20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਵਲੋਂ ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 15-04-2026
ਭਦੌੜ, 14 ਅਪ੍ਰੈਲ (ਵਿਨੋਦ ਕਲਸੀ, ਰਜਿੰਦਰ ਬੱਤਾ)-ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਦੀਪਗੜ੍ਹ ਵਲੋਂ ਡਾ: ਭੀਮ ਰਾਓ ਅੰਬੇਡਕਰ ਸਾਹਿਬ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਸਰਕਾਰੀ ਪ੍ਰਾਇਮਰੀ ਸਕੂਲ ਦੀਪਗੜ੍ਹ ਵਿਖੇ ਕਰਵਾਇਆ ਗਿਆ | ਇਸ ਮੌਕੇ ਸੁਸਾਇਟੀ ਦੇ ਆਗੂਆਂ ਨੇ ਡਾ: ਅੰਬੇਡਕਰ ਜੀ ਦੀ ਤਸਵੀਰ 'ਤੇ ਫੁੱਲ ਮਾਲਾ ਭੇਟ ਕੀਤੀਆਂ ਗਈਆਂ | ਪਿ੍ੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਡਾ: ਭੀਮ ਰਾਓ ਦੇ ਜੀਵਨ, ਸੰਗਰਾਮ, ਸਿੱਖਿਆ ਅਤੇ ਭਾਰਤ ਦੇ ਸੰਵਿਧਾਨ ਦੇ ਨਿਰਮਾਣ ਵਿਚ ਉਨ੍ਹਾਂ ਵਲੋਂ ਪਾਏ ਵਡਮੁੱਲੇ ਯੋਗਦਾਨ ਬਾਰੇ ਭਰਵੀਂ ਰੌਸ਼ਨੀ ਪਾਈ | ਸੁਸਾਇਟੀ ਵਲੋਂ ਸਰਪੰਚ ਅੰਗਰੇਜ਼ ਸਿੰਘ ਢਿੱਲੋਂ ਨੇ ਸਕੂਲ ਦੇ ਬੱਚਿਆਂ ਨੂੰ ਕਾਪੀਆਂ ਅਤੇ ਪੈਨ ਵੰਡੇ | ਇਸ ਮੌਕੇ ਮਾ: ਗੁਰਚਰਨ ਸਿੰਘ, ਪੰਚ ਮੁਕੰਦ ਸਿੰਘ, ਪੰਚ ਭਗਵੰਤ ਸਿੰਘ, ਪ੍ਰਧਾਨ ਕਰਮ ਸਿੰਘ ਢਿੱਲੋਂ, ਐੱਸ.ਐੱਮ.ਸੀ. ਚੇਅਰਮੈਨ ਮੱਖਣ ਸਿੰਘ, ਗੁਲਜਾਰ ਸਿੰਘ, ਸੁਸਾਇਟੀ ਚੇਅਰਮੈਨ ਚਮਕੌਰ ਸਿੰਘ, ਪ੍ਰਧਾਨ ਗੋਬਿੰਦ ਸਿੰਘ, ਮੀਤ ਪ੍ਰਧਾਨ ਚਮਕੌਰ ਸਿੰਘ ਪੰਚ, ਜਰਨਲ ਸਕੱਤਰ ਰਣਜੀਤ ਸਿੰਘ, ਖ਼ਜ਼ਾਨਚੀ ਬਲਰਾਜ ਸਿੰਘ, ਸਕੱਤਰ ਸੁਖਵਿੰਦਰ ਸਿੰਘ, ਮੈਂਬਰ ਗੁਰਤੇਜ ਸਿੰਘ, ਜਸਵੰਤ ਸਿੰਘ ਜੀਵਨ ਸਿੰਘ, ਕਰਮ ਸਿੰਘ ਫ਼ੌਜੀ, ਮੱਖਣ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਪਾਤਿਸ਼ਾਹੀ ਨੌਵੀਂ ਢਿੱਲਵਾਂ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਛੇਵੀਂ ਭਦੌੜ ਵਿਖੇ ਵਿਸਾਖੀ ਤੇ ਖ਼ਾਲਸਾ ਸਾਜਨਾ ਦਿਵਸ ਮਨਾਇਆ <br/>
Ad Position 24