ਤਪਾ ਮੰਡੀ, 14 ਅਪ੍ਰੈਲ (ਪ੍ਰਵੀਨ ਗਰਗ)-ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਮੌਕੇ ਨਗਰ ਕੌਂਸਲ ਤਪਾ ਦੇ ਦਫ਼ਤਰ ਵਿਖੇ ਸਮਾਗਮ ਕਰਵਾਇਆ ਗਿਆ | ਜਿਸ ਵਿਚ ਵੱਖ-ਵੱਖ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਹਾਜ਼ਰੀ ਭਰੀ | ਇਸ ਮੌਕੇ ਭਗਵਾਨ ਵਾਲਮੀਕ ਸਭਾ, ਸ੍ਰੀ ਗੁਰੂ ਰਵਿਦਾਸ ਸਭਾ, ਸ੍ਰੀ ਕਬੀਰ ਸਭਾ, ਬਾਬਾ ਜੀਵਨ ਸਿੰਘ ਕਲੱਬ, ਮਜ਼ਦੂਰ ਯੂਨੀਅਨ, ਧਾਨਕ ਸਮਾਜ, ਰਵਿਦਾਸ ਸਮਾਜ, ਵਾਲਮੀਕ ਸਮਾਜ ਅਤੇ ਮਜ਼੍ਹਬੀ ਸਿੱਖ ਸਮਾਜ ਵਲੋਂ ਸਾਂਝੇ ਤੌਰ 'ਤੇ ਬਾਬਾ ਸਾਹਿਬ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਯੂਨੀਅਨ ਦੇ ਪ੍ਰਧਾਨ ਸਿਕੰਦਰ ਰਾਮ, ਵਿਨੋਦ ਕਾਲਾ, ਸਭੋਲੂ ਰਾਮ, ਮੋਜੀ ਪੂਨੀਆ, ਸਰਬਜੀਤ ਸਿੰਘ, ਦਰਸ਼ਨ ਸਿੰਘ, ਸੋਨੂ ਰਾਮ, ਨਵੀਂ ਕੁਮਾਰ, ਰਮੇਸ਼ ਕੁਮਾਰ, ਸੰਮੀ ਕੁਮਾਰ ਆਦਿ ਨੇ ਕਿਹਾ ਕਿ ਡਾ: ਅੰਬੇਡਕਰ ਦੀ ਲੰਬੀ ਸੰਘਰਸ਼ਮਈ ਜ਼ਿੰਦਗੀ ਨੇ ਸਮਾਜ ਦੇ ਪਿਛੜੇ ਵਰਗਾਂ ਲਈ ਨਵੀਂ ਰਾਹ ਦਿਖਾਈ ਅਤੇ ਉਨ੍ਹਾਂ ਨੂੰ ਹੱਕਾਂ ਲਈ ਜਾਗਰੂਕ ਕੀਤਾ | ਇਸ ਦੌਰਾਨ ਸਥਾਨਕ ਆਗੂਆਂ ਅਤੇ ਯੂਨੀਅਨ ਮੈਂਬਰਾਂ ਵਲੋਂ ਵੀ ਆਪਣੇ ਵਿਚਾਰ ਸਾਂਝੇ ਕੀਤੇ ਗਏ ਅਤੇ ਸਮਾਜ ਵਿਚ ਏਕਤਾ ਤੇ ਭਾਈਚਾਰੇ ਨੂੰ ਮਜ਼ਬੂਤ ਕਰਨ ਦਾ ਸੰਕਲਪ ਲਿਆ ਗਿਆ |