08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਔਰਤਾਂ ਨੂੰ ਪ੍ਰਤੀ ਮਹੀਨਾ ਮਾਣ ਭੱਤਾ ਦੇਣ ਦੀ ਸਕੀਮ ਸਰਕਾਰ ਦੀ ਗੁੰਮਰਾਹਕੁੰਨ ਨੀਤੀ ਦਾ ਹਿੱਸਾ-ਐਡਵੋਕੇਟ ਰਾਹੀ <br/>

Ad Position 21
No active advertisement
ਅਜੀਤ ਡੈਸਕ 16-04-2026
ਸ਼ਹਿਣਾ, 15 ਅਪ੍ਰੈਲ (ਸੁਰੇਸ਼ ਗੋਗੀ)-ਚੋਣ ਮੈਨੀਫੈਸਟੋ ਅਨੁਸਾਰ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਅਤੇ ਪਛੜੀਆਂ ਸ਼ੇ੍ਰਣੀਆਂ ਲਈ 1500 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਆਮ ਆਦਮੀ ਪਾਰਟੀ ਨੇ ਕੀਤਾ ਸੀ | ਇਹ ਸ਼ਬਦ ਐਡਵੋਕੇਟ ਸਤਨਾਮ ਸਿੰਘ ਰਾਹੀ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਨੇ ਗੱਲਬਾਤ ਕਰਦਿਆਂ ਆਖੇ | ਉਨ੍ਹਾਂ ਕਿਹਾ ਕਿ ਸਰਕਾਰ ਨੇ ਚਾਰ ਸਾਲ ਦਾ ਸਮਾਂ ਲੰਘ ਜਾਣ ਦੇ ਬਾਵਜੂਦ ਇਸ ਸਕੀਮ ਨੂੰ ਲਾਗੂ ਨਹੀਂ ਕੀਤਾ | ਹੁਣ ਜਦ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਤਾਂ ਪਿੰਡਾਂ ਵਿਚ ਜਾਣ ਦੇ ਮਕਸਦ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਔਰਤਾਂ ਨੂੰ ਮਾਣ ਭੱਤਾ ਦੇਣ ਦੀ ਸਕੀਮ ਹਾਲੇ ਵੀ ਪੂਰੀ ਤਰ੍ਹਾਂ ਲਾਗੂ ਕਰਨ ਵਿਚ ਗੁੰਮਰਾਹਕੁੰਨ ਨੀਤੀ ਅਪਣਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਇਸ ਸਕੀਮ ਨੂੰ ਜੁਲਾਈ ਵਿਚ ਲਾਗੂ ਕਰਨ ਦੇ ਬਿਆਨ ਦੇ ਰਹੀ ਹੈ, ਜਦਕਿ ਔਰਤਾਂ ਨੂੰ ਮਾਣ ਭੱਤਾ ਲੈਣ ਲਈ ਰਜਿਸਟਰੇਸ਼ਨ ਕਰਵਾਉਣ ਦੇ ਸਬੰਧ ਵਿਚ ਚੱਕਰ ਖਾਣੇ ਪੈ ਰਹੇ ਹਨ | ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਪਛੜੀਆਂ ਸ਼ੇ੍ਰਣੀਆਂ ਦੀਆਂ ਔਰਤਾਂ ਤੋਂ ਜਾਤੀ ਸੂਚਕ ਸਰਟੀਫਿਕੇਟ ਦੀ ਮੰਗ ਕੀਤੀ ਜਾ ਰਹੀ ਹੈ | ਵਿਆਹੁਤਾ ਔਰਤਾਂ ਤੋਂ ਪਤੀ ਦੀ ਬਿਜਾਏ ਪੇਕੇ ਪਰਿਵਾਰ ਦਾ ਜਾਤੀ ਸੂਚਕ ਸਰਟੀਫਿਕੇਟ ਮੰਗਿਆ ਜਾ ਰਿਹਾ ਹੈ | ਜਿਸ ਕਾਰਨ ਔਰਤਾਂ ਪੇ੍ਰਸ਼ਾਨੀ ਦੇ ਆਲਮ ਵਿਚ ਉਕਤ ਕਾਗ਼ਜ਼ ਪੂਰੇ ਕਰਨ ਲਈ ਧੱਕੇ ਖਾ ਰਹੀਆਂ ਹਨ | ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਇਹ ਵੀ ਕਿਹਾ ਕਿ ਜਾਤੀ ਸੂਚਕ ਸਰਟੀਫਿਕੇਟ ਲਈ ਸਰਕਾਰ ਪਿੰਡ ਦੇ ਸਰਪੰਚ ਜਾਂ ਨੰਬਰਦਾਰ ਤੋਂ ਤਸਦੀਕ ਕਰਵਾ ਕੇ ਵੀ ਉਕਤ ਫਾਰਮ ਮੁਕੰਮਲ ਕਰਵਾ ਸਕਦੀ ਸੀ, ਪਰ ਸਰਕਾਰ 1000 ਤੇ 1500 ਰੁਪਏ ਦਾ ਲਾਹਾ ਔਰਤਾਂ ਨੂੰ ਦੇਣਾ ਹੀ ਨਹੀਂ ਚਾਹੁੰਦੀ, ਸਿਰਫ਼ ਚੋਣਾਂ ਤੱਕ ਇਸ ਮਾਮਲੇ ਨੂੰ ਲਮਕਾ ਕੇ ਰੱਖਣਾ ਚਾਹੁੰਦੀ ਹੈ | ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਸਰਕਾਰ ਨੇ ਹੁਣ ਤੱਕ ਕੋਈ ਵੀ ਲੋਕ ਹਿਤਾਂ ਵਾਲੀ ਸਕੀਮ ਸਮੇਂ ਸਿਰ ਚਾਲੂ ਨਹੀਂ ਕੀਤੀ |

Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਬਰਨਾਲਾ ਦੀ ਧੀ ਜਿਨਾਲ ਮਿੱਤਲ ਨੇ ਬਣਾਇਆ ਵਿਸ਼ਵ ਰਿਕਾਰਡ
Ad Position 24