ਮਹਿਲ ਕਲਾਂ, 12 ਅਪ੍ਰੈਲ (ਤਰਸੇਮ ਸਿੰਘ ਗਹਿਲ)-ਪੰਜਾਬ ਵਿਚ ਬੇਮੌਸਮੀ ਹੋਈ ਬਰਸਾਤ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੀ ਸਾਲ ਭਰ ਦੀ ਮਿਹਨਤ ਖ਼ਤਰੇ ਵਿਚ ਪੈ ਗਈ, ਨੁਕਸਾਨੀ ਗਈ ਕਣਕ ਦੀ ਫ਼ਸਲ ਦੀ ਗਿਰਦਾਵਰੀ ਅਤੇ ਖ਼ਰੀਦ ਮਾਪਦੰਡਾਂ ਵਿਚ ਤੁਰੰਤ ਢਿੱਲ ਦਿੱਤੀ ਜਾਣੀ ਚਾਹੀਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਦੇ ਬਰਨਾਲਾ ਦੇ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਕਾਂਗਰਸ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਪਿੰਡ ਵਜੀਦਕੇ ਕਲਾਂ ਵਿਖੇ ਪੈੱ੍ਰਸ ਨੂੰ ਜਾਣਕਾਰੀ ਮੌਕੇ ਕੀਤਾ | ਉਨ੍ਹਾਂ ਕਿਹਾ ਕਿ ਬੀਤੇ ਦਿਨਾਂ ਦੌਰਾਨ ਪਏ ਲਗਾਤਾਰ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਲਗਭਗ 1.3 ਲੱਖ ਏਕੜ ਕਣਕ ਦੀ ਫ਼ਸਲ ਪ੍ਰਭਾਵਿਤ ਹੋਈ ਹੈ ਅਤੇ ਵੱਡੀ ਮਾਤਰਾ ਵਿਚ ਫ਼ਸਲ ਨਿਰਧਾਰਿਤ ਗੁਣਵੱਤਾ ਮਾਪਦੰਡਾਂ ਤੋਂ ਬਾਹਰ ਜਾਣ ਦਾ ਖ਼ਤਰਾ ਬਣ ਗਿਆ ਹੈ | ਜੇਕਰ ਸਰਕਾਰ ਨੇ ਮਾਪਦੰਡਾਂ ਵਿਚ ਢਿੱਲ ਨਾ ਦਿੱਤੀ ਤਾਂ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪਵੇਗਾ | ਇਸ ਮੌਕੇ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਗੁਆਂਢੀ ਸੂਬੇ ਰਾਜਸਥਾਨ ਲਈ ਕਣਕ ਖ਼ਰੀਦ ਮਾਪਦੰਡਾਂ ਵਿਚ ਛੋਟ ਦੇ ਕੇ ਉੱਥੋਂ ਦੇ ਕਿਸਾਨਾਂ ਨੂੰ ਰਾਹਤ ਦਿੱਤੀ ਹੈ, ਪਰ ਪੰਜਾਬ ਦੇ ਕਿਸਾਨਾਂ ਲਈ ਅਜੇ ਤੱਕ ਕੋਈ ਐਲਾਨ ਨਹੀਂ ਹੋਇਆ | ਇਸ ਕਾਰਨ ਪੰਜਾਬ ਦੇ ਕਿਸਾਨਾਂ ਵਿਚ ਨਿਰਾਸ਼ਾ ਅਤੇ ਚਿੰਤਾ ਦਾ ਮਾਹੌਲ ਬਣ ਰਿਹਾ ਹੈ | ਉਨ੍ਹਾਂ ਕਿਹਾ ਕਿ ਖਪਤਕਾਰ ਮਾਮਲੇ, ਖ਼ੁਰਾਕ ਅਤੇ ਜਨਤਕ ਵੰਡ ਮੰਤਰਾਲਾ ਵਲੋਂ ਜਾਰੀ ਪੱਤਰ ਰਾਹੀਂ ਰਾਜਸਥਾਨ ਨੂੰ ਦਿੱਤੀ ਗਈ ਛੋਟ ਸਵਾਗਤ ਯੋਗ ਹੈ, ਪਰ ਪੰਜਾਬ ਲਈ ਅਜੇ ਤੱਕ ਕੋਈ ਫ਼ੈਸਲਾ ਨਾ ਲਿਆ ਜਾਣਾ ਅਨਿਆਇਕ ਹੈ | ਉਨ੍ਹਾਂ ਇਹ ਵੀ ਦਰਸਾਇਆ ਕਿ ਪੰਜਾਬ ਵਿਚ ਹਲਾਤਾਂ ਦਾ ਜਾਇਜ਼ਾ ਲੈਣ ਲਈ ਅਜੇ ਤੱਕ ਕੋਈ ਕੇਂਦਰੀ ਨਿਰੀਖਣ ਟੀਮ ਨਹੀਂ ਪਹੁੰਚੀ, ਜਿਸ ਨਾਲ ਕਿਸਾਨਾਂ ਵਿਚ ਅਨਿਸ਼ਚਿਤਤਾ ਵਧ ਰਹੀ ਹੈ | ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਕਿਸਾਨਾਂ ਨਾਲ ਕਿਸੇ ਵੀ ਤਰ੍ਹਾਂ ਦਾ ਭੇਦਭਾਵ ਨਾ ਕੀਤਾ ਜਾਵੇ ਅਤੇ ਤੁਰੰਤ ਕੇਂਦਰੀ ਟੀਮ ਭੇਜ ਕੇ ਹਲਾਤਾਂ ਦਾ ਨਿਰੀਖਣ ਕੀਤਾ ਜਾਵੇ | ਇਸ ਮੌਕੇ ਪਰਮਿੰਦਰ ਸਿੰਘ ਸੰਮੀ ਠੁੱਲੀਵਾਲ, ਜਸਮੇਲ ਸਿੰਘ ਬਰਨਾਲਾ, ਬਨੀ ਖਹਿਰਾ, ਕਾਨੂੰਗੋ ਉਜਾਗਰ ਸਿੰਘ ਛਾਪਾ, ਸਰਬਜੀਤ ਸਿੰਘ ਆੜ੍ਹਤੀਆ, ਕੋਮਲਜੀਤ ਸਿੰਘ ਚੁਹਾਣਕੇ, ਪ੍ਰਕਾਸ਼ ਸਿੰਘ ਸਹਿਜੜਾ, ਸਾਬਕਾ ਸਰਪੰਚ ਤੇਜਿੰਦਰ ਸਿੰਘ