ਮਹਿਲ ਕਲਾਂ, 15 ਅਪ੍ਰੈਲ (ਅਵਤਾਰ ਸਿੰਘ ਅਣਖੀ)-ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁਰੜ ਦਾ ਅੱਠਵੀਂ ਸ਼੍ਰੇਣੀ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਸ਼ਾਨਦਾਰ ਰਿਹਾ | ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਠਵੀਂ ਕਲਾਸ ਦੇ ਐਲਾਨੇ ਗਏ ਨਤੀਜਿਆਂ ਵਿਚੋਂ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੇ 100 ਪ੍ਰਤੀਸ਼ਤ ਨਤੀਜਾ ਪ੍ਰਾਪਤ ਕਰ ਕੇ ਆਪਣਾ ਰੁਤਬਾ ਕਾਇਮ ਰੱਖਿਆ | ਅੱਠਵੀਂ ਕਲਾਸ ਦੇ ਨਤੀਜੇ 'ਚ ਪ੍ਰਭਜੋਤ ਕੌਰ ਸਿੱਧੂ ਪੁੱਤਰੀ ਕੁਲਵਿੰਦਰ ਸਿੰਘ ਪਿੰਡ ਮਿੱਠੇਵਾਲ ਨੇ 600 ਅੰਕਾਂ ਵਿਚੋਂ 570 (95.00 ਫ਼ੀਸਦੀ) ਅੰਕ ਪ੍ਰਾਪਤ ਕਰ ਕੇ ਪਹਿਲਾ, ਸਹਿਜਪ੍ਰੀਤ ਕੌਰ ਪੁੱਤਰੀ ਜਗਤਾਰ ਸਿੰਘ ਪਿੰਡ ਮਿੱਠੇਵਾਲ ਨੇ 547 (91.16 ਫ਼ੀਸਦੀ) ਅੰਕ ਪ੍ਰਾਪਤ ਕਰ ਕੇ ਦੂਜਾ ਅਤੇ ਇੰਦਰਵੀਰ ਸਿੰਘ ਪੁੱਤਰ ਜਸਵਿੰਦਰ ਸਿੰਘ ਪਿੰਡ ਛਾਪਾ ਨੇ 529 (88.16 ਫ਼ੀਸਦੀ) ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕਰ ਕੇ ਸੰਸਥਾ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮਾਣਮੱਤੀ ਪ੍ਰਾਪਤੀ 'ਤੇ ਸੰਸਥਾ ਦੇ ਚੇਅਰਮੈਨ ਕੌਰ ਸਿੰਘ ਧਾਲੀਵਾਲ, ਐਮ.ਡੀ. ਸੁਖਵਿੰਦਰ ਕੌਰ ਧਾਲੀਵਾਲ, ਸੁਖਜੀਤ ਸਿੰਘ ਧਾਲੀਵਾਲ, ਪਿ੍ੰਸੀਪਲ ਮੈਡਮ ਰੁਪਿੰਦਰ ਕੌਰ ਚੀਮਾ, ਵਾਇਸ ਪਿ੍ੰਸੀਪਲ ਪ੍ਰਦੀਪ ਸਿੰਘ, ਅਕਾਦਮਿਕ ਇੰਚਾਰਜ ਕੁਲਦੀਪ ਸਿੰਘ ਮੰਡ ਨੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੰਦਿਆਂ ਹੋਰ ਮਿਹਨਤ ਕਰਨ ਲਈ ਪ੍ਰੇਰਿਆ | ਪਿ੍ੰਸੀਪਲ ਮੈਡਮ ਰੁਪਿੰਦਰ ਕੌਰ ਚੀਮਾ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਇਸ ਕਾਮਯਾਬੀ ਪਿੱਛੇ ਸਕੂਲ ਦੇ ਮਿਹਨਤੀ ਸਟਾਫ਼ ਦਾ ਵਡਮੁੱਲਾ ਯੋਗਦਾਨ ਹੈ | ਇਸ ਸੰਸਥਾ ਵਿਚੋਂ ਵਿੱਦਿਆ ਪ੍ਰਾਪਤ ਕਰ ਕੇ ਵਿਦਿਆਰਥੀ ਪਹਿਲਾਂ ਵੀ ਬਹੁਤ ਵੱਡੀਆਂ ਪ੍ਰਾਪਤੀਆਂ ਨਾਲ ਉੱਚ ਅਹੁਦਿਆਂ 'ਤੇ ਬਿਰਾਜਮਾਨ ਹਨ | ਇਸ ਅਣਮੁੱਲੇ ਮੌਕੇ 'ਤੇ ਸਕੂਲ ਸਟਾਫ਼ ਅਤੇ ਬੱਚਿਆਂ ਦੇ ਮਾਤਾ-ਪਿਤਾ ਵਧਾਈ ਦੇ ਪਾਤਰ ਹਨ |