ਤਪਾ ਮੰਡੀ, 11 ਅਪ੍ਰੈਲ (ਵਿਜੇ ਸ਼ਰਮਾ)-ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਢਿੱਲਵਾਂ ਵਿਖੇ ਵਿਸਾਖੀ ਦੇ ਸਾਲਾਨਾ ਜੋੜ ਮੇਲੇ ਮੌਕੇ ਮਹਾਨ ਅੰਮਿ੍ਤ ਸੰਚਾਰ ਸਮਾਗਮ ਕਰਵਾਇਆ ਕੀਤਾ ਗਿਆ | ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਪੰਜ ਪਿਆਰਿਆਂ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਖੰਡੇ ਦੀ ਪਹੁਲ ਤਿਆਰ ਕਰ ਕੇ ਅੰਮਿ੍ਤ ਅਭਿਲਾਖੀਆਂ ਨੂੰ ਅੰਮਿ੍ਤ ਛਕਾਇਆ | ਜਿਸ ਦੌਰਾਨ 98 ਪ੍ਰਾਣੀਆਂ ਨੇ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣਨ ਦਾ ਸੁਭਾਗ ਪ੍ਰਾਪਤ ਕੀਤਾ | ਸ੍ਰੀ ਸਹਿਜ ਪਾਠ ਸੇਵਾ ਲਹਿਰ ਵਲੋਂ ਭਾਈ ਸੱਤਨਾਮ ਸਿੰਘ ਸੱਲ੍ਹੋਪੁਰੀ ਦੀ ਸਮੁੱਚੀ ਟੀਮ ਦਾ ਵੀ ਵਿਸ਼ੇਸ਼ ਸਹਿਯੋਗ ਰਿਹਾ | ਸੰਗਤਾਂ ਨੂੰ ਅੰਮਿ੍ਤ ਛਕਣ ਲਈ ਪ੍ਰੇਰਿਤ ਕਰਨ ਵਾਸਤੇ ਭਾਈ ਦਰਸ਼ਨ ਸਿੰਘ ਬਰਨਾਲਾ, ਭਾਈ ਹਰਦੀਪ ਸਿੰਘ ਬੱਲ੍ਹੋ ਅਤੇ ਭਾਈ ਕੁਲਵੰਤ ਸਿੰਘ ਭੈਣੀ ਪ੍ਰਚਾਰਕ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਨੇ ਪਿਛਲੇ ਕਈ ਦਿਨਾਂ ਤੋਂ ਨੇੜਲੇ ਪਿੰਡਾਂ ਅਤੇ ਇਲਾਕੇ ਵਿਚ ਪ੍ਰਚਾਰ ਕੀਤਾ | ਮੈਨੇਜਰ ਗੁਰਜੰਟ ਸਿੰਘ ਅਤੇ ਜਸਵਿੰਦਰ ਸਿੰਘ ਨੇ ਸੰਗਤਾਂ ਨੂੰ ਵੱਧ ਚੜ੍ਹ ਕੇ ਗੁਰੂ ਘਰ ਨਾਲ ਜੁੜਨ ਦੀ ਅਪੀਲ ਕੀਤੀ ਗਈ ਅਤੇ ਦੱਸਿਆ ਕਿ ਹਰੇਕ ਸਾਲ ਵਿਸਾਖੀ ਦੇ ਦਿਹਾੜੇ ਤੇ ਅੰਮਿ੍ਤ ਸੰਚਾਰ ਸਮਾਗਮ ਕਰਵਾਏ ਜਾਂਦੇ ਹਨ ਇਸ ਵਾਰ ਵੀ ਇਹ ਸਮਾਗਮ ਬੜੀ ਸ਼ਰਧਾ ਤੇ ਭਾਵਨਾ ਨਾਲ ਕਰਵਾਏ ਗਏ | ਗੁਰੂ ਘਰ ਦੇ ਰਸੀਵਰ ਕੁਲਦੀਪ ਸਿੰਘ ਢਿੱਲਵਾਂ ਵੱਲੋਂ ਆਈਆਂ ਸਾਰੀਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ | ਇਸ ਸਮੇਂ ਭਾਈ ਅੰਮਿ੍ਤਪਾਲ ਸਿੰਘ, ਭਾਈ ਸੁਖਬੀਰ ਸਿੰਘ, ਭਾਈ ਅਵਤਾਰ ਸਿੰਘ, ਭਾਈ ਮਨਿੰਦਰਜੀਤ ਸਿੰਘ, ਭਾਈ ਗੁਰਵਿੰਦਰ ਸਿੰਘ ਹੀਰੋ ਕਲਾਂ, ਤਰਲੋਕ ਸਿੰਘ ਗੁਰਨੇ ਕਲਾਂ, ਬਾਬਾ ਗੁਰਸੇਵਕ ਸਿੰਘ, ਬਾਬਾ ਗੁਰਪ੍ਰੀਤ ਸਿੰਘ, ਰਾਗੀ ਹਰਦੀਪ ਸਿੰਘ ਅਤੇ ਸੱਤਪਾਲ ਸਿੰਘ, ਜਸਪ੍ਰੀਤ ਸਿੰਘ ਅਤੇ ਨਗਰ ਦੀਆਂ ਸੰਗਤਾਂ ਹਾਜ਼ਰ ਸਨ |