11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਹੰਡਿਆਇਆ ਵਿਖੇ ਪੱੁਜੇ ਨਗਰ ਕੀਰਤਨ ਦਾ ਭਰਵਾਂ ਸਵਾਗਤ

Ad Position 21
No active advertisement
ਅਜੀਤ ਡੈਸਕ 14-04-2026
ਹੰਡਿਆਇਆ, 13 ਅਪ੍ਰੈਲ (ਗੁਰਜੀਤ ਸਿੰਘ ਖੱੁਡੀ)-ਗੁਰਦੁਆਰਾ ਗੁਰੂਸਰ ਪੱਕਾ ਸਾਹਿਬ ਹੰਡਿਆਇਆ ਵਿਖੇ ਪੱੁਜੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ | ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਮੈਨੇਜਰ ਨਿਰਮਲ ਸਿੰਘ ਰਾਜੀਆ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਦੇ ਆਦੇਸ਼ਾ ਅਨੁਸਾਰ ਨਗਰ ਕੀਰਤਨ ਦਾ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ | ਮੱੁਖ ਸੇਵਾਦਾਰ ਬਾਬਾ ਸੁਖਪਾਲ ਸਿੰਘ ਖੇੜੀ ਕਲਾਂ, ਸੇਵਾਦਾਰ ਗੁਰਜੀਤ ਸਿੰਘ ਖੇੜੀ ਕਲਾਂ, ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ ਅਕਾਲੀ ਦਲ ਗੁਰਤੇਜ ਸਿੰਘ ਖੱੁਡੀ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਪਿੰਡ ਖੇੜੀ ਕਲਾਂ (ਸੰਗਰੂਰ) ਤੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ, ਡਾ: ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਨ ਤੇ ਵਿਸਾਖੀ ਨੂੰ ਸਮਰਪਿਤ ਹਰੇਕ ਸਾਲ ਦੀ ਤਰ੍ਹਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਪੱੁਜੇਗਾ | ਇਸ ਮੌਕੇ ਰਾਗੀ ਜਥਾ ਬਾਬਾ ਭੁਪਿੰਦਰ ਸਿੰਘ ਗੁਰਨੇ ਕਲਾਂ ਨੇ ਰਸਭਿੰਨਾ ਕੀਰਤਨ ਕੀਤਾ | ਨਗਰ ਕੀਰਤਨ ਦਾ ਸਵਾਗਤ ਕਰਨ ਵਾਲਿਆਂ 'ਚ ਜਥੇ: ਖ਼ਾਲਸਾ, ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ, ਮੈਨੇਜਰ ਨਿਰਮਲ ਸਿੰਘ ਰਾਜੀਆ, ਤੇਜਿੰਦਰ ਸਿੰਘ ਸੋਨੀ ਜਾਗਲ ਕੌਂਸਲਰ, ਪ੍ਰਧਾਨ ਮੱਖਣ ਸਿੰਘ ਮਹਿਰਮੀਆ, ਜਰਨੈਲ ਸਿੰਘ ਪ੍ਰਧਾਨ, ਨਾਜਮ ਸਿੰਘ ਸਾਬਕਾ ਐਮ.ਸੀ., ਗੁਰਜੰਟ ਸਿੰਘ ਸੋਨਾ, ਬੇਅੰਤ ਸਿੰਘ ਧਾਲੀਵਾਲ, ਮੁਖ ਗ੍ਰੰਥੀ ਜਸਪਾਲ ਸਿੰਘ, ਅਮਰਜੀਤ ਸਿੰਘ, ਮਨਪ੍ਰੀਤ ਸਿੰੰਘ, ਮਨਦੀਪ ਕੌਰ, ਗੁਰਪ੍ਰੀਤ ਕੌਰ, ਜਸਵਿੰਦਰ ਕੌਰ, ਸੇਵਕ ਸਿੰਘ, ਬਿੱਟੁ ਸਿੰਘ, ਲਾਭ ਸਿੰਘ ਖੱੁਡੀ, ਨਾਇਬ ਸਿੰਘ ਹੰਡਿਆਇਆ, ਅੱਛਰਾ ਸਿੰਘ ਖੇੜੀ, ਜਰਨੈਲ ਸਿੰਘ ਬਰਨਾਲਾ, ਗੁਰਵਿੰਦਰਪਾਲ ਸਿੰਘ ਖੱੁਡੀ ਸਮੇਤ ਗੁ: ਸਾਹਿਬ ਸ੍ਰੀ ਗੁਰੂ ਰਵਿਦਾਸ ਸਭਾ ਪ੍ਰਬੰਧਕ ਕਮੇਟੀ ਬਰਨਾਲਾ ਵਲੋਂ ਸਨਮਾਨਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਸੜਕ 'ਤੇ ਪਏ ਟੋਏ ਲੋਕਾਂ ਦੀ ਜਾਨ ਦਾ ਖੌਅ ਬਣੇ, ਸਰਕਾਰ ਅਤੇ ਅਧਿਕਾਰੀ ਬੇਖ਼ਬਰ ਅਗਲੀ ਖ਼ਬਰ ਤਿੰਨ ਰੋਜ਼ਾ 37ਵੇਂ ਵਿਸਾਖੀ ਲੰਗਰ ਦਾ ਉਦਘਾਟਨ <br/>
Ad Position 24