11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਕਾਰ ਨੇ ਆਟੋ ਅਤੇ ਮੋਟਰਸਾਈਕਲ ਨੂੰ ਮਾਰੀ ਟੱਕਰ, 6 ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 14-04-2026
ਬਰਨਾਲਾ, 13 ਅਪ੍ਰੈਲ (ਨਰਿੰਦਰ ਅਰੋੜਾ)-ਬੀਤੀ ਰਾਤ ਸਥਾਨਕ ਖੱੁਡੀ ਰੋਡ ਵਿਖੇ ਇਕ ਡਿਜਾਇਰ ਕਾਰ ਨੇ ਮੋਟਰਸਾਈਕਲ ਅਤੇ ਆਟੋ ਨੂੰ ਟੱਕਰ ਮਾਰ ਦਿੱਤੀ | ਜਿਸ ਵਿਚ 6 ਜਣੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬਲਦੇਵ ਸਿੰਘ, ਦਰਸ਼ਨ ਸਿੰਘ, ਬਲਵੀਰ ਕੌਰ, ਗੁਰਲੀਨ ਕੌਰ ਅਤੇ ਅਜੀਤ ਸਿੰਘ ਵਾਸੀਆਨ ਬਰਨਾਲਾ ਜੋ ਕਿ ਇਕੋ ਪਰਿਵਾਰ ਦੇ ਮੈਂਬਰ ਹਨ ਆਟੋ 'ਤੇ ਸਵਾਰ ਹੋ ਕੇ ਗੁਰਦੁਆਰਾ ਸ੍ਰੀ ਅੜੀਸਰ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਸਨ ਅਤੇ ਇਕ ਮੋਟਰਸਾਈਕਲ 'ਤੇ ਸਵਾਰ ਪੰਡਿਤ ਸਿੰਘ ਵਾਸੀ ਬਰਨਾਲਾ ਜੋ ਕਿ ਕਿਸੇ ਕੰਮ ਲਈ ਖੱੁਡੀ ਰੋਡ 'ਤੇ ਜਾ ਰਿਹਾ ਸੀ, ਨੂੰ ਇਕ ਤੇਜ਼ ਰਫ਼ਤਾਰ ਸਵਿਫ਼ਟ ਡਿਜ਼ਾਇਰ ਕਾਰ ਨੇ ਦੋਵਾਂ ਨੂੰ ਟੱਕਰ ਮਾਰ ਦਿੱਤੀ | ਜਿਸ ਕਾਰਨ ਆਟੋ ਵਿਚ ਸਵਾਰ ਪਰਿਵਾਰ ਅਤੇ ਮੋਟਰਸਾਈਕਲ ਚਾਲਕ ਗੰਭੀਰ ਜ਼ਖ਼ਮੀ ਹੋ ਗਏ ਅਤੇ ਤਿੰਨੋ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ | ਜ਼ਖ਼ਮੀਆਂ ਨੂੰ ਆਸਪਾਸ ਦੇ ਲੋਕਾਂ ਵਲੋਂ ਸਿਵਲ ਹਸਪਤਾਲ ਬਰਨਾਲਾ ਦੇ ਐਮਰਜੈਂਸੀ ਵਿਖੇ ਪਹੁੰਚਾਇਆ ਅਤੇ ਹਾਜ਼ਰ ਡਾਕਟਰਾਂ ਦੀ ਟੀਮ ਵਲੋਂ ਉਨ੍ਹਾਂ ਨੂੰ ਮੱੁਢਲੀ ਸਹਾਇਤਾ ਦਿੱਤੀ ਗਈ | ਗੱਲਬਾਤ ਕਰਦਿਆਂ ਐਮਰਜੈਂਸੀ ਡਾ: ਗਗਨਦੀਪ ਪੰਧੇਰ ਨੇ ਦੱਸਿਆ ਕਿ ਬੀਤੀ ਰਾਤ ਸੜਕ ਦੁਰਘਟਨਾ ਦੇ ਵਿਚ ਜ਼ਖ਼ਮੀ 6 ਜਣੇ ਸਾਡੇ ਕੋਲ ਆਏ ਜਿਨ੍ਹਾਂ ਵਿਚੋਂ 5 ਜਣਿਆਂ ਦੀ ਹਾਲਤ ਸਥਿਰ ਹੈ ਜੋ ਕਿ ਸਿਵਲ ਹਸਪਤਾਲ ਬਰਨਾਲਾ ਵਿਖੇ ਜੇਰੇ ਇਲਾਜ ਹਨ ਅਤੇ ਮੋਟਰਸਾਈਕਲ ਚਾਲਕ ਪੰਡਿਤ ਸਿੰਘ ਦੀ ਹਾਲਤ ਗੰਭੀਰ ਦੇਖਦਿਆਂ ਰੈਫ਼ਰ ਕਰ ਦਿੱਤਾ ਗਿਆ ਹੈ | ਜਦੋਂ ਇਸ ਮਾਮਲੇ ਸਬੰਧੀ ਬੱਸ ਸਟੈਂਡ ਚੌਕੀ ਇੰਚਾਰਜ ਗੁਰਸਿਮਰਨਜੀਤ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਜ਼ਖ਼ਮੀਆਂ ਦੇ ਬਿਆਨ ਲਿਖੇ ਜਾ ਰਹੇ ਹਨ | ਜਾਂਚ ਤੋਂ ਬਾਅਦ ਜੋ ਵੀ ਬਣਦੀ ਕਾਨੂੰਨੀ ਕਾਰਵਾਈ ਹੋਵੇਗੀ, ਉਹ ਅਮਲ 'ਚ ਲਿਆਂਦੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਹੋਲੀ ਏਾਜਲਸ ਸਕੂਲ ਦਾ ਅੱਠਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਤ ਦੇਖ ਕੇ ਵਿਰੋਧੀ ਘਬਰਾਏ ਹੋਏ ਹਨ-ਜਥੇਦਾਰ ਨਾਥ ਸਿੰਘ ਹਮੀਦੀ
Ad Position 24