08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਸੰਯੁਕਤ ਡਾਇਰੈਕਟਰ ਖੇਤੀਬਾੜੀ ਵਲੋਂ ਫੀਡ ਫ਼ੈਕਟਰੀਆਂ ਅਤੇ ਪਲਾਈਵੁੱਡ ਇੰਡਸਟਰੀ ਦੀ ਚੈਕਿੰਗ

Ad Position 21
No active advertisement
ਅਜੀਤ ਡੈਸਕ 16-04-2026
ਬਰਨਾਲਾ, 15 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਸੰਯੁਕਤ ਡਾਇਰੈਕਟਰ ਖੇਤੀਬਾੜੀ (ਹਜ.) ਪੰਜਾਬ ਡਾ. ਅਰੁਣ ਕੁਮਾਰ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ: ਸੁਖਪਾਲ ਸਿੰਘ ਗਿੱਲ ਤੇ ਟੀਮ ਸਮੇਤ ਜ਼ਿਲ੍ਹਾ ਬਰਨਾਲਾ ਵਿਚ ਖਾਦ ਡੀਲਰਾਂ, ਫੀਡ ਫ਼ੈਕਟਰੀਆਂ ਅਤੇ ਪਲਾਈਵੁੱਡ ਇੰਡਸਟਰੀ ਵਿਚ ਸਬਸਿਡੀ ਵਾਲੇ ਯੂਰੀਆ ਦੀ ਵਰਤੋਂ ਸਬੰਧੀ ਚੈਕਿੰਗ ਕੀਤੀ ਗਈ | ਇਸ ਟੀਮ ਵਿਚ ਡਾ: ਹਰਿੰਦਰ ਸਿੰਘ ਸੰਧੂ ਖੇਤੀਬਾੜੀ ਅਫ਼ਸਰ ਲੁਧਿਆਣਾ, ਡਾ: ਹਰਮਨਦੀਪ ਸਿੰਘ ਏ.ਡੀ ਓ ਕਪਾਹ ਵਿਸਥਾਰ ਮੋਹਾਲੀ, ਡਾ: ਸਤਨਾਮ ਸਿੰਘ ਏ.ਡੀ.ਓ ਵੀ ਸ਼ਾਮਲ ਸਨ | ਇਸ ਮੌਕੇ ਡਾ: ਅਰੁਣ ਕੁਮਾਰ ਨੇ ਦੱਸਿਆ ਕਿ ਪੰਜਾਬ ਵਿਚ ਲਗਾਤਾਰ ਯੂਰੀਆ ਖਾਦ ਦੀ ਵਰਤੋਂ ਵਧ ਰਹੀ ਹੈ ਅਤੇ ਵੇਖਣ ਵਿਚ ਆਇਆ ਹੈ ਕਿ ਸਬਸਿਡੀ ਵਾਲੀ ਯੂਰੀਆ ਖਾਦ ਦੀ ਵਰਤੋਂ ਉਦਯੋਗ ਇੰਡਸਟਰੀ ਵਿਚ ਸੰਭਵ ਹੈ, ਜੋ ਕਿ ਗ਼ੈਰਕਾਨੰੂਨੀ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਇੰਡਸਟਰੀਆਂ ਵਿਚ ਯੂਰੀਆ ਖਾਦ ਦੀ ਵਰਤੋਂ ਨੂੰ ਰੋਕਣ ਸਬੰਧੀ ਪੂਰੇ ਪੰਜਾਬ ਵਿਚ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਇਸੇ ਲੜੀ ਤਹਿਤ ਜ਼ਿਲ੍ਹਾ ਬਰਨਾਲਾ ਵਿਚ ਅੱਜ ਚੈਕਿੰਗ ਕੀਤੀ ਗਈ ਹੈ | ਮੁੱਖ ਖੇਤੀਬਾੜੀ ਅਫ਼ਸਰ, ਬਰਨਾਲਾ ਡਾ: ਸੁਖਪਾਲ ਸਿੰਘ ਗਿੱਲ ਨੇ ਸਮੂਹ ਖ਼ਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਪੀ.ਓ.ਐਸ. ਮਸ਼ੀਨਾਂ ਵਿਚੋਂ ਵਿਕਰੀ ਹੋਇਆ ਸਟਾਕ ਕਲੀਅਰ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਫ਼ਸਲਾਂ ਦੀ ਲੋੜ ਅਨੁਸਾਰ ਹੀ ਖ਼ਾਦ ਦਿੱਤੀ ਜਾਵੇ ਅਤੇ ਫ਼ਾਲਤੂ ਖਾਦ ਦੀ ਵਿਕਰੀ ਬਿਲਕੁਲ ਨਾ ਕੀਤੀ ਜਾਵੇ | ਜੇਕਰ ਕੋਈ ਵੀ ਖਾਦ ਵਿਕਰੇਤਾ ਯੂਰੀਆ ਖਾਦ ਇੰਡਸਟਰੀਆਂ ਨੂੰ ਵੇਚਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ | ਸੰਯੁਕਤ ਡਾਇਰੈਕਟਰ ਡਾ: ਅਰੁਣ ਕੁਮਾਰ ਵਲੋਂ ਸਮੂਹ ਬਲਾਕ ਖੇਤੀਬਾੜੀ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ | ਮੀਟਿੰਗ ਦੌਰਾਨ ਉਨ੍ਹਾਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਕਿ ਸਮੂਹ ਖਾਦ ਵਿਕਰੇਤਾਵਾਂ, ਫੀਡ ਅਤੇ ਪਲਾਈਵੁੱਡ ਇੰਡਸਟਰੀ ਦੀ ਲਗਾਤਾਰ ਚੈਕਿੰਗ ਕੀਤੀ ਜਾਵੇ ਅਤੇ ਜੇਕਰ ਕਿਸੇ ਇੰਡਸਟਰੀ ਵਿਚ ਸਬਸਿਡੀ ਵਾਲੇ ਯੂਰੀਆ ਦੀ ਵਰਤੋਂ ਹੁੰਦੀ ਪਾਈ ਜਾਂਦੀ ਹੈ ਤਾਂ ਉਸ ਇੰਡਸਟਰੀ 'ਤੇ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਉਸ ਨੂੰ ਸੀਜ਼ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਭਗਤ ਧੰਨਾ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ 17 ਤੋਂ ਅਗਲੀ ਖ਼ਬਰ ਮਾਰਕੀਟ ਕਮੇਟੀ ਤਪਾ ਦੇ ਸੈਕਟਰੀ ਵਲੋਂ ਖ਼ਰੀਦ ਏਜੰਸੀਆਂ ਦੇ ਇੰਸਪੈਕਟਰਾਂ ਤੇ ਆੜ੍ਹਤੀਆਂ ਨਾਲ ਮੀਟਿੰਗ
Ad Position 24