ਮਹਿਲ ਕਲਾਂ, 13 ਅਪ੍ਰੈਲ (ਅਵਤਾਰ ਸਿੰਘ ਅਣਖੀ)-ਸੁਪਰੀਮ ਇੰਟਰਨੈਸ਼ਨਲ ਸਕੂਲ ਮਹਿਲ ਕਲਾਂ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਮੁੱਖ ਰੱਖਦੇ ਹੋਏ ਵਿਸਾਖੀ ਦੇ ਤਿਉਹਾਰ ਅਤੇ ਇਸ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਗਿਆ | ਸੰਸਥਾ ਦੇ ਡਾਇਰੈਕਟਰ ਸ੍ਰੀ ਮੋਹਨੀਸ਼ ਮਿਸ਼ਾ ਦੀ ਅਗਵਾਈ ਹੇਠ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਇਤਿਹਾਸਿਕ ਅਤੇ ਧਾਰਮਿਕ ਮਹੱਤਵ ਤੋਂ ਜਾਣੂ ਕਰਵਾਇਆ ਅਤੇ ਇਸ ਤਿਉਹਾਰ ਦੀ ਮਹੱਤਤਾ ਦੱਸਦੇ ਹੋਏ ਕਿਹਾ ਕਿ ਪੰਜਾਬੀਆਂ ਦੇ ਜੀਵਨ 'ਚ ਇਹ ਇੱਕ ਬਹੁਤ ਮਹੱਤਵਪੂਰਨ ਤਿਉਹਾਰ ਹੈ | ਵਿਦਿਆਰਥੀਆਂ ਨੂੰ ਪੁਰਾਤਨ ਸਭਿਆਚਾਰ ਨਾਲ ਜੁੜੇ ਪੰਜਾਬੀ ਪ੍ਰਤੀਕਾਂ, ਪੰਜਾਬੀ ਪਹਿਰਾਵੇ ਤੋਂ ਵੀ ਜਾਣੂ ਕਰਵਾਇਆ ਗਿਆ ਅਤੇ ਇਸ ਦਿਨ ਦਾ ਸਾਡੇ ਕਿਸਾਨੀ ਜੀਵਨ ਵਿਚ ਕਿੰਨਾ ਮਹੱਤਵ ਹੈ ਅਤੇ ਕਿਸਾਨਾਂ ਦੁਆਰਾ ਕੀਤੀ ਮਿਹਨਤ ਬਾਰੇ ਵੀ ਦੱਸਿਆ ਗਿਆ | ਡਾਇਰੈਕਟਰ ਸ੍ਰੀ ਮੋਹਨੀਸ਼ ਮਿਸ਼ਾ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਤਿਉਹਾਰ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਤਿਉਹਾਰ ਸਾਡੇ ਸਭਿਆਚਾਰ ਦੀ ਜਿੰਦ ਜਾਨ ਹਨ ਜੋ ਸਾਨੂੰ ਸਾਡੇ ਸਭਿਆਚਾਰ ਨਾਲ ਜੋੜੀ ਰੱਖਦੇ ਹਨ ਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਾਨੂੰ ਉਨ੍ਹਾਂ ਕਿਸਾਨਾਂ ਦਾ ਵੀ ਧੰਨਵਾਦ ਕਰਨਾ ਚਾਹੀਦਾ ਹੈ ਜੋ ਦਿਨ ਰਾਤ ਮਿਹਨਤ ਕਰ ਕੇ ਖੇਤਾਂ 'ਚ ਕਣਕਾਂ ਉਗਾ ਕੇ ਸਾਨੂੰ ਅੰਨ ਪ੍ਰਦਾਨ ਕਰਦੇ ਹਨ |