08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਪਿੰਡ ਠੁੱਲੇਵਾਲ ਵਿਖੇ ਸਮਾਜ ਸੇਵੀ ਭਾਨ ਸਿੰਘ ਜੱਸੀ ਅਤੇ ਹੋਣਹਾਰ 60 ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 16-04-2026
ਮਹਿਲ ਕਲਾਂ, 15 ਅਪ੍ਰੈਲ (ਅਵਤਾਰ ਸਿੰਘ ਅਣਖੀ)-ਸ੍ਰੀ ਗੁਰੂ ਰਵਿਦਾਸ ਕਮੇਟੀ ਪਿੰਡ ਠੁੱਲੇਵਾਲ ਦੇ ਉੱਦਮੀ ਨੌਜਵਾਨਾਂ ਵਲੋਂ ਨਗਰ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਭਾਰਤੀ ਸੰਵਿਧਾਨ ਦੇ ਰਚੇਤਾ ਡਾ: ਬੀ.ਆਰ.ਅੰਬੇਡਕਰ ਸਾਹਿਬ ਦਾ ਜਨਮ ਦਿਨ ਦਿਨ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ ਸਮਾਜ ਸੇਵੀ ਭਾਨ ਸਿੰਘ ਜੱਸੀ ਪੇਧਨੀ ਅਤੇ ਵੱਖ-ਵੱਖ ਸ਼੍ਰੇਣੀਆਂ 'ਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ 60 ਦੇ ਕਰੀਬ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਲੋੜਵੰਦ ਬੱਚਿਆਂ ਨੂੰ ਮੁਫ਼ਤ ਸਿੱਖਿਆ ਪ੍ਰਦਾਨ ਕਰਵਾਉਣ ਵਾਲੇ ਸਮਾਜ ਸੇਵੀ ਭਾਨ ਸਿੰਘ ਜੱਸੀ ਪੇਧਨੀ, ਸ: ਇਕਬਾਲ ਸਿੰਘ ਅਤੇ ਬੇਟੀ ਗਗਨਦੀਪ ਕੌਰ ਨੇ ਡਾ: ਅੰਬੇਡਕਰ ਸਾਹਿਬ ਦੇ ਜੀਵਨ ਬਾਰੇ ਆਪਣੇ ਕੀਮਤੀ ਵਿਚਾਰ ਸਾਂਝੇ ਕੀਤੇ | ਬੁਲਾਰਿਆਂ ਨੇ ਡਾ: ਭੀਮ ਰਾਓ ਅੰਬੇਡਕਰ ਸਾਹਿਬ ਵਲੋਂ ਬੋਲੇ ਗਏ ਮਹਾਨ ਸ਼ਬਦਾਂ ਨੂੰ ਆਪਣੀ ਜ਼ਿੰਦਗੀ ਵਿਚ ਲਾਗੂ ਕਰਨ ਦੀ ਅਪੀਲ ਕੀਤੀ | ਇਸ ਮੌਕੇ ਜਸਪਾਲ ਸਿੰਘ ਫ਼ੌਜੀ, ਗੁਰਮੇਲ ਸਿੰਘ, ਜਗਸੀਰ ਸਿੰਘ, ਚਮਕੌਰ ਸਿੰਘ ਫ਼ੌਜੀ, ਮਲਕੀਤ ਸਿੰਘ ਫ਼ੌਜੀ, ਗੁਰਪ੍ਰੀਤ ਸਿੰਘ ਫ਼ੌਜੀ, ਮੋਹਨ ਦੀਪ ਸਿੰਘ ਫ਼ੌਜੀ, ਠੇਕੇਦਾਰ ਜਗਤਾਰ ਸਿੰਘ, ਬਲਦੇਵ ਸਿੰਘ ਚੌਹਾਨ, ਅੰਮਿ੍ਤਪਾਲ ਸਿੰਘ ਸਿੱਧੂ, ਹਰਬੰਸ ਸਿੰਘ ਫ਼ੌਜੀ, ਸਰਪੰਚ ਧਰਮ ਸਿੰਘ, ਪੰਚ ਪਵਨ ਸਿੰਘ, ਪੰਚ ਰਾਜਵਿੰਦਰ ਕੌਰ, ਚੰਨਦੀਪ ਸਿੰਘ ਸਿੱਧੂ, ਸਾਬਕਾ ਸਰਪੰਚ ਸਰਦਾਰਾ ਸਿੰਘ, ਪੰਚ ਜੰਗ ਸਿੰਘ, ਸਰਬਜੀਤ ਸਿੰਘ ਢਿੱਲੋਂ, ਬਲਬੀਰ ਸਿੰਘ ਚਹਿਲ, ਜਗਤਾਰ ਸਿੰਘ ਤਾਰੀ ਆਦਿ ਹਾਜ਼ਰ ਸਨ | ਅਖੀਰ 'ਚ ਸ੍ਰੀ ਗੁਰੂ ਰਵਿਦਾਸ ਕਮੇਟੀ ਦੇ ਆਗੂ ਬਿੱਕਰ ਸਿੰਘ ਨੇ ਸਮਾਗਮ 'ਚ ਸ਼ਾਮਿਲ ਹੋਣ ਤੇ ਸਮੂਹ ਸੰਗਤਾਂ ਦਾ ਉਚੇਚਾ
Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਕਾਬੂ ਅਗਲੀ ਖ਼ਬਰ ਵਿਧਾਇਕ ਬੁੱਧ ਰਾਮ ਵਲੋਂ ਗੁਰਨੇ ਕਲਾਂ ਸਕੂਲ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ <br/>
Ad Position 24