18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਕੋਠੀ 'ਚੋਂ ਸੋਨੇ ਦੇ ਗਹਿਣੇ ਚੋਰੀ ਕਰਨ ਵਾਲੀ ਅÏਰਤ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 15-04-2026
ਬਰਨਾਲਾ, 14 ਅਪ੍ਰੈਲ (ਰਾਜ ਪਨੇਸਰ)-ਸਥਾਨਕ ਗਰੀਨ ਐਵਿਨਿਊ ਕਾਲੋਨੀ ਦੀ ਇਕ ਕੋਠੀ 'ਚੋਂ 12 ਲੱਖ ਰੁਪਏ ਸੋਨੇ ਦੇ ਗਹਿਣੇ ਚੋਰੀ ਕਰਨ ਵਾਲੀ ਅÏਰਤ ਖ਼ਿਲਾਫ਼ ਥਾਣਾ ਸਿਟੀ-2 ਬਰਨਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਥਾਣੇਦਾਰ ਰਮਨਦੀਪ ਸਿੰਘ ਨੇ ਦੱਸਿਆ ਕਿ ਗਰੀਨ ਐਵਿਨਿਊ ਕਾਲੋਨੀ ਨਾਨਕਸਰ ਰੋਡ, ਕੋਠੀ ਨੰਬਰ 105 ਦੇ ਮਾਲਕ ਗੋਪਾਲ ਕਿ੍ਸ਼ਨ ਬਾਂਸਲ ਪੁੱਤਰ ਪ੍ਰੇਮ ਚੰਦ ਬਾਂਸਲ ਨੇ ਪੁਲਿਸ ਕੋਲ ਬਿਆਨ ਲਿਖਵਾਏ ਕਿ ਉਸ ਦੀ ਕੋਠੀ 'ਚੋਂ ਕੁਲਵਿੰਦਰ ਕੌਰ ਪਤਨੀ ਦਵਿੰਦਰ ਪਾਲ ਸਿੰਘ ਵਾਸੀ ਗਰਚਾ ਰੋਡ ਬਰਨਾਲਾ ਨੇ ਇਕ ਸੋਨੇ ਦੀ 25 ਗ੍ਰਾਮ ਦੀ ਚੈਨੀ, ਇਕ ਸੋਨੇ ਦਾ ਕੜਾ ਵਜ਼ਨ 70 ਗ੍ਰਾਮ ਚੋਰੀ ਕਰ ਲਏ ਹਨ | ਪੁਲਿਸ ਕਾਰਵਾਈ ਅਨੁਸਾਰ ਮੁੱਦਈ ਦੇ ਬਿਆਨਾਂ ਦੇ ਆਧਾਰ 'ਤੇ ਉਕਤ ਅÏਰਤ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ ਮੌਕੇ ਲਿਖਤੀ ਟੈੱਸਟ, ਦਸਤਾਰ ਸਜਾਓ ਅਤੇ ਲੰਬੇ ਕੇਸ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਮਨਾਇਆ
Ad Position 24