ਤਪਾ ਮੰਡੀ, 13 ਅਪ੍ਰੈਲ (ਵਿਜੇ ਸ਼ਰਮਾ)-ਨੇੜਲੇ ਪਿੰਡ ਤਾਜੋਕੇ ਦੇ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਹਾਈ ਸਕੂਲ ਦੇ ਚੇਅਰਮੈਨ ਅਤੇ ਡੇਰਾ ਸੰਤ ਬਾਬਾ ਪੰਜਾਬ ਸਿੰਘ ਦੇ ਮੁੱਖ ਸੇਵਾਦਾਰ ਬਾਬਾ ਬੂਟਾ ਸਿੰਘ ਅਤੇ ਪਿ੍ੰਸੀਪਲ ਮਨਜੀਤ ਸਿੰਘ ਮਹਿਤਾ ਵਲੋਂ ਵਿਸਾਖੀ ਦੇ ਦਿਹਾੜੇ ਅਤੇ ਡਾ: ਭੀਮ ਰਾਓ ਅੰਬੇਦਕਰ ਦੇ ਜਨਮ ਦਿਹਾੜੇ ਦੀ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ | ਇਸ ਮੌਕੇ ਉਨ੍ਹਾਂ ਵਲੋਂ ਵਿਸਾਖੀ ਦੇ ਦਿਹਾੜੇ ਅਤੇ ਡਾ: ਭੀਮ ਰਾਓ ਅੰਬੇਦਕਰ ਦੇ ਜੀਵਨ 'ਤੇ ਵਿਸਤਾਰ ਰੂਪ ਵਿਚ ਚਾਨਣਾ ਪਾ ਕੇ ਵਿਦਿਆਰਥੀਆਂ ਨੂੰ ਇਸ ਤੋਂ ਜਾਣੂ ਕਰਵਾਇਆ ਗਿਆ | ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਕਿਹਾ ਕਿ ਬਾਬਾ ਸਾਹਿਬ ਦੇ ਦੱਸੇ ਹੋਏ ਰਸਤੇ 'ਤੇ ਚੱਲਣਾ ਚਾਹੀਦਾ ਹੈ ਤਾਂ ਜੋ ਜ਼ਿੰਦਗੀ ਵਿਚ ਚੰਗਾ ਮੁਕਾਮ ਹਾਸਲ ਕੀਤਾ ਜਾ ਸਕੇ | ਇਸ ਮੌਕੇ ਕਿ੍ਸ਼ਨ ਕੁਮਾਰ ਪੱਪੂ, ਰਾਣੀ ਕੌਰ, ਰਾਜਵਿੰਦਰ ਕੌਰ ਤੋਂ ਇਲਾਵਾ ਸਕੂਲੀ ਵਿਦਿਆਰਥੀ ਹਾਜ਼ਰ ਸਨ |