ਤਪਾ ਮੰਡੀ, 12 ਅਪ੍ਰੈਲ (ਪ੍ਰਵੀਨ ਗਰਗ)-ਮਹਾਂਕਾਂਵੜ ਸੰਘ ਦੇ ਸੂਬਾ ਪ੍ਰਧਾਨ ਤਰਲੋਚਨ ਬਾਂਸਲ ਨੇ ਉੱਤਰ ਪ੍ਰਦੇਸ਼ 'ਚ ਮਥੁਰਾ (ਵਿ੍ੰਦਾਵਨ) 'ਚ ਯਮੁਨਾ ਨਦੀ 'ਚ ਕਿਸ਼ਤੀ ਡੁੱਬਣ ਕਾਰਨ ਪੰਜਾਬ (ਲੁਧਿਆਣਾ, ਜਗਰਾਉਂ) ਦੇ ਕਈ ਸ਼ਰਧਾਲੂਆਂ ਦੀ ਮੌਤ 'ਤੇ ਡੂੰਘੀ ਹਮਦਰਦੀ ਪ੍ਰਗਟ ਕੀਤੀ ਹੈ | ਬਾਂਸਲ ਨੇ ਕਿਹਾ ਕਿ ਇਹ ਪੀੜਤ ਪਰਿਵਾਰਾਂ ਲਈ ਬਹੁਤ ਦੁਖਦਾਈ ਹੈ, ਜਿਨ੍ਹਾਂ ਨੇ ਆਪਣਿਆਂ ਨੂੰ ਗਵਾਇਆ ਹੈ | ਉਨ੍ਹਾਂ ਹਾਦਸੇ 'ਚ ਜਾਨਾਂ ਗਵਾਉਣ ਵਾਲਿਆਂ ਪ੍ਰਤੀ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿੱਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਿੱਛੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ | ਉਹਨਾਂ ਆਖਿਆ ਕਿ ਸਮੁੱਚਾ ਕਾਂਵੜ ਸੰਘ ਇਸ ਦੁੱਖ ਦੀ ਘੜੀ 'ਚ ਪੀੜਤ ਪਰਿਵਾਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ | ਇਸ ਦੌਰਾਨ ਜਿੱਥੇ ਉਨ੍ਹਾਂ ਮਿ੍ਤਕਾਂ ਦੇ ਪਰਿਵਾਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕੀਤੀ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ |