19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਗੁਰਦੁਆਰਾ ਸਾਹਿਬ ਮਹਿਲ ਕਲਾਂ ਵਿਖੇ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਨੂੰ ਸਮਰਪਿਤ ਗੁਰਮਤਿ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 15-04-2026
ਮਹਿਲ ਕਲਾਂ, 14 ਅਪ੍ਰੈਲ (ਅਵਤਾਰ ਸਿੰਘ ਅਣਖੀ)-ਖ਼ਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਧਾਰਮਿਕ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਵਿਚ ਧਾਰਮਿਕ ਚੇਤਨਾ ਅਤੇ ਸਿੱਖ ਵਿਰਸੇ ਪ੍ਰਤੀ ਰੁਚੀ ਵਧਾਉਣ ਦੇ ਉਦੇਸ਼ ਨਾਲ ਗੁਰਬਾਣੀ ਕੰਠ, ਕਵੀਸ਼ਰੀ, ਦਸਤਾਰ ਸਜਾਉਣ ਅਤੇ ਲੰਮੇ ਕੇਸਾਂ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਛੋਟੇ ਬੱਚਿਆਂ ਨੇ ਭਾਰੀ ਉਤਸ਼ਾਹ ਨਾਲ ਭਾਗ ਲਿਆ | ਪੰਜਾਬ ਐਜੂਕੇਟ ਮਿਸ਼ਨ ਦੇ ਸੇਵਾਦਾਰਾਂ ਨੇ ਸਮਾਗਮ ਨੂੰ ਸਫਲ ਬਣਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬਾਬਾ ਸ਼ੇਰ ਸਿੰਘ ਖ਼ਾਲਸਾ, ਸਰਪੰਚ ਸਰਬਜੀਤ ਸਿੰਘ ਸ਼ੰਭੂ ਨੇ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਨੂੰ ਗੁਰਬਾਣੀ ਅਤੇ ਗੁਰ ਇਤਿਹਾਸ ਨਾਲ ਜੋੜਨ ਦੇ ਨਾਲ ਨਾਲ ਉਨ੍ਹਾਂ ਦੇ ਚਰਿੱਤਰ ਨਿਰਮਾਣ 'ਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ | ਉਨ੍ਹਾਂ ਦੱਸਿਆ ਕਿ ਅੱਜ ਕਈ ਬੱਚੇ ਕੇਸ ਰੱਖਣ ਅਤੇ ਦਸਤਾਰ ਸਜਾਉਣ ਵੱਲ ਪ੍ਰੇਰਿਤ ਹੋ ਰਹੇ ਹਨ | ਗੁਰੂ ਘਰ ਤੋਂ ਸੰਥਿਆ ਪ੍ਰਾਪਤ ਕਰ ਕੇ ਗੁਰਬਾਣੀ ਦੀ ਵਿਚਾਰ ਨਾਲ ਜੁੜ ਰਹੇ ਹਨ | ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਹਰ ਪਿੰਡ ਅਤੇ ਸ਼ਹਿਰ 'ਚ ਅਜਿਹੇ ਧਾਰਮਿਕ ਮੁਕਾਬਲੇ ਕਰਵਾਉਣ ਦੀ ਲੋੜ ਹੈ, ਤਾਂ ਜੋ ਨਵੀਂ ਪੀੜ੍ਹੀ ਨੂੰ ਸਿੱਖ ਵਿਰਸੇ ਨਾਲ ਜੋੜਿਆ ਜਾ ਸਕੇ | ਉਹ ਸਮਾਜ ਵਿਚ ਫੈਲ ਰਹੀਆਂ ਕੁਰੀਤੀਆਂ ਅਤੇ ਨਸ਼ਿਆਂ ਤੋਂ ਦੂਰ ਰਹਿਣ | ਮੁਕਾਬਲਿਆਂ ਦੀ ਜੱਜਮੈਂਟ ਦੀ ਜ਼ਿੰਮੇਵਾਰੀ ਪੰਜਾਬ ਐਜੂਕੇਟ ਮਿਸ਼ਨ ਦੇ ਸੇਵਾਦਾਰ ਭਾਈ ਮਲਕੀਤ ਸਿੰਘ ਖ਼ਾਲਸਾ, ਬੀਬੀ ਸੁਰਿੰਦਰ ਕੌਰ ਮਹਿਲ ਕਲਾਂ ਅਤੇ ਭਾਈ ਸਤਨਾਮ ਸਿੰਘ ਖ਼ਾਲਸਾ ਵੱਲੋਂ ਬਾਖ਼ੂਬੀ ਨਿਭਾਈ ਗਈ | ਉਨ੍ਹਾਂ ਕਿਹਾ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਅਜਿਹੇ ਸਮਾਗਮ ਬੱਚਿਆਂ ਨੂੰ ਗੁਰੂ ਘਰ ਨਾਲ ਜੋੜਨ ਵਿਚ ਬਹੁਤ ਮਦਦਗਾਰ ਸਾਬਤ ਹੋ ਰਹੇ ਹਨ ਅਤੇ ਬੱਚਿਆਂ ਵਿਚ ਕੇਸ ਰੱਖਣ ਤੇ ਦਸਤਾਰ ਸਜਾਉਣ ਦੀ ਰੁਚੀ ਵਧ ਰਹੀ ਹੈ | ਸਮਾਗਮ ਦੇ ਅੰਤ ਵਿਚ ਵੱਖ-ਵੱਖ ਮੁਕਾਬਲਿਆਂ ਵਿਚ ਜੇਤੂ ਰਹੇ ਬੱਚਿਆਂ ਨੂੰ ਨਗਦ ਇਨਾਮ, ਸਨਮਾਨ ਚਿੰਨ੍ਹ ਭੇਟ ਕਰ ਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ | ਅਖੀਰ 'ਚ ਬਾਬਾ ਸ਼ੇਰ ਸਿੰਘ ਖ਼ਾਲਸਾ ਨੇ ਮੁਕਾਬਲਿਆਂ 'ਚ ਭਾਗ ਲੈਣ ਵਾਲੇ ਬੱਚਿਆਂ, ਮਾਪਿਆਂ ਅਤੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਵਧਾਈ ਦਿੱਤੀ | ਇਸ ਮੌਕੇ ਰਜਿੰਦਰਪਾਲ ਸਿੰਘ ਬਿੱਟੂ, ਰਣਜੀਤ ਸਿੰਘ ਬਿੱਟੂ, ਨੰਬਰਦਾਰ ਆਤਮਾ ਸਿੰਘ, ਕਰਨੈਲ ਸਿੰਘ ਢੈਪਈ, ਅਮਰਜੀਤ ਸਿੰਘ ਬੱਸੀਆਂ, ਅਜਮੇਰ ਸਿੰਘ ਧਾਲੀਵਾਲ, ਨੰਬਰਦਾਰ ਜਗਦੇਵ ਸਿੰਘ, ਮੇਜਰ ਸਿੰਘ ਕਲੇਰ, ਭਾਈ ਜਸਗੀਰ ਸਿੰਘ ਖ਼ਾਲਸਾ, ਪਵਨਦੀਪ ਕੌਰ, ਅਤੇ ਭਾਈ ਨੱਥਾ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਿਊ ਸੈਕਰਡ ਹਾਰਟ ਕਾਨਵੈਂਟ ਸਕੂਲ ਵਿਖੇ ਡਾ: ਭੀਮ ਰਾਓ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਪਰਮਿੰਦਰ ਸਿੰਘ ਢੀਂਡਸਾ ਨੇ ਭਰਪੂਰ ਸਿੰਘ ਢਿੱਲੋਂ ਦੇ ਦਿਹਾਂਤ 'ਦੇ ਢਿੱਲੋਂ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
Ad Position 24