ਮਹਿਲ ਕਲਾਂ, 15 ਅਪ੍ਰੈਲ (ਅਵਤਾਰ ਸਿੰਘ ਅਣਖੀ)-ਪਿੰਡ ਕੁਤਬਾ ਨੇੜੇ ਬਠਿੰਡਾ ਬਰਾਂਚ ਨਹਿਰ ਦੀ ਪਟੜੀ ਨਾਲ ਲੱਗਦੇ ਇਕ ਕਿਸਾਨ ਦੇ ਖੇਤ ਵਿਚੋਂ ਇੱਕ 70 ਸਾਲਾ ਵਿਅਕਤੀ ਦੀ ਲਾਸ਼ ਮਿਲਣ ਦਾ ਪਤਾ ਲੱਗਿਆ ਹੈ | ਥਾਣਾ ਮਹਿਲ ਕਲਾਂ ਦੇ ਮੁੱਖ ਅਫਸਰ ਕੁਲਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਕਿ ਪਿੰਡ ਕੁਤਬਾ ਦੇ ਨੇੜਿਉਂ ਲੰਘਦੀ ਬਠਿੰਡਾ ਬਰਾਂਚ ਨਹਿਰ ਦੀ ਪਟੜੀ ਨਾਲ ਲੱਗਦੇ ਖੇਤ 'ਚ ਬਣੀ ਮੋਟਰ ਦੀ ਕੋਠੀ ਕੋਲ ਇੱਕ ਵਿਅਕਤੀ ਦੀ ਲਾਸ਼ ਪਈ ਹੈ | ਤੁਰੰਤ ਹੀ ਪੁਲਿਸ ਪਾਰਟੀ ਵਲੋਂ ਜਾਇਜ਼ਾ ਲੈਣ 'ਤੇ ਪਤਾ ਲੱਗਿਆ ਕਿ ਇਹ ਵਿਅਕਤੀ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ | ਪੁਲਿਸ ਵਲੋਂ ਲਾਸ਼ ਕਬਜ਼ੇ 'ਚ ਲੈਣ ਤੋਂ ਬਾਅਦ ਪਿੰਡ ਪੰਡੋਰੀ ਤੋਂ ਇੱਕ ਪਰਿਵਾਰ ਦੀ ਅÏਰਤ ਨੇ ਮੁਹਤਬਰਾਂ ਦੀ ਹਾਜ਼ਰੀ 'ਚ ਲਾਸ਼ ਦੀ ਪਛਾਣ ਅਜਮੇਰ ਸਿੰਘ (70) ਪੁੱਤਰ ਗੁਰਦਿਆਲ ਸਿੰਘ ਵਾਸੀ ਪੰਡੋਰੀ ਵਜੋਂ ਕੀਤੀ ਗਈ | ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਿ੍ਤਕ ਨੂੰ ਕਈ ਮਹੀਨੇ ਪਹਿਲਾਂ ਬਿਜਲੀ ਦਾ ਕਰੰਟ ਲੱਗਣ ਕਾਰਨ ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ | ਪਰਿਵਾਰ ਵਲੋਂ ਲਾਸ਼ ਦੀ ਪਛਾਣ ਕੀਤੇ ਜਾਣ ਤੋਂ ਬਾਅਦ ਕਿਸੇ ਹੋਰ ਕਾਨੂੰਨੀ ਕਾਰਵਾਈ ਲਈ ਦਰਖਾਸਤ ਨਹੀਂ ਦਿੱਤੀ ਗਈ |
ਮਾਨਸਿਕ ਪ੍ਰੇਸ਼ਾਨੀ ਕਾਰਨ ਬਜ਼ੁਰਗ ਨੇ ਖੇਤ 'ਚ ਫਾਹਾ ਲੈ ਕੇ ਕੀਤੀ ਜੀਵਨ ਲੀਲ੍ਹਾ ਸਮਾਪਤ <br/>
ਅਜੀਤ ਡੈਸਕ
16-04-2026