12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਰਾਮਗੜ੍ਹੀਆ ਅਕਾਲ ਜਥੇਬੰਦੀ ਹਲਕਾ ਮਹਿਲ ਕਲਾਂ ਵਲੋਂ ਨਾਇਬ ਤਹਿਸੀਲਦਾਰ ਸੁਖਵੀਰ ਸਿੰਘ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 14-04-2026
ਮਹਿਲ ਕਲਾਂ, 13 ਅਪ੍ਰੈਲ (ਅਵਤਾਰ ਸਿੰਘ ਅਣਖੀ)-ਰਾਮਗੜ੍ਹੀਆ ਅਕਾਲ ਜਥੇਬੰਦੀ ਦੇ ਕੌਮੀ ਕਨਵੀਨਰ ਹਰਜੀਤ ਸਿੰਘ ਰਾਮਗੜ੍ਹੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਾਮਗੜ੍ਹੀਆ ਅਕਾਲ ਜਥੇਬੰਦੀ ਹਲਕਾ ਮਹਿਲ ਕਲਾਂ ਵਲੋਂ ਰਾਮਗੜ੍ਹੀਆ ਭਾਈਚਾਰੇ ਦਾ ਨਾਂਅ ਰੌਸ਼ਨ ਕਰਨ, ਆਪਣੀ ਸਖ਼ਤ ਮਿਹਨਤ ਨਾਲ ਤਰੱਕੀ ਕਰ ਕੇ ਨਾਇਬ ਤਹਿਸੀਲਦਾਰ ਵਜੋਂ ਤਹਿਸੀਲ ਦਫ਼ਤਰ ਮਹਿਲ ਕਲਾਂ ਵਿਖੇ ਅਹੁਦੇ ਦਾ ਚਾਰਜ ਸੰਭਾਲਣ ਵਾਲੇ ਨਾਇਬ ਤਹਿਸੀਲਦਾਰ ਸੁਖਵੀਰ ਸਿੰਘ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜਥੇਬੰਦੀ ਦੇ ਸੂਬਾਈ ਮੀਤ ਪ੍ਰਧਾਨ ਮੁਕੰਦ ਸਿੰਘ ਰਾਮਗੜ੍ਹੀਆ, ਸੂਬਾ ਸਹਾਇਕ ਸਕੱਤਰ ਜਰਨੈਲ ਸਿੰਘ ਮਠਾੜੂ ਨੇ ਸਮੂਹ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਵਿਸਾਖੀ ਦੀ ਵਧਾਈ ਦਿੰਦਿਆਂ ਕਿਹਾ ਕਿ ਰਾਮਗੜ੍ਹੀਆ ਅਕਾਲ ਜਥੇਬੰਦੀ ਵਲੋਂ ਰਾਮਗੜ੍ਹੀਆ ਭਾਈਚਾਰੇ ਨਾਲ ਸਬੰਧਿਤ ਵਿੱਦਿਆ, ਖੇਡਾਂ 'ਚ ਮੱਲ੍ਹਾਂ ਮਾਰਨ ਵਾਲੇ ਹੋਣਹਾਰ ਨੌਜਵਾਨਾਂ, ਉੱਚੇ ਰੁਤਬੇ ਉਪਰ ਬਿਰਾਜਮਾਨ ਹੋਣ ਵਾਲੇ ਅਧਿਕਾਰੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਨ ਦੀ ਮੁਹਿੰਮ ਚਲਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਪੰਚਾਇਤ ਸੰਮਤੀ ਚੋਣਾਂ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਉਪਰੰਤ ਪੰਚਾਇਤ ਸੰਮਤੀ ਮਹਿਲ ਕਲਾਂ ਦੇ ਵਾਇਸ-ਚੇਅਰਮੈਨ ਦੇ ਮਾਣਮੱਤੇ ਅਹੁਦੇ ਉਪਰ ਪਹੁੰਚਣ ਵਾਲੇ ਬੀਬੀ ਕਿਰਨਜੀਤ ਕੌਰ ਮਠਾੜੂ ਵਾਸੀ ਚੰਨਣਵਾਲ ਨੂੰ ਵੀ ਛੇਤੀ ਹੀ ਜਥੇਬੰਦੀ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ | ਇਸ ਮੌਕੇ ਹਲਕਾ ਪ੍ਰਧਾਨ ਬਾਬਾ ਬੁੱਧ ਸਿੰਘ ਕਲਸੀ ਨੇ ਸਮੂਹ ਰਾਮਗੜ੍ਹੀਆ ਭਾਈਚਾਰੇ ਨੂੰ ਰਾਮਗੜ੍ਹੀਆ ਅਕਾਲ ਜਥੇਬੰਦੀ ਦੀ ਅਗਵਾਈ ਹੇਠ ਲਾਮਬੰਦ ਹੋਣ ਦੀ ਅਪੀਲ ਕੀਤੀ | ਇਸ ਮੌਕੇ ਨਰਿੰਦਰ ਸਿੰਘ ਸੋਹਲ, ਗੁਰਪ੍ਰੀਤ ਸਿੰਘ ਜਗਦੇ, ਜੁਗਿੰਦਰ ਸਿੰਘ ਧੰਜਲ, ਹਰਭਜਨ ਸਿੰਘ ਸਹੌਰ, ਬਲਵੀਰ ਸਿੰਘ ਛੀਨੀਵਾਲ, ਭਰਪੂਰ ਸਿੰਘ ਜਗਦੇ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਦਾਮਿਨੀ ਨੂੰ ਲਾਅ (ਕਾਨੂੰਨ) ਦੀ ਪੜ੍ਹਾਈ ਵਿਚ ਮਿਲਿਆ ਗੋਲਡ ਮੈਡਲ ਅਗਲੀ ਖ਼ਬਰ ਸੜਕ 'ਤੇ ਪਏ ਟੋਏ ਲੋਕਾਂ ਦੀ ਜਾਨ ਦਾ ਖੌਅ ਬਣੇ, ਸਰਕਾਰ ਅਤੇ ਅਧਿਕਾਰੀ ਬੇਖ਼ਬਰ
Ad Position 24