08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਭਗਤ ਧੰਨਾ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ 17 ਤੋਂ

Ad Position 21
No active advertisement
ਅਜੀਤ ਡੈਸਕ 16-04-2026
ਤਪਾ ਮੰਡੀ, 15 ਅਪ੍ਰੈਲ (ਪ੍ਰਵੀਨ ਗਰਗ)-ਬਾਬਾ ਨਾਮਦੇਵ ਪ੍ਰਬੰਧਕ ਕਮੇਟੀ ਤਪਾ ਵਲੋਂ ਭਗਤ ਧੰਨਾ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਵਿਖੇ ਕਰਵਾਏ ਜਾ ਰਹੇ ਹਨ | ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਮੋਗਾ ਨੇ ਸਮੁੱਚੀ ਕਮੇਟੀ ਸਮੇਤ ਦੱਸਿਆ ਕਿ ਭਗਤ ਧੰਨਾ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਸ਼੍ਰੀ ਅਖੰਡ ਪਾਠ 17 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਵਿਖੇ ਆਰੰਭ ਕਰਵਾਏ ਜਾਣਗੇ, ਜਿਨ੍ਹਾਂ ਦੇ ਭੋਗ 19 ਅਪ੍ਰੈਲ ਦਿਨ ਐਤਵਾਰ ਨੂੰ ਪਾਏ ਜਾਣਗੇ | ਉਪਰੰਤ ਰਾਗੀ ਸਿੰਘਾਂ ਵਲੋਂ ਰਸਭਿੰਨਾ ਕੀਰਤਨ ਕਰ ਕੇ ਸੰਗਤ ਨੂੰ ਨਿਹਾਲ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਕਮੇਟੀ ਵਲੋਂ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਮੌਕੇ ਬਾਬਾ ਨਾਮਦੇਵ ਪ੍ਰਬੰਧਕ ਕਮੇਟੀ ਦੇ ਚਰਨਜੀਤ ਸਿੰਘ ਪੁਰਬਾ, ਸੁਰਜੀਤ ਸਿੰਘ ਪੁਰਬਾ, ਬਿਕਰ ਸਿੰਘ, ਬਲਦੇਵ ਸਿੰਘ, ਕੌਂਸਲਰ ਹਰਦੀਪ ਸਿੰਘ ਪੋਪੁਲ, ਹਰਜੀਤ ਪੁਰਬਾ, ਮਨਪ੍ਰੀਤ ਸਿੰਘ ਪੁਰਬਾ, ਗ੍ਰੰਥੀ ਗੁਰਮੀਤ ਸਿੰਘ, ਬਲਵੰਤ ਸਰੋਏ, ਨਾਜਰ ਸਿੰਘ, ਮਾਸਟਰ ਗਜਿੰਦਰ ਸਿੰਘ, ਸੁਖਵਿੰਦਰ ਸਿੰਘ ਰਾਜਸਥਾਨੀ, ਗੁਰਸੇਵਕ ਪੁਰਬਾ, ਜਗਤਾਰ ਜੇਠੂਕੇ ਆਦਿ ਸਮੂਹ ਮੈਂਬਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ 'ਚ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਅਗਲੀ ਖ਼ਬਰ ਸੰਯੁਕਤ ਡਾਇਰੈਕਟਰ ਖੇਤੀਬਾੜੀ ਵਲੋਂ ਫੀਡ ਫ਼ੈਕਟਰੀਆਂ ਅਤੇ ਪਲਾਈਵੁੱਡ ਇੰਡਸਟਰੀ ਦੀ ਚੈਕਿੰਗ
Ad Position 24