11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਦਾਣਾ ਮੰਡੀ ਸ਼ਹਿਣਾ ਵਿਖੇ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਨੇ ਕੀਤੀ ਨਾਅਰੇਬਾਜ਼ੀ

Ad Position 21
No active advertisement
ਅਜੀਤ ਡੈਸਕ 14-04-2026
ਸ਼ਹਿਣਾ, 13 ਅਪ੍ਰੈਲ (ਸੁਰੇਸ਼ ਗੋਗੀ)-ਦਾਣਾ ਮੰਡੀ ਸ਼ਹਿਣਾ ਵਿਖੇ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਗੁਰਪ੍ਰੀਤ ਸਿੰਘ ਗਿੱਲ ਆਗੂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਕਿਹਾ ਕਿ ਸਰਕਾਰ ਇਕ ਅਪ੍ਰੈਲ ਤੋਂ ਕਣਕ ਦੀ ਖ਼ਰੀਦ ਕਰਨ ਦੇ ਵੱਡੇ ਦਾਅਵੇ ਕਰ ਰਹੀ ਹੈ ਅਤੇ ਫਲੈਕਸਾ ਰਾਹੀਂ ਅਨਾਜ ਦਾ ਇਕ-ਇਕ ਦਾਣਾ ਖ਼ਰੀਦਣ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ 4 ਅਪੈ੍ਰਲ ਤੋਂ ਕਿਸਾਨ ਦਾਣਾ ਮੰਡੀ ਵਿਚ ਕਣਕ ਦੀ ਫ਼ਸਲ ਲਈ ਬੈਠੇ ਹਨ, ਪਰ 9 ਦਿਨ ਲੰਘ ਜਾਣ ਦੇ ਬਾਵਜੂਦ ਹਾਲੇ ਤਕ ਕੋਈ ਖ਼ਰੀਦ ਸ਼ੁਰੂ ਨਹੀਂ ਹੋਈ ਅਤੇ ਨਾ ਹੀ ਬਾਰਦਾਨਾ ਆਇਆ ਹੈ | ਉਨ੍ਹਾਂ ਕਿਹਾ ਕਿ ਪਨਸਪ ਤੇ ਮਾਰਕਫੈੱਡ ਏਜੰਸੀਆਂ ਦੀ ਖ਼ਰੀਦ ਮੰਡੀ ਵਿਚ ਹੋਣ ਦੇ ਬਾਵਜੂਦ ਕੋਈ ਵੀ ਅਧਿਕਾਰੀ ਉਕਤ ਏਜੰਸੀਆਂ ਦਾ ਗੇੜਾ ਮਾਰਨ ਤੱਕ ਨਹੀਂ ਆਇਆ | ਕਿਸਾਨ ਆਗੂ ਨੇ ਕਿਹਾ ਕਿ ਸਰਕਾਰ ਇਕ ਪਾਸੇ ਅਨਾਜ ਦਾ ਦਾਣਾ ਦਾਣਾ ਖ਼ਰੀਦਣ ਦਾ ਦਾਅਵਾ ਕਰ ਰਹੀ ਹੈ, ਪਰ ਦੂਜੇ ਪਾਸੇ ਖ਼ਰੀਦ ਏਜੰਸੀਆਂ ਖ਼ਰੀਦ ਕਰਨ ਤੋਂ ਆਨਾਕਾਨੀ ਕਰ ਰਹੀਆਂ ਹਨ | ਮੰਡੀ ਵਿਚ ਬੈਠੇ ਕਿਸਾਨਾਂ ਨੇ ਕਿਹਾ ਕਿ ਮੰਡੀ ਵਿਚ ਪਿਛਲੇ ਕਈ ਮਹੀਨਿਆਂ ਤੋਂ ਬਣ ਰਿਹਾ ਸ਼ੈੱਡ ਨੇਪਰੇ ਨਹੀਂ ਚਾੜਿ੍ਹਆ ਗਿਆ, ਜਦਕਿ ਮੰਡੀ ਵਿਚ ਕਣਕ ਦੀ ਆਮਦ ਤੇਜ਼ ਹੋਈ ਤਾਂ ਸ਼ੈੱਡ ਬਣਾਉਣ ਵਾਲੇ ਵੀ ਪਹੁੰਚ ਗਏ, ਪ੍ਰੰਤੂ ਦਾਣਾ ਮੰਡੀ ਕਣਕ ਦੀ ਫ਼ਸਲ ਨਾਲ ਭਰ ਜਾਣ ਉਪਰੰਤ ਸ਼ੈੱਡ ਬਣਾਉਣ ਵਾਲੇ ਆਪਣਾ ਸਮਾਨ ਸਾਂਭ ਕੇ ਅਧੂਰਾ ਬਣਿਆ ਸ਼ੈੱਡ ਛੱਡ ਕੇ ਚਲੇ ਗਏ | ਕਿਸਾਨਾਂ ਲਈ ਮੀਂਹ ਆਉਣ ਤੇ ਬੈਠਣ ਲਈ ਪਹਿਲਾਂ ਬਣਿਆ ਸ਼ੈੱਡ ਕਾਫ਼ੀ ਤੰਗ ਰਹਿ ਜਾਂਦਾ ਹੈ | ਮੰਡੀ ਵਿਚ ਬੈਠੇ ਕਿਸਾਨਾਂ ਨੇ ਕਿਹਾ ਕਿ ਜੇਕਰ ਕਣਕ ਦੀ ਖ਼ਰੀਦ ਛੇਤੀ ਸ਼ੁਰੂ ਨਾ ਕੀਤੀ ਗਈ ਤਾਂ ਕਿਸਾਨਾਂ ਦਾ ਗ਼ੁੱਸਾ ਉਨ੍ਹਾਂ ਨੂੰ ਸੜਕਾਂ ਰੋਕਣ ਲਈ ਮਜਬੂਰ ਕਰੇਗਾ | ਇਸ ਸਮੇਂ ਖ਼ਰੀਦ ਸ਼ੁਰੂ ਨਾ ਕਰਨ ਤੇ ਕਿਸਾਨਾਂ ਨੇ ਨਾਅਰੇਬਾਜ਼ੀ ਕੀਤੀ | ਹੋਰਨਾਂ ਤੋਂ ਇਲਾਵਾ ਗੁਰਸੇਵਕ ਸਿੰਘ ਸਿੱਧੂ, ਗੁਰਜੰਟ ਸਿੰਘ, ਬਲਵੀਰ ਸਿੰਘ, ਸੁਖਦੇਵ ਸਿੰਘ ਬਾਠ, ਰਣਜੀਤ ਸਿੰਘ ਭੱੁਲਰ, ਕੁੰਢਾ ਸਿੰਘ ਸਿੱਧੂ, ਹਰਨੇਕ ਸਿੰਘ, ਮਲਕੀਤ ਸਿੰਘ, ਨਿਰਮਲ ਸਿੰਘ, ਗੁਰਮੇਲ ਸਿੰਘ, ਗੁਰਨਾਮ ਸਿੰਘ, ਗੁਰਚਰਨ ਸਿੰਘ ਪੰਧੇਰ, ਗੁਰਬਚਨ ਸਿੰਘ, ਪਿਆਰਾ ਸਿੰਘ, ਹਰਬੰਸ ਸਿੰਘ ਪੰਧੇਰ ਅਤੇ ਸੁਖਚੈਨ ਸਿੰਘ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਹਾਈ ਸਕੂਲ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਛੀਨੀਵਾਲ ਕਲਾਂ 'ਚ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਸੰਬੰਧੀ ਜਾਗਰੂਕਤਾ ਪ੍ਰੋਗਰਾਮ
Ad Position 24