ਰੂੜੇਕੇ ਕਲਾਂ, 12 ਅਪ੍ਰੈਲ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ.ਡੀ ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ਚੱਲ ਰਹੀ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਸਾਰੇ ਵਿਦਿਆਰਥੀ ਵਧੀਆ ਅੰਕ ਲੈ ਕੇ ਪਾਸ ਹੋਏ | ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਿਸ਼ਮੀਤ ਕੌਰ ਪੁੱਤਰੀ ਜਗਵਿੰਦਰ ਸਿੰਘ, ਜਸ਼ਨਵੀਰ ਕੌਰ ਪੁੱਤਰੀ ਪਰਮਜੀਤ ਸਿੰਘ ਦੋਵੇਂ ਵਿਦਿਆਰਥਣਾਂ ਨੇ 500 ਵਿਚੋਂ 500 ਅੰਕ ਪ੍ਰਾਪਤ ਕਰ ਕੇ ਸੰਸਥਾ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਮਹਿਕਦੀਪ ਕੌਰ ਪੁੱਤਰੀ ਪਰਮਜੀਤ ਸਿੰਘ ਨੇ 498 ਅੰਕ ਦੂਜਾ ਸਥਾਨ, ਹੁਸਨਦੀਪ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਨੇ 497 ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਸੰਸਥਾ ਦੇ ਬਹੁ ਗਿਣਤੀ ਵਿਦਿਆਰਥੀ 90 ਫ਼ੀਸਦੀ ਤੋਂ ਵੱਧ ਅੰਕ ਲੈ ਕੇ ਪਾਸ ਹੋਏ ਹਨ | ਸੰਸਥਾ ਦੇ ਪਿ੍ੰਸੀਪਲ ਸਤੀਸ਼ ਕੁਮਾਰ, ਕਮੇਟੀ ਮੈਂਬਰ ਲੈਕਚਰਾਰ ਜਗਮੇਲ ਸਿੰਘ ਸਮਰਾ, ਸੂਬੇਦਾਰ ਹਰਭਜਨ ਸਿੰਘ ਸਿੱਧੂ, ਨੰਬਰਦਾਰ ਸੁਖਦੇਵ ਸਿੰਘ ਸਿੱਧੂ, ਜਗਮੇਲ ਸਿੰਘ ਧਾਲੀਵਾਲ, ਗੁਰਜੰਟ ਸਿੰਘ ਮਾਨ, ਨਿਰਮਲ ਸਿੰਘ ਮਾਨ, ਮਾਸਟਰ ਗਲੋਦਰ ਖ਼ਾਨ, ਬਲਦੇਵ ਸਿੰਘ ਸਿੱਧੂ, ਕੋਆਰਡੀਨੇਟਰ ਗੁਰਦੀਪ ਸਿੰਘ, ਗਤੀਵਿਧੀ ਮੁਖੀ ਕਿਰਨਜੀਤ ਕੌਰ ਅਧਿਆਪਕਾਂ ਤੇ ਮਾਪਿਆਂ ਵਲੋਂ ਚੰਗੇ ਨਤੀਜੇ ਦੀਆਂ ਖ਼ੁਸ਼ੀਆਂ ਮਨਾਈਆਂ ਗਈਆਂ |