਆ ਕਿ ਨੂਰਦੀਪ ਕੌਰ ਨੇ ਅੱਠਵੀਂ ਜਮਾਤ ਦੀ ਪ੍ਰੀਖਿਆ ਵਿਚੋਂ 600 ਵਿਚੋਂ 585 ਨੰਬਰ ਹਾਸਲ ਕਰਦੇ ਹੋਏ 97.5 ਫ਼ੀਸਦੀ ਅੰਕ ਪ੍ਰਾਪਤ ਕੀਤੇ ਹਨ | ਉਸ ਦੀ ਇਸ ਉਪਲਬਧੀ ਨਾਲ ਸਕੂਲ ਦੇ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ | ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਾਜਿੰਦਰ ਕੁਮਾਰ ਗਰਗ, ਮੈਨੇਜਰ ਡਾ: ਅਮਿਤ ਕੁਮਾਰ, ਸੁਭਾਸ਼ ਗੁਪਤਾ, ਮੈਂਬਰ ਤਰਸੇਮ ਚੰਦ ਮੋੜ, ਸਤਪਾਲ ਗੋਇਲ, ਰਾਕੇਸ਼ ਗੋਇਲ ਅਤੇ ਰਿੰਕੂ ਸਿੰਗਲਾ ਨੇ ਵਿਦਿਆਰਥਣ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਵਿਦਿਆਰਥਣ ਦਾ ਮੂੰਹ ਮਿੱਠਾ ਕਰਵਾਇਆ ਅਤੇ ਸ਼ੁੱਭਕਾਮਨਾਵਾਂ ਦਿੰਦਿਆਂ ਇਹ ਸਫਲਤਾ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਅਧਿਆਪਕਾਂ ਦੀ ਮਿਹਨਤ ਦਾ ਨਤੀਜਾ ਹੈ | ਉਨ੍ਹਾਂ ਨੇ ਨੂਰਦੀਪ ਕੌਰ ਦੇ ਚਮਕਦਾਰ ਭਵਿੱਖ ਲਈ ਕਾਮਨਾ ਕੀਤੀ | ਇਸ ਮੌਕੇ ਵਿਦਿਆਰਥਣ ਦੇ ਪਿਤਾ ਚਮਕੌਰ ਸਿੰਘ ਬੱਲ੍ਹੋ, ਮਾਤਾ ਕਿਰਨਜੀਤ ਪਾਲ ਕੌਰ, ਮਾਸੀ ਜਸਵੀਰ ਕੌਰ ਵੀ ਹਾਜ਼ਰ ਸੀ | ਅੰਤ ਵਿਚ ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਅਜਿਹੀਆਂ ਉਪਲਬਧੀਆਂ ਹੋਰ ਵਿਦਿਆਰਥੀਆਂ ਲਈ ਪੇ੍ਰਰਨਾ ਦਾ ਸਰੋਤ ਬਣਦੀਆਂ ਹਨ ਅਤੇ ਸਕੂਲ ਭਵਿੱਖ ਵਿਚ ਵੀ ਇਸੇ ਤਰ੍ਹਾਂ ਉੱਚੇ ਨਤੀਜੇ ਹਾਸਲ ਕਰਨ ਲਈ ਪ੍ਰਤੀਬੱਧ ਹੈ |