08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਕਾਬੂ

Ad Position 21
No active advertisement
ਅਜੀਤ ਡੈਸਕ 16-04-2026
ਬਰਨਾਲਾ, 15 ਅਪੈ੍ਰਲ (ਰਾਜ ਪਨੇਸਰ)-ਥਾਣਾ ਸਿਟੀ-1 ਪੁਲਿਸ ਦੇ ਅਧੀਨ ਆਉਂਦੀ ਬੱਸ ਸਟੈਂਡ ਪੁਲਿਸ ਚੌਕੀ ਵਲੋਂ ਤਿੰਨ ਜਣਿਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਬੱਸ ਸਟੈਂਡ ਪੁਲਿਸ ਚੌਕੀ ਦੇ ਇੰਚਾਰਜ ਗੁਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਗੋਲੂ, ਰਵਦੀਪ ਸਿੰਘ ਵਾਸੀਅਨ ਬਰਨਾਲਾ, ਜਸਪ੍ਰੀਤ ਸਿੰਘ ਵਾਸੀ ਤਾਜੋਕੇ ਨਸ਼ਾ ਵੇਚਣ ਦੇ ਆਦੀ ਹਨ | ਜੋ ਕਿ ਅੱਜ ਵੀ ਨਸ਼ਾ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹਨ | ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਤਿੰਨੋ ਜਣਿਆਂ ਨੂੰ 55 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਚੰਡਿਹੋਕ ਪਰਿਵਾਰ ਵਲੋਂ ਚੌਥਾ ਯਾਦਗਾਰੀ ਸਨਮਾਨ ਸਮਾਗਮ 19 ਨੂੰ ਅਗਲੀ ਖ਼ਬਰ ਪਿੰਡ ਠੁੱਲੇਵਾਲ ਵਿਖੇ ਸਮਾਜ ਸੇਵੀ ਭਾਨ ਸਿੰਘ ਜੱਸੀ ਅਤੇ ਹੋਣਹਾਰ 60 ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
Ad Position 24