19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਨਾੜ ਨੂੰ ਲੱਗੀ ਅੱਗ

Ad Position 21
No active advertisement
ਅਜੀਤ ਡੈਸਕ 15-04-2026
ਮਹਿਲ ਕਲਾਂ, 14 ਅਪ੍ਰੈਲ (ਤਰਸੇਮ ਸਿੰਘ ਗਹਿਲ)-ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਅੱਜ ਭੇਦ-ਭਰੇ ਹਾਲਾਤ ਵਿਚ ਕਈ ਏਕੜ ਕਣਕ ਦੇ ਟਾਂਗਰ ਨੂੰ ਲੱਗੀ ਅੱਗ ਉੱਤੇ ਨੇੜਲੇ ਪਿੰਡਾਂ ਦੇ ਲੋਕਾਂ ਵਲੋਂ ਕਾਬੂ ਪਾ ਕੇ ਵੱਡਾ ਨੁਕਸਾਨ ਹੋਣੋਂ ਬਚਾ ਲਿਆ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਲਾਲਾ ਦੇ ਕਿਸਾਨ ਧਰਮਿੰਦਰ ਸਿੰਘ ਪੁੱਤਰ ਬਹਾਲ ਸਿੰਘ ਦੇ ਖੇਤ ਵਿਚ ਕਣਕ ਦੀ ਫ਼ਸਲ ਕਟਾਈ ਕਰਨ ਤੋਂ ਬਾਅਦ ਬਚੇ ਨਾੜ ਨੂੰ ਦੁਪਹਿਰ ਸਮੇਂ ਅਚਾਨਕ ਅੱਗ ਲੱਗ ਗਈ | ਜਿਸ ਦਾ ਪਤਾ ਲੱਗਦਿਆਂ ਹੀ ਨੇੜਲੇ ਪਿੰਡ ਰਾਏਸਰ, ਚੰਨਣਵਾਲ, ਕਲਾਲਾ ਅਤੇ ਸਹਿਜੜਾ ਦੇ ਲੋਕਾਂ ਵਲੋਂ ਅੱਗ ਬੁਝਾਊ ਬਣਾਏ ਨਿੱਜੀ ਸੰਦਾਂ ਨਾਲ ਅੱਗ 'ਤੇ ਕਾਬੂ ਪਾ ਲਿਆ ਗਿਆ | ਕਣਕ ਦੇ ਨਾੜ ਨੂੰ ਲੱਗੀ ਅੱਗ ਦਾ ਲਾਂਬੂ ਏਨਾ ਭਿਆਨਕ ਸੀ ਕਿ ਨੇੜਲੇ ਲੋਕਾਂ ਵਿਚ ਸਹਿਮ ਦਾ ਮਾਹੌਲ ਬਣ ਗਿਆ | ਮੌਕਾ ਪਰ ਅੱਗ ਬੁਝਾਊ ਦਸਤਾ ਫਾਇਰ ਬਿ੍ਗੇਡ ਤੇ ਪੁਲਿਸ ਥਾਣਾ ਮਹਿਲ ਕਲਾਂ ਦੀ ਟੀਮ ਸਮੇਤ ਮੁੱਖ ਅਫ਼ਸਰ ਇੰਸਪੈਕਟਰ ਕੁਲਵਿੰਦਰ ਸਿੰਘ ਨੇ ਪਹੁੰਚ ਕੇ ਘਟਨਾ ਵਾਲੇ ਸਥਾਨ ਦਾ ਜਾਇਜ਼ਾ ਲਿਆ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਬਿਜਲੀ ਖੰਭਿਆਂ ਟਰਾਂਸਫ਼ਾਰਮਰ ਦੇ ਨੇੜਿਓਾ ਕਣਕ ਦਾ ਨਾੜ ਤੇ ਫ਼ਸਲ ਨੂੰ ਕੱਟ ਦੇਣਾ ਚਾਹੀਦਾ ਹੈ ਤਾਂ ਕਿ ਕੋਈ ਅਣਸੁਖਾਂਵੀ ਘਟਨਾ ਨਾ ਵਾਪਰੇ | ਇਸ ਸਮੇਂ ਸਰਪੰਚ ਰਣਜੀਤ ਸਿੰਘ ਕਲਾਲਾ, ਸਰਪੰਚ ਗੁਰਜੰਟ ਸਿੰਘ ਚੰਨਣਵਾਲ, ਸਮਾਜ ਸੇਵਕ ਬਲਵਿੰਦਰ ਸਿੰਘ ਚੰਨਣਵਾਲ, ਭਿੰਦਰ ਮਾਂਗਟ ਚੰਨਣਵਾਲ, ਗੁਰਪ੍ਰੀਤ ਸਿੰਘ ਮਾਂਗਟ ਤੋਂ ਇਲਾਵਾ ਹੋਰ ਵੀ ਵੱਡੀ ਗਿਣਤੀ ਵਿਚ ਲੋਕਾਂ ਵਲੋਂ ਪਹੁੰਚ ਕੇ ਅੱਗ ਉੱਤੇ ਕਾਬੂ ਪਾਇਆ ਗਿਆ |
Ad Position 22
No active advertisement
ਪਿਛਲੀ ਖ਼ਬਰ ਲੋਕ ਸਭਾ ਮੈਂਬਰ ਮੀਤ ਹੇਅਰ ਨੇ ਬਰਨਾਲਾ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ ਅਗਲੀ ਖ਼ਬਰ ਮੁੱਖ ਮਾਰਗ 'ਤੇ ਕਾਰ ਨੂੰ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ ਤੋਂ ਬਚਾਅ
Ad Position 24