ਹੰਡਿਆਇਆ, 11 ਅਪ੍ਰੈਲ (ਗੁਰਜੀਤ ਸਿੰਘ ਖੱੁਡੀ)-ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨਿਆ ਅੱਠਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਪਿ੍ੰਸੀਪਲ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਕੂਲ ਵਿਚੋਂ ਵਿਦਿਆਰਥਣ ਰਾਜਵੀਰ ਕੌਰ ਪੁੱਤਰੀ ਜਸਵੀਰ ਸਿੰਘ ਨੇ 516/600 ਅੰਕ ਲੈ ਕੇ ਪਹਿਲਾ, ਕਰਨਵੀਰ ਸਿੰਘ ਪੁੱਤਰ ਜਸਵੀਰ ਸਿੰਘ ਨੇ 513/600 ਅੰਕ ਲੈ ਕੇ ਦੂਜਾ, ਪ੍ਰਵੀਨ ਪੁੱਤਰੀ ਅਬਦੁਲ ਖ਼ਾਨ ਨੇ 501/600 ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਪ੍ਰਾਪਤੀ 'ਤੇ ਪਿ੍ੰਸੀਪਲ ਹਰਪ੍ਰੀਤ ਸਿੰਘ, ਜਮਾਤ ਇੰਚਾਰਜ ਜੋਤੀ ਫੁਟੇਲਾ, ਕੋਮਲ ਗੋਇਲ, ਮਨਿੰਦਰ ਕੌਰ ਤੇ ਸਮੂਹ ਸਟਾਫ਼ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡੀ ਖ਼ੁਰਦ ਦਾ ਅੱਠਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਇੰਚਾਰਜ ਜੀਵਨ ਕੁਮਾਰ ਗੋਇਲ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥੀ ਅਰਸ਼ਦੀਪ ਸਿੰਘ ਪੁੱਤਰ ਬਲਵੰਤ ਸਿੰਘ ਨੇ 512/600 ਅੰਕ ਲੈ ਕੇ ਪਹਿਲਾ, ਜਸਬੀਰ ਕੌਰ ਪੁੱਤਰੀ ਬਲਜਿੰਦਰ ਸਿੰਘ ਨੇ 499/600 ਅੰਕ ਲੈ ਕੇ ਦੂਜਾ, ਏਕਮ ਦੀਪ ਸਿੰਘ ਪੁੱਤਰ ਹਰਪ੍ਰੀਤ ਸਿੰਘ ਨੇ 486/600 ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਪ੍ਰਾਪਤੀ 'ਤੇ ਸਕੂਲ ਇੰਚਾਰਜ ਜੀਵਨ ਕੁਮਾਰ ਤੇ ਸਕੂਲ ਸਟਾਫ਼ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡੀ ਕਲਾਂ ਦਾ ਅੱਠਵੀਂ ਦਾ ਨਤੀਜਾ 100 ਫ਼ੀਸਦੀ ਰਿਹਾ | ਇੰਚਾਰਜ ਮੈਡਮ ਅਵਿਨਾਸ਼ ਕੌਰ ਨੇ ਦੱਸਿਆ ਕਿ ਸਕੂਲ ਵਿਚੋਂ ਮਹਿਕਪ੍ਰੀਤ ਕੌਰ ਪੁੱਤਰੀ ਕੁਲਵਿੰਦਰ ਸਿੰਘ ਨੇ 511/600 ਅੰਕ ਲੈ ਕੇ ਪਹਿਲਾ, ਬਲਕਰਨ ਸਿੰਘ ਪੁੱਤਰ ਚਮਕੌਰ ਸਿੰਘ ਨੇ 489/600 ਅੰਕ ਲੈ ਕੇ ਦੂਜਾ, ਅੰਸਦੀਪ ਸਿੰਘ ਪੁੱਤਰ ਗੁਲਾਬ ਸਿੰਘ ਨੇ 470/600 ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਪ੍ਰਾਪਤੀ 'ਤੇ ਇੰਚਾਰਜ ਅਵਿਨਾਸ਼ ਕੌਰ, ਜਮਾਤ ਇੰਚਾਰਜ ਜਗਸੀਰ ਸਿੰਘ, ਸ਼ਰਨਜੀਤ ਕੌਰ ਤੇ ਸਮੂਹ ਸਟਾਫ਼ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |