08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਜ਼ਿਲ੍ਹਾ ਰੈ ੱਡ ਕਰਾਸ ਸੁਸਾਇਟੀ ਬਰਨਾਲਾ ਦੀ ਕਾਰਜਕਾਰਨੀ ਦੀ ਅਹਿਮ ਮੀਟਿੰਗ

Ad Position 21
No active advertisement
ਅਜੀਤ ਡੈਸਕ 16-04-2026
ਬਰਨਾਲਾ, 15 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਬਰਨਾਲਾ ਦੀ ਕਾਰਜਕਾਰਨੀ ਕਮੇਟੀ ਦੀ ਅਹਿਮ ਮੀਟਿੰਗ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਪ੍ਰਧਾਨ-ਕਮ-ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਸਕੱਤਰ ਸਰਵਣ ਸਿੰਘ ਨੇ ਮੀਟਿੰਗ ਦਾ ਏਜੰਡਾ ਪੇਸ਼ ਕੀਤਾ | ਇਸ ਏਜੰਡੇ ਵਿਚ ਰੈੱਡ ਕਰਾਸ ਸੁਸਾਇਟੀ ਦੇ ਸਾਲ 2025-2026 ਦੀ ਆਮਦਨੀ ਅਤੇ ਖ਼ਰਚਿਆਂ ਬਾਰੇ ਮੈਂਬਰਾਂ ਨੂੰ ਦੱਸਿਆ ਗਿਆ ਅਤੇ 2026-27 ਦਾ ਸਾਲਾਨਾ ਬਜਟ ਪੇਸ਼ ਕੀਤਾ ਗਿਆ | ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਬਰਨਾਲਾ ਵਲੋਂ ਜ਼ਿਲ੍ਹਾ ਜੇਲ੍ਹ ਬਰਨਾਲਾ ਲਈ ਐਂਬੂਲੈਂਸ ਦਾ ਪ੍ਰਬੰਧ ਕਰਨ ਅਤੇ ਜੇਲ੍ਹ ਵਿਚ ਕੈਦੀਆਂ ਦੀ ਮਾਨਸਿਕ ਸਿਹਤ ਦੇ ਸੁਧਾਰ ਲਈ ਰੇਡੀਓ ਪ੍ਰੋਗਰਾਮ ਬਾਰੇ ਮੈਂਬਰਾਂ ਵਲੋਂ ਸਹਿਮਤੀ ਦਿੱਤੀ ਗਈ | ਇਸ ਤੋਂ ਇਲਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਬਰਨਾਲਾ ਦੀ ਮੰਗ 'ਤੇ 12 ਪ੍ਰਾਇਮਰੀ ਸਕੂਲਾਂ ਵਿਚ ਆਰ ਓ ਦੇਣ 'ਤੇ ਸਹਿਮਤੀ ਪ੍ਰਗਟਾਈ ਗਈ ਜਿਸ ਨਾਲ ਕੋਈ ਵੀ ਸਕੂਲ ਆਰ.ਓ. ਦੀ ਸਹੂਲਤ ਤੋਂ ਵਾਂਝਾ ਨਹੀਂ ਰਹੇਗਾ | ਸੁਸਾਇਟੀ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਹਫ਼ਤਾਵਰੀ ਮੈਡੀਕਲ ਕੈਂਪ ਲਾਉਣ 'ਤੇ ਵੀ ਮੈਂਬਰਾਂ ਨੇ ਪ੍ਰਵਾਨਗੀ ਦਿੱਤੀ | ਇਨ੍ਹਾਂ ਵਿਚ ਅੱਖਾਂ ਦੇ ਕੈਂਪ ਵੀ ਆਉਂਦੇ ਦਿਨੀਂ ਸ਼ੁਰੂ ਕੀਤੇ ਜਾਣਗੇ ਤਾਂ ਜੋ ਕਿ ਆਮ ਲੋਕਾਂ ਨੂੰ ਸਿਹਤ ਜਾਂਚ ਦੀ ਸਹੂਲਤ ਘਰਾਂ ਦੇ ਨੇੜੇ ਮਿਲ ਸਕੇ | ਇਸ ਤੋਂ ਇਲਾਵਾ ਮੀਟਿੰਗ ਵਿਚ ਦੱਸਿਆ ਗਿਆ ਕਿ ਰੈਡ ਕਰਾਸ ਦੀ ਮੋਬਾਈਲ ਮੈਡੀਕਲ ਯੂਨਿਟ ਲਈ ਸਿਰਫ਼ ਜਿਸ ਵਿਚ ਡਾਕਟਰ, ਨਰਸ, ਫਾਰਮਾਸਿਸਟ, ਡਰਾਈਵਰ ਦੀ ਭਰਤੀ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾਵੇਗੀ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਕੁਮਾਰ ਮੋਦੀ, ਐਸ.ਡੀ.ਐਮ. ਬਰਨਾਲਾ ਡਾ. ਅਜੀਤਪਾਲ ਸਿੰਘ ਚਹਿਲ, ਏ.ਆਈ.ਜੀ. (ਜੇਲ੍ਹਾਂ) ਐਸ.ਐਸ. ਨੰਦਗੜ੍ਹ, ਕਾਰਜਕਾਰਨੀ ਮੈਂਬਰ ਰਾਜ ਕੁਮਾਰ ਜਿੰਦਲ, ਰਣਧੀਰ ਕੌਸ਼ਲ, ਡਾ. ਜਸਵੀਰ ਸਿੰਘ ਅÏਲਖ, ਡਾ. ਗੁਰਮਿੰਦਰ ਕੌਰ, ਰੁਪਿੰਦਰ ਗੁਪਤਾ ਟਰਾਈਡੈਂਟ ਅਤੇ ਆਈ.ਓ.ਐਲ. ਤੋਂ ਮਨਦੀਪ ਸ਼ਰਮਾ, ਜ਼ਿਲ੍ਹਾ ਸਿੱਖਿਆ ਅਫ਼ਸਰ ਸੁਨੀਤਇੰਦਰ ਸਿੰਘ, ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਬਰਜਿੰਦਰਪਾਲ ਸਿੰਘ ਅਤੇ ਰੈੱਡ ਕਰਾਸ ਦਫ਼ਤਰ ਦਾ ਸਟਾਫ਼ ਮੌਜੂਦ ਸੀ |
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਉਗਰਾਹਾਂ ਅਤੇ ਟੋਲ ਪਲਾਜ਼ਾ ਵਰਕਰ ਯੂਨੀਅਨ ਨੇ ਮੱਲੀਆਂ ਟੋਲ ਪਲਾਜ਼ੇ ਨੂੰ ਤਿੰਨ ਘੰਟੇ ਕੀਤਾ ਫ਼੍ਰੀ ਅਗਲੀ ਖ਼ਬਰ ਐਸ.ਬੀ.ਐਸ. ਗਰੁੱਪ ਆਫ਼ ਕਾਲਜ ਨੇ ਲੜਕੀ ਨੂੰ ਇਸਤਰੀ ਧਨ ਵਜੋਂ ਸਾਮਾਨ ਦਿੱਤਾ
Ad Position 24