10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਬਰਨਾਲਾ ਦੇ ਵੱਖ-ਵੱਖ ਸਕੂਲਾਂ ਵਿਚ ਵਿਸਾਖੀ ਦਾ ਤਿਉਹਾਰ ਮਨਾਇਆ <br/>

Ad Position 21
No active advertisement
ਅਜੀਤ ਡੈਸਕ 14-04-2026

ਬਰਨਾਲਾ, 13 ਅਪ੍ਰੈਲ (ਅਸ਼ੋਕ ਭਾਰਤੀ)-ਐੱਸ.ਬੀ.ਐੱਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ | ਸਮਾਗਮ ਦੌਰਾਨ ਵਿਦਿਆਰਥੀਆਂ ਨੇ ਪੰਜਾਬੀ ਸਭਿਆਚਾਰ ਨਾਲ ਸਬੰਧਿਤ ਕਵਿਤਾਵਾਂ ਤੇ ਕੋਰੀਓਗ੍ਰਾਫ਼ੀ ਪੇਸ਼ ਕੀਤੀ | ਇਸ ਮੌਕੇ ਪਿ੍ੰਸੀਪਲ ਕਮਲਜੀਤ ਕੌਰ ਤੇ ਵਾਈਸ ਪਿ੍ੰਸੀਪਲ ਡਾ: ਸੰਜੇ ਕੁਮਾਰ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਆਪਣੀ ਸੱਭਿਆਚਾਰਕ ਵਿਰਾਸਤ ਨੂੰ ਸਾਂਭ ਕੇ ਰੱਖਣਾ ਬਹੁਤ ਜ਼ਰੂਰੀ ਹੈ | ਸਾਨੂੰ ਆਪਣੀ ਪਛਾਣ 'ਤੇ ਮਾਣ ਕਰਨਾ ਚਾਹੀਦਾ ਹੈ ਅਤੇ ਆਪਣੀਆਂ ਰਵਾਇਤਾਂ ਨੂੰ ਕਦੇ ਨਹੀਂ ਭੁੱਲਣਾ ਚਾਹੀਦਾ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
• ਬਰਨਾਲਾ, (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਸੁੰਦਰ ਕਲਾ-ਕਿ੍ਤੀਆਂ, ਫ਼ਸਲਾਂ ਦੇ ਮਾਡਲ ਅਤੇ ਕਿਸਾਨੀ ਜੀਵਨ ਨਾਲ ਸਬੰਧਿਤ ਛੋਟੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ | ਇਸ ਉਪਰੰਤ ਵਿਦਿਆਰਥੀਆਂ ਵਲੋਂ ਗਿੱਧਾ, ਭੰਗੜਾ, ਕੋਰੀਓਗ੍ਰਾਫ਼ੀ, ਗੀਤ, ਸੰਗੀਤ ਤੇ ਨਾਟਕ ਪੇਸ਼ ਕੀਤੇ | ਪਿ੍ੰਸੀਪਲ ਸਰਬਜੀਤ ਕੌਰ ਸਰਾਂ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਤਿਉਹਾਰ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
• ਬਰਨਾਲਾ, (ਅਸ਼ੋਕ ਭਾਰਤੀ)-ਮਦਰ ਟੀਚਰ ਬਰਨਾਲਾ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਪਿ੍ੰਸੀਪਲ ਦਲਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਤਿਉਹਾਰ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
• ਬਰਨਾਲਾ, (ਅਸ਼ੋਕ ਭਾਰਤੀ)-ਨਿਊ ਸੈਕਰਡ ਹਾਰਟ ਕਾਨਵੈਂਟ ਸਕੂਲ ਧਨੌਲਾ ਰੋਡ ਬਰਨਾਲਾ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀ ਪੰਜਾਬੀ ਸੱਭਿਆਚਾਰ ਦੇ ਨਾਲ ਸਬੰਧਿਤ ਪਹਿਰਾਵੇ ਪਹਿਨ ਕੇ ਸਕੂਲ ਵਿਚ ਆਏ ਅਤੇ ਉਨ੍ਹਾਂ ਨੇ ਵਿਸਾਖੀ ਦੇ ਤਿਉਹਾਰ ਨਾਲ ਸਬੰਧਿਤ ਗੀਤ, ਭਾਸ਼ਣ, ਕਵਿਤਾਵਾਂ, ਭੰਗੜਾ, ਗਿੱਧਾ, ਚਾਰਟ, ਮਾਡਲ ਅਤੇ ਵਿਚਾਰ ਪੇਸ਼ ਕੀਤੇ | ਸੰਸਥਾ ਦੇ ਚੇਅਰਮੈਨ ਸਤਵੰਤ ਦਾਨੀ, ਵਾਇਸ ਚੇਅਰਮੈਨ ਤਨਵੀਰ ਸਿੰਘ ਅਤੇ ਪਿ੍ੰਸੀਪਲ ਮੈਡਮ ਆਇਸਾ ਨੇ ਕਿਹਾ ਕਿ ਵਿਸਾਖੀ ਦੇ ਤਿਉਹਾਰ ਦਾ ਪੰਜਾਬ ਦੇ ਲੋਕਾਂ ਨਾਲ ਸਭਿਆਚਾਰਕ ਅਤੇ ਇਤਿਹਾਸਕ ਸਬੰਧ ਹੈ ਕਿਉਂਕਿ ਇਸ ਦਿਨ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਾਜਨਾ ਕੀਤੀ ਸੀ ਅਤੇ ਇਸ ਦਿਨ ਦਾ ਸਬੰਧ ਕਣਕਾਂ ਦੀ ਫ਼ਸਲ ਦੀ ਵਾਢੀ ਦੇ ਨਾਲ ਵੀ ਮੰਨਿਆ ਜਾਂਦਾ ਹੈ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
• ਬਰਨਾਲਾ, (ਅਸ਼ੋਕ ਭਾਰਤੀ)-ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਪੰਜਾਬੀ ਸੱਭਿਆਚਾਰ ਦੇ ਆਧਾਰਤ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਸਮਾਗਮ ਦੌਰਾਨ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪ੍ਰਮੋਦ ਅਰੋੜਾ, ਡਾਇਰੈਕਟਰ ਸ਼੍ਰੀਮਤੀ ਗੀਤਾ ਅਰੋੜਾ ਅਤੇ ਸ਼੍ਰੀ ਨਿਖਿਲ ਅਰੋੜਾ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਤਿਉਹਾਰ ਸਬੰਧੀ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ ਸੀ | ਇਸ ਮੌਕੇ ਪਿ੍ੰਸੀਪਲ ਅਰਾਧਨਾ ਵਰਮਾ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜਥੇ. ਭਰਪੂਰ ਸਿੰਘ ਛਾਜਲੀ ਨੂੰ ਸ਼੍ਰੋ.ਅ.ਦ. (ਪੁਨਰ ਸੁਰਜੀਤ) ਦਾ ਜਥੇਬੰਦਕ ਸਕੱਤਰ ਨਿਯੁਕਤ ਕਰਨ 'ਤੇ ਖ਼ੁਸ਼ੀ ਅਗਲੀ ਖ਼ਬਰ ਦੀ ਤਪਾ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਦੀ ਚੋਣ 23 ਨੂੰ
Ad Position 24