07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 12-04-2026
ਦਿੜ੍ਹਬਾ ਮੰਡੀ, 11 ਅਪ੍ਰੈਲ (ਹਰਬੰਸ ਸਿੰਘ ਛਾਜਲੀ)-ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਮੌੜਾਂ ਵਿਖੇ ਪਿ੍ੰਸੀਪਲ ਮੈਡਮ ਤਜਿੰਦਰ ਕੌਰ ਦੀ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਮੈਡਮ ਪਰਮਜੀਤ ਕੌਰ ਵਾਇਸ ਚੇਅਰਪਰਸਨ ਬਲਾਕ ਸੰਮਤੀ ਦਿੜ੍ਹਬਾ ਅਤੇ ਸਰਪੰਚ ਬਲਵਿੰਦਰ ਸਿੰਘ ਬੱਬੂ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਿਲ ਹੋਏ | ਸਕੂਲ ਦੇ ਹੋਣਹਾਰ ਅਤੇ ਅਪਣੀ ਕਲਾਸ ਦੀ ਪੜਾਈ ਵਿਚੋਂ ਮੱਲਾ ਮਾਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ ਅਤੇ ਸਨਮਾਨ ਚਿੰਨ੍ਹ ਦੇ ਕੇ ਹੌਸਲਾ ਅਫਜਾਈ ਕੀਤੀ ਗਈ | ਮੈਡਮ ਪਰਮਜਸਪਾਲ ਪਰਮਜੀਤ ਕੌਰ ਨੇ ਕਿਹਾ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਵੱਡੇ ਹੋਕੇ ਵੱਡੀਆਂ ਜ਼ਿੰਮੇਵਾਰੀਆਂ ਸੰਭਾਲਣਗੇ | ਲੈਕਚਰਾਰ ਨਿਰਮਲ ਕੌਰ, ਮੈਡਮ ਮਨਪ੍ਰੀਤ ਕੌਰ, ਮੈਡਮ ਜਸਪ੍ਰੀਤ ਕੌਰ, ਸ਼੍ਰੀਮਤੀ ਕਿਰਨਪਾਲ ਕੌਰ ਨੇ ਬਹੁਤ ਮਿਹਨਤ ਨਾਲ ਗਿੱਧੇ ਤਿਆਰੀ ਕਰਵਾਈ | ਕੈਪਟਨ ਗੁਲਾਬ ਸਿੰਘ ਨੇ ਕਿਹਾ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੌੜਾਂ ਇਲਾਕੇ ਦਾ ਇਕੋ ਇਕ ਸਕੂਲ ਹੈ ਜਿੱਥੇ ਸਾਰੀਆਂ ਹੀ ਸਟਰੀਮਾਂ ਦੀਆਂ ਕਲਾਸਾਂ ਦੀ ਪੜਾਈ ਕਰਵਾਈ ਜਾਂਦੀ ਹੈ | ਪਿ੍ੰ: ਤਜਿੰਦਰ ਕੌਰ ਨੇ ਦਾਨੀ ਸੱਜਣ ਪਰਮਜੀਤ ਸਿੰਘ (ਯੂ.ਕੇ.) ਅਤੇ ਗੁਰਪ੍ਰੀਤ ਸ਼ਰਮਾ ਪਟਿਆਲਾ ਦਾ ਵੀ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ | ਇਸ ਮੌਕੇ ਪੰਚ ਵਿੰਦਰਪਾਲ ਸਿੰਘ ਪੰਚ, ਕੁਲਵੰਤ ਸਿੰਘ, ਸਿਮਰਨਜੀਤ ਸਿੰਘ ਸਿਮਰੀ, ਪੰਚ ਹਰਪ੍ਰੀਤ ਸਿੰਘ, ਕਮਲ ਸ਼ਰਮਾ, ਸੁਰਿੰਦਰ ਸਿੰਘ ਸੋਨੀ ਮੈਡਮ ਮਨਦੀਪ ਕੌਰ ਚੇਅਰਮੈਨ ਐਸ.ਐਮ.ਸੀ. ਕਮੇਟੀ ਮੌੜਾਂ, ਲੈਕਚਰਾਰ ਪਰਮਿੰਦਰ ਸਿੰਘ ਮਹਿਲਾਂ ਆਦਿ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਮੀਟਿੰਗ ਤੋਂ ਨਿਰਾਸ਼ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਆਗੂਆਂ ਨੇ ਜਨਤਕ ਸਮਾਗਮਾਂ ਵਿਚ ਮੁੱਖ ਮੰਤਰੀ ਨੂੰ ਸਵਾਲ ਕਰਨ ਦੀ ਦਿੱ... ਅਗਲੀ ਖ਼ਬਰ ਹਰਜੀਤ ਸਿੰਘ ਖ਼ਿਆਲੀ 'ਤੇ ਝੂਠੇ ਇਲਜ਼ਾਮ ਲਗਾ ਕੇ ਹੱਕ-ਸੱਚ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ-ਡਾ. ਦਰਸ਼ਨ ਪਾਲ
Ad Position 24
No active advertisement