09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਮਾਤਾ ਗੁਜਰੀ ਪਬਲਿਕ ਸਕੂਲ ਦਾ ਅੱਠਵੀਂ ਜਮਾਤ ਦਾ ਨਤੀਜਾ ਰਿਹਾ ਸੌ ਫ਼ੀਸਦੀ

Ad Position 21
repet_subhas-goyals [Copy P29]
ਅਜੀਤ ਡੈਸਕ 13-04-2026
ਭਦੌੜ, 12 ਅਪ੍ਰੈਲ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਠਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿਚ ਮਾਤਾ ਗੁਜਰੀ ਪਬਲਿਕ ਹਾਈ ਸਕੂਲ ਭਦੌੜ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਪਿ੍ੰਸੀਪਲ ਸੁਖਵੀਰ ਕੌਰ ਧਾਲੀਵਾਲ ਨੇ ਦੱਸਿਆ ਕਿ ਜਮਾਤ ਦੇ ਸਾਰੇ ਬੱਚਿਆਂ ਨੇ ਬਹੁਤ ਵਧੀਆ ਅੰਕ ਲੈ ਕੇ ਆਪਣੀ ਕਾਬਲੀਅਤ ਨੂੰ ਦਰਸਾਇਆ ਹੈ | ਜਿਨ੍ਹਾਂ ਵਿਚੋਂ ਪਰੀ ਰਾਣੀ ਨੇ 94 ਫ਼ੀਸਦੀ, ਜੋਤੀ ਨੇ 92 ਫ਼ੀਸਦੀ, ਹਰਪ੍ਰੀਤ ਸਿੰਘ ਅਤੇ ਲਵਦੀਪ ਸਿੰਘ ਨੇ 91 ਫ਼ੀਸਦੀ ਅੰਕ ਲੈ ਕੇ ਸਕੂਲ ਵਿਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਇਸ ਤੋਂ ਇਲਾਵਾ ਫਤਿਹਦੀਪ ਸਿੰਘ, ਲਵਜੋਤ, ਗੁਰਲੀਨ ਕੌਰ, ਏਕਮਜੀਤ ਕੌਰ ਅਤੇ ਜਸਮੀਤ ਕੌਰ ਨੇ 80 ਫ਼ੀਸਦੀ ਤੋਂ ਉਪਰ ਅੰਕ ਪ੍ਰਾਪਤ ਕੀਤੇ ਹਨ | ਇਸ ਮੌਕੇ ਸਕੂਲ ਦੇ ਐਮ.ਡੀ. ਇਕਬਾਲ ਸਿੰਘ ਗਿੱਲ, ਪ੍ਰਧਾਨ ਕੁਲਦੀਪ ਸਿੰਘ ਨੇ ਆਪਣੇ ਸਾਥੀਆਂ ਸਮੇਤ ਸਾਰੇ ਬੱਚਿਆ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਸ਼ਾਨਦਾਰ ਨਤੀਜਾ ਤਜਰਬੇਕਾਰ ਤੇ ਮਿਹਨਤੀ ਸਟਾਫ਼ ਦੀ ਬਦੌਲਤ ਰਿਹਾ ਹੈ, ਉਨ੍ਹਾਂ ਵਿਦਿਆਰਥੀਆਂ ਨੂੰ ਅਗਲੀਆਂ ਜਮਾਤਾਂ ਅੰਦਰ ਹੋਰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਵੀ ਕੀਤਾ | ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਸੰਘੇੜਾ ਕਾਲਜ ਦੇ ਐੱਨ.ਐੱਸ.ਐੱਸ. ਵਿਭਾਗ ਵਲੋਂ ਪੋਸ਼ਣ ਮਾਹ ਦੀ ਸ਼ੁਰੂਆਤ ਅਗਲੀ ਖ਼ਬਰ ਸਕੇਲ ਆਫ਼ ਫਾਈਨਾਂਸ ਦੇ ਵਾਧੇ ਨਾਲ ਸਹਿਕਾਰੀ ਸਭਾਵਾਂ ਨਾਲ ਜੁੜੇ ਕਿਸਾਨਾਂ ਨੂੰ ਹੋਵੇਗਾ ਵਿੱਤੀ ਲਾਭ
Ad Position 24