ਟੱਲੇਵਾਲ, 13 ਅਪੈ੍ਰਲ (ਸੋਨੀ ਚੀਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਅੱਠਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਪਿ੍ੰਸੀਪਲ ਅਨਿਲ ਕੁਮਾਰ ਮੋਦੀ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥੀ ਐਂਜਲ ਸ਼ਰਮਾ ਨੇ 77.5 ਫ਼ੀਸਦੀ ਅੰਕ ਲੈ ਕੇ ਪਹਿਲਾ, ਤਨਵੀਰ ਕੌਰ ਨੇ 76.6 ਫ਼ੀਸਦੀ ਅੰਕ ਲੈ ਕੇ ਦੂਜਾ, ਅੰਸ਼ੂ ਨੇ 73.5 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਸ਼ਾਨਦਾਰ ਪ੍ਰਾਪਤੀ 'ਤੇ ਪਿ੍ੰਸੀਪਲ ਅਨਿਲ ਕੁਮਾਰ ਸਮੂਹ, ਯੁਵਰਾਜ, ਹਰਪ੍ਰੀਤ ਸਿੰਘ, ਮਨਜੀਤ ਕੌਰ, ਗਗਨਦੀਪ ਕੌਰ, ਪੂਨਮ ਸ਼ਰਮਾ, ਗੁਰਮੀਤ ਕੌਰ, ਮਨਪ੍ਰੀਤ ਕੌਰ, ਰਿਸ਼ੂ ਰਾਣੀ, ਲਾਲੀਆ ਗਰਗ, ਡਾ: ਜਤਿੰਦਰ ਜੋਸ਼ੀ, ਅਮਰਿੰਦਰ ਕੌਰ, ਬਲਵੀਰ ਸਿੰਘ, ਜਸਵੀਰ ਕੌਰ, ਰਤਨਦੀਪ ਸਿੰਘ, ਸੁਮਨ ਬਾਲਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |