08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਭਗਵਾਨ ਵਾਲਮੀਕਿ ਸਹਾਰਾ ਕਲੱਬ ਵਲੋਂ ਲਗਾਇਆ ਗਿਆ ਖ਼ੂਨਦਾਨ ਕੈਂਪ

Ad Position 21
No active advertisement
ਅਜੀਤ ਡੈਸਕ 16-04-2026
ਬਰਨਾਲਾ, 15 ਅਪ੍ਰੈਲ (ਨਰਿੰਦਰ ਅਰੋੜਾ)-ਭਗਵਾਨ ਵਾਲਮੀਕ ਸਹਾਰਾ ਕਲੱਬ ਬਰਨਾਲਾ ਵਲੋਂ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦੇ 135ਵੇਂ ਜਨਮ ਦਿਨ ਨੂੰ ਸਮਰਪਿਤ ਖ਼ੂਨ ਦਾਨ ਕੈਂਪ ਸ੍ਰੀ ਮਹਾਂਸ਼ਕਤੀ ਕਲਾ ਮੰਦਰ ਵਿਖੇ ਲਗਾਇਆ ਗਿਆ | ਜਾਣਕਾਰੀ ਦਿੰਦਿਆਂ ਵਿਕਰਮਜੀਤ ਵਿੱਕੀ, ਰਮੇਸ਼ ਕੁਮਾਰ ਹਮਦਰਦ, ਗੁਲਸ਼ਨ ਕੁਮਾਰ, ਵਿਨੈ ਕੁਮਾਰ ਅਤੇ ਪਰਮਜੀਤ ਸਿੰਘ ਕੈਰੇ ਨੇ ਦੱਸਿਆ ਕਿ ਇਸ ਖ਼ੂਨਦਾਨ ਕੈਂਪ ਵਿਚ ਮੁੱਖ ਤੌਰ 'ਤੇ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਪਹੁੰਚੇ | ਜਿਨ੍ਹਾਂ ਵਲੋਂ ਡਾ: ਭੀਮ ਰਾਓ ਅੰਬੇਦਕਰ ਨੂੰ ਸ਼ਰਧਾ ਦੇ ਫੱੁਲ ਭੇਟ ਕੀਤੇ | ਉਨ੍ਹਾਂ ਕਿਹਾ ਕਿ ਖ਼ੂਨ ਦਾਨ ਸਭ ਤੋਂ ਵੱਡਾ ਦਾਨ ਹੈ, ਇਕ ਬੂੰਦ ਖ਼ੂਨ ਕਿਸੇ ਦੀ ਜਾਨ ਬਚਾ ਸਕਦੀ ਹੈ ਅਤੇ ਬਾਬਾ ਸਾਹਿਬ ਜੀ ਦੇ ਜੀਵਨ ਬਾਰੇ ਵੀ ਵਿਸਥਾਰ ਪੂਰਵਕ ਚਾਨਣਾ ਪਾਉਂਦੇ ਹੋਏ ਅੱਜ ਦੀ ਪੀੜੀ ਨੂੰ ਉਨ੍ਹਾਂ ਦੇ ਦਿਖਾਏ ਮਾਰਗ 'ਤੇ ਚੱਲਣ ਲਈ ਜਾਗਰੂਕ ਕੀਤਾ | ਇਸ ਮੌਕੇ 115 ਦੇ ਕਰੀਬ ਖ਼ੂਨਦਾਨੀਆਂ ਨੇ ਖ਼ੂਨ ਦਿੱਤਾ | ਇਸ ਮੌਕੇ ਐਡਵੋਕੇਟ ਸਿਮਰਪ੍ਰਤਾਪ ਸਿੰਘ ਬਰਨਾਲਾ, ਗੁਰਦੀਪ ਸਿੰਘ ਬਾਠ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ, ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਡੀ.ਐਸ.ਪੀ. ਸਤਬੀਰ ਸਿੰਘ ਬੈਂਸ, ਐਸ.ਡੀ. ਸਭਾ ਦੇ ਜਨਰਲ ਸਕੱਤਰ ਸ਼ਿਵ ਸਿੰਗਲਾ, ਪਿਆਰਾ ਲਾਲ ਰਾਏਸਰ, ਰਾਜੇਸ਼ ਭੂਟਾਨੀ, ਐਡਵੋਕੇਟ ਕੁਲਵੰਤ ਰਾਏ ਗੋਇਲ, ਐਡਵੋਕੇਟ ਦੀਪਕ ਜਿੰਦਲ, ਰਜਿੰਦਰ ਉਪਲ, ਪੁਨੀਤ ਕੌਸਲ, ਮੰਗਤ ਰਾਮ ਮੋਨੂ, ਗਗਨ ਗਰਗ, ਵਿਨੋਦ ਕੁਮਾਰ ਚੋਬਰ, ਕੇਵਲ ਭੱਟੀ, ਰਜਿੰਦਰ ਕੌਰ ਰੀਆ, ਬਿੰਦੂ ਪ੍ਰਧਾਨ, ਮੰਗਤ ਰਾਮ, ਮੁਕੇਸ਼ ਕੁਮਾਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਜੰਡਸਰ ਸਾਹਿਬ ਠੁੱਲੀਵਾਲ ਵਿਖੇ ਅੰਮਿ੍ਤ ਸੰਚਾਰ-108 ਪ੍ਰਾਣੀ ਗੁਰੂ ਵਾਲੇ ਬਣੇ ਅਗਲੀ ਖ਼ਬਰ ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ 'ਚ ਐਸ.ਓ.ਐਫ਼. ਹਿੰਦੀ ਗੋਲਡ ਮੈਡਲ ਜੇਤੂ ਵਿਦਿਆਰਥਣ ਦਾ ਸਨਮਾਨ <br/>
Ad Position 24