08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ 'ਚ ਐਸ.ਓ.ਐਫ਼. ਹਿੰਦੀ ਗੋਲਡ ਮੈਡਲ ਜੇਤੂ ਵਿਦਿਆਰਥਣ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 16-04-2026
ਤਪਾ ਮੰਡੀ, 15 ਅਪ੍ਰੈਲ (ਪ੍ਰਵੀਨ ਗਰਗ)-ਪਿੰਡ ਜੈਮਲ ਸਿੰਘ ਵਾਲਾ ਸਥਿਤ ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਵਿਚ ਐਸ.ਓ.ਐਫ਼. ਹਿੰਦੀ ਵਿਸ਼ੇ 'ਚੋਂ ਗੋਲਡ ਮੈਡਲ ਹਾਸਲ ਕਰਨ ਵਾਲੀ ਵਿਦਿਆਰਥਣ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਸੱਤਵੀਂ ਕਲਾਸ ਦੀ ਵਿਦਿਆਰਥਣ ਹਰਸ਼ਦੀਪ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਜਿੱਤ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਇਸ ਮੌਕੇ 'ਤੇ ਸਕੂਲ ਦੇ ਪਿ੍ੰਸੀਪਲ ਇਬਰਾਹੀਮ ਉੱਦਮ ਨੇ ਵਿਦਿਆਰਥਣ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਪ੍ਰਾਪਤੀਆਂ ਹੋਰ ਵਿਦਿਆਰਥੀਆਂ ਲਈ ਪੇ੍ਰਰਨਾ ਦਾ ਸ੍ਰੋਤ ਬਣਦੀਆਂ ਹਨ | ਉਨ੍ਹਾਂ ਨੇ ਕਿਹਾ ਕਿ ਮਿਹਨਤ ਅਤੇ ਲਗਨ ਨਾਲ ਹਰ ਲਕਸ਼ ਹਾਸਲ ਕੀਤਾ ਜਾ ਸਕਦਾ ਹੈ | ਸਕੂਲ ਦੇ ਚੇਅਰਮੈਨ ਸੁਖਮੀਤ ਸਿੰਘ ਧਾਲੀਵਾਲ ਨੇ ਵੀ ਵਿਦਿਆਰਥਣ ਦੀ ਕਾਮਯਾਬੀ 'ਤੇ ਖ਼ੁਸ਼ੀ ਪ੍ਰਗਟ ਕੀਤੀ ਅਤੇ ਉਸ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਨੇ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਨੂੰ ਉੱਚ ਪੱਧਰ ਦੀ ਸਿੱਖਿਆ ਦੇਣ ਲਈ ਵਚਨਬੱਧ ਹੈ | ਇਸ ਦੌਰਾਨ ਅਧਿਆਪਕਾਂ ਅਤੇ ਮਾਪਿਆਂ ਨੇ ਵੀ ਹਰਸ਼ਦੀਪ ਕੌਰ ਦੀ ਹੌਸਲਾ ਅਫ਼ਜਾਈ ਕੀਤੀ ਅਤੇ ਉਸ ਦੀ ਇਸ ਸ਼ਾਨਦਾਰ ਉਪਲਬਧੀ 'ਤੇ ਮਾਣ ਪ੍ਰਗਟ ਕੀਤਾ |

Ad Position 22
No active advertisement
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਸਹਾਰਾ ਕਲੱਬ ਵਲੋਂ ਲਗਾਇਆ ਗਿਆ ਖ਼ੂਨਦਾਨ ਕੈਂਪ ਅਗਲੀ ਖ਼ਬਰ ਨੈਸ਼ਨਲ ਜੂਨੀਅਰ ਬਾਕਸਿੰਗ ਚੈਂਪੀਅਨਸ਼ਿਪ ਵਿਚ ਸਹਿਜਦੀਪ ਜੇਠੀ ਨੇ ਕਾਂਸੀ ਦਾ ਤਗਮਾ ਜਿੱਤਿਆ <br/>
Ad Position 24