ਮਹਿਲ ਕਲਾਂ, 14 ਅਪ੍ਰੈਲ (ਅਵਤਾਰ ਸਿੰਘ ਅਣਖੀ)-ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ 27ਵਾਂ ਵਿਸ਼ਾਲ ਖ਼ੂਨਦਾਨ ਕੈਂਪ ਇਤਿਹਾਸਿਕ ਗੁਰਦੁਆਰਾ ਜੰਡਸਰ ਸਾਹਿਬ ਠੁੱਲੀਵਾਲ (ਬਰਨਾਲਾ) ਵਿਖੇ ਪ੍ਰੈੱਸ ਕਲੱਬ ਰਜਿ: ਮਹਿਲ ਕਲਾਂ ਵਲੋਂ ਗੁਰਦੁਆਰਾ ਕਮੇਟੀ ਜੰਡਸਰ ਸਾਹਿਬ, ਗ੍ਰਾਮ ਪੰਚਾਇਤ ਅਤੇ ਸਮੂਹ ਖ਼ੂਨਦਾਨੀਆਂ ਦੇ ਸਹਿਯੋਗ ਨਾਲ ਲਗਾਇਆ ਗਿਆ | ਜਿਸ ਦਾ ਉਦਘਾਟਨ ਥਾਣਾ ਠੁੱਲੀਵਾਲ ਦੇ ਮੁੱਖ ਅਫ਼ਸਰ ਇੰਸਪੈਕਟਰ ਗੁਰਪਾਲ ਸਿੰਘ, ਗੁ: ਕਮੇਟੀ ਅਤੇ ਸਮੂਹ ਪ੍ਰਬੰਧਕਾਂ ਨੇ ਸਾਂਝੇ ਤੌਰ 'ਤੇ ਕੀਤਾ | ਉਨ੍ਹਾਂ ਪ੍ਰੈੱਸ ਕਲੱਬ ਦੇ ਇਸ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖ਼ੂਨਦਾਨ ਕਰਨ ਨਾਲ ਕਿਸੇ ਵੀ ਐਮਰਜੈਂਸੀ ਮੌਕੇ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ | ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਭਾਜਪਾ ਦੇ ਸੂਬਾ ਸਕੱਤਰ ਲਖਵਿੰਦਰ ਸਿੰਘ ਸਪਰਾ, ਯੂਥ ਕਾਂਗਰਸ ਦੇ ਆਗੂ ਬੰਨੀ ਖਹਿਰਾ, ਐਡਵੋਕੇਟ ਜਸਵੀਰ ਸਿੰਘ ਖੇੜੀ, ਪਿਆਰਾ ਸਿੰਘ ਮਾਹਮਦਪੁਰ, ਪ੍ਰਧਾਨ ਹਰਤੇਜ ਸਿੰਘ ਸਿੱਧੂ ਨੇ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਇਸ ਸਮਾਜ ਸੇਵੀ ਕਾਰਜ ਦੀ ਸ਼ਲਾਘਾ ਕੀਤੀ | ਪੰਜਾਬੀ ਲੇਖਕਾ ਕਮਲਜੀਤ ਕੌਰ ਗੁੰਮਟੀ, ਜਰਨੈਲ ਸਿੰਘ ਠੁੱਲੀਵਾਲ, ਕੁਮੈਂਟੇਟਰ ਲੱਖਾ ਖਿਆਲੀ, ਪ੍ਰਧਾਨ ਬਲਜਿੰਦਰ ਸਿੰਘ ਢਿੱਲੋਂ, ਰਮਨਦੀਪ ਸਿੰਘ ਠੁੱਲੀਵਾਲ, ਸੋਨੀ ਮਾਂਗੇਵਾਲ, ਮੇਘ ਰਾਜ ਜੋਸ਼ੀ, ਪ੍ਰਧਾਨ ਪਰਮਿੰਦਰ ਸ਼ੰਮੀ ਨੇ ਸਮੂਹ ਖ਼ੂਨਦਾਨੀਆਂ, ਸਹਿਯੋਗੀ ਸੱਜਣਾਂ ਦਾ ਧੰਨਵਾਦ ਦੱਸਿਆ ਕਿ ਖ਼ੂਨਦਾਨ ਮਹਾਂ ਦਾਨ ਦੀ ਮੁਹਿੰਮ ਨੂੰ ਭਵਿੱਖ ਵਿਚ ਹੋਰ ਤੇਜ਼ ਕੀਤਾ ਜਾਵੇਗਾ | ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ, ਏ.ਐਸ.ਆਈ ਕਰਮਜੀਤ ਸਿੰਘ ਹਮੀਦੀ, ਮੰਗਤ ਸਿੰਘ ਸਿੱਧੂ, ਬਲਜੀਤ ਸਿੰਘ ਸਿੱਧੂ, ਡਾ: ਬਲਵੰਤ ਰਾਏ ਨੇ ਖ਼ੂਨਦਾਨੀਆਂ ਨੂੰ ਆਸ਼ੀਰਵਾਦ ਦਿੰਦਿਆਂ ਆਪਣੇ ਵਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿਵਾਇਆ | ਇਸ ਮੌਕੇ ਖ਼ੂਨਦਾਨੀਆਂ ਨੇ ਬਲੱਡ ਬੈਂਕ ਸਿਵਲ ਹਸਪਤਾਲ ਬਰਨਾਲਾ ਦੀ ਟੀਮ ਨੂੰ 60 ਯੂਨਿਟ ਖ਼ੂਨਦਾਨ ਕੀਤਾ ਗਿਆ | ਪ੍ਰਬੰਧਕਾਂ ਵਲੋਂ ਮੁੱਖ ਮਹਿਮਾਨ, ਖ਼ੂਨਦਾਨੀਆਂ, ਵੱਖ-ਵੱਖ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਰਪੰਚ ਓਮਨਦੀਪ ਸਿੰਘ ਹਮੀਦੀ, ਡਾ: ਨਿਰਭੈ ਸਿੰਘ ਨਿਹਾਲੂਵਾਲ, ਕਮਲਜੀਤ ਸਿੰਘ ਚੱਕ, ਬਲਦੇਵ ਸਿੰਘ ਗਾਗੇਵਾਲ, ਕੁਲਦੀਪ ਸਿੰਘ ਧਾਲੀਵਾਲ, ਪ੍ਰਧਾਨ ਹਰਵਿੰਦਰ ਸਿੰਘ ਸਿੱਧੂ, ਹਰਜੀਤ ਸਿੰਘ ਗੋਗੀ, ਸੁਖਵਿੰਦਰ ਸਿੰਘ ਹੈਰੀ, ਗੁਰਦੀਪ ਸਿੰਘ ਟਿਵਾਣਾ, ਹਰਜਿੰਦਰ ਸਿੰਘ ਮਾਂਗੇਵਾਲ, ਲਖਵੀਰ ਸਿੰਘ ਸਹੌਰ, ਹਰਜਿੰਦਰ ਸੋਰੀ, ਸੁਖਵੀਰ ਜਗਦੇ, ਬਲਵੰਤ ਚੁਹਾਣਕੇ, ਬਾਬਾ ਰਾਜਵਿੰਦਰ ਸਿੰਘ, ਹਰਬੰਸ ਸਿੰਘ ਠੁੱਲੀਵਾਲ ਆਦਿ ਹਾਜ਼ਰ ਸਨ |