19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਵਾਈ.ਐੱਸ. ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ <br/>

Ad Position 21
No active advertisement
ਅਜੀਤ ਡੈਸਕ 15-04-2026
ਬਰਨਾਲਾ, 14 ਅਪ੍ਰੈਲ (ਅਸ਼ੋਕ ਭਾਰਤੀ)-ਵਾਈ.ਐੱਸ. ਸਕੂਲ ਬਰਨਾਲਾ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ | ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਰੰਗਾਂ ਰੰਗ ਪ੍ਰੋਗਰਾਮ ਗੀਤ, ਸੰਗੀਤ, ਕਵਿਤਾ, ਨਾਟਕ ਪੇਸ਼ ਕੀਤੇ | ਇਸ ਮੌਕੇ ਪਿ੍ੰਸੀਪਲ ਵਿੰਮੀਪੁਰੀ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਇਸ ਦੌਰਾਨ ਪੰਜਾਬੀ ਰਵਾਇਤੀ ਭੋਜਨ, ਪਹਿਰਾਵਾ/ਗਹਿਣੇ, ਅਨਾਜ, ਪੰਜਾਬੀ ਲੋਕ-ਸਾਜ਼, ਪੁਰਾਤਨ ਰੁੱਖ ਅਤੇ ਪੰਜਾਬੀ ਰਸੋਈ, ਖੇਤੀਬਾੜੀ ਵਿਚ ਵਰਤੇਂ ਜਾਂਦੇ ਸੰਦ ਅਤੇ ਕੁੱਝ ਅਲੋਪ ਹੋ ਰਹੀਆਂ ਚੀਜ਼ਾਂ ਦੀ ਪ੍ਰਦਰਸ਼ਨੀ ਲਗਾਈ ਗਈ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
• ਬਰਨਾਲਾ, (ਅਸ਼ੋਕ ਭਾਰਤੀ)-ਵਾਈ.ਐੱਸ ਪਬਲਿਕ ਸਕੂਲ ਹੰਡਿਆਇਆ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ | ਜਿਸ ਵਿਚ ਨਰਸਰੀ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਪੰਜਾਬੀ ਸਭਿਆਚਾਰ ਦੇ ਆਧਾਰਤ ਰੰਗਾਂ ਰੰਗ ਪ੍ਰੋਗਰਾਮ ਗਿੱਧਾ, ਭੰਗੜਾ, ਕੋਰੀਓਗ੍ਰਾਫ਼ੀ, ਗੀਤ, ਸੰਗੀਤ, ਨੱੁਕੜ ਨਾਟਕ ਪੇਸ਼ ਕੀਤੇ | ਪਿ੍ੰਸੀਪਲ ਮੋਹਿਤ ਜਿੰਦਲ ਨੇ ਕਿਹਾ ਕਿ ਵਿਸਾਖੀ ਸਿਰਫ਼ ਇਕ ਤਿਉਹਾਰ ਨਹੀਂ, ਸਗੋਂ ਇਹ ਸਾਡੇ ਵਿਦਿਆਰਥੀਆਂ ਨੂੰ ਆਪਣੀਆਂ ਜੜ੍ਹਾਂ, ਸਭਿਆਚਾਰ ਅਤੇ ਖੇਤੀਬਾੜੀ ਦੇ ਮਹੱਤਵ ਨਾਲ ਜੋੜਦੀ ਹੈ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜੀ.ਜੀ.ਐੱਸ ਵਰਲਡ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਜੀ ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਸਾਈਕਲਿੰਗ ਰੇਸ 19 ਨੂੰ
Ad Position 24