08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਭਦੌੜ ਅਤੇ ਬਰਨਾਲਾ ਮਾਰਕੀਟ ਕਮੇਟੀਆਂ ਅਧੀਨ ਆਉਂਦੀਆਂ ਦਾਣਾ ਮੰਡੀਆਂ ਵਿਚ ਲੱਗੇ ਕਣਕ ਦੇ ਅੰਬਾਰ- ਕਿਸਾਨਾਂ 'ਚ ਹਾਹਾਕਾਰ

Ad Position 21
No active advertisement
ਅਜੀਤ ਡੈਸਕ 16-04-2026
ਟੱਲੇਵਾਲ, 15 ਅਪੈ੍ਰਲ (ਸੋਨੀ ਚੀਮਾ)-ਮਾਰਕੀਟ ਕਮੇਟੀ ਬਰਨਾਲਾ ਅਤੇ ਭਦੌੜ ਅਧੀਨ ਆਉਂਦੀਆਂ ਦਾਣਾ ਮੰਡੀਆਂ ਵਿਚ ਅਨਾਜ ਮੰਡੀਆਂ ਵਿਚ ਕਣਕ ਦੀ ਫ਼ਸਲ ਦੇ ਅੰਬਾਰ ਲੱਗ ਚੁੱਕੇ ਹਨ ਪਰ ਖ਼ਰੀਦ ਏਜੰਸੀਆਂ ਕਿਧਰੇ ਨਜ਼ਰ ਨਹੀਂ ਆ ਰਹੀਆਂ | ਪੰਜਾਬ ਸਰਕਾਰ ਨੇ 1 ਅਪ੍ਰੈਲ ਤੋਂ ਸਰਕਾਰੀ ਖ਼ਰੀਦ ਸ਼ੁਰੂ ਕਰਨ ਦਾ ਦਾਅਵਾ ਕੀਤਾ ਸੀ ਪਰ ਅੱਜ 15 ਅਪ੍ਰੈਲ ਤੱਕ ਵੀ ਦਾਣਾ ਮੰਡੀਆਂ ਵਿਚ ਕਣਕ ਦੀ ਬੋਲੀ ਸ਼ੁਰੂ ਨਹੀਂ ਹੋ ਸਕੀ ਹੈ | ਇਸ ਸਬੰਧੀ ਜਦੋਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਜਿਹੜੀ ਕਣਕ ਆ ਰਹੀ ਹੈ, ਉਹ ਸਰਕਾਰੀ ਮਾਪਦੰਡਾਂ ਅਨੁਸਾਰ ਖਰੀ ਨਹੀਂ ਉਤਰ ਰਹੀ ਹੈ, ਜਿਸ ਨੂੰ ਐੱਫ.ਏ.ਕਿਊ. ਮਿਆਰਾਂ ਤਹਿਤ ਖ਼ਰੀਦਣਾ ਅਸੰਭਵ ਹੈ | ਸਰਕਾਰ ਵਲੋਂ ਜਾਰੀ ਕੀਤੇ ਪੱਤਰ ਵਿਚ ਲਿਖਿਆ ਹੋਇਆ ਹੈ ਕਿ ਜੋ ਕਣਕ ਸਰਕਾਰੀ ਮਾਪਦੰਡਾਂ ਵਿਚ ਨਹੀਂ ਆਉਂਦੀ ਉਸ ਦੀ ਖ਼ਰੀਦ ਨਾ ਕੀਤਾ ਜਾਵੇ | ਜੇਕਰ ਕਿਸੇ ਵਲੋਂ ਖ਼ਰੀਦ ਕੀਤੀ ਗਈ ਤਾਂ ਉਸ ਵਿਰੁੱਧ ਪ੍ਰਸ਼ਾਸਨਿਕ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਜਦੋਂ ਤੱਕ ਕੇਂਦਰ ਸਰਕਾਰ ਵਲੋਂ ਮਾਪਦੰਡਾਂ ਵਿਚ ਢਿੱਲ ਨਹੀਂ ਦਿੱਤੀ ਜਾਂਦੀ, ਉਦੋਂ ਤੱਕ ਕਣਕ ਦੀ ਖ਼ਰੀਦ ਕਰਨੀ ਸੰਭਵ ਨਹੀਂ ਹੈ | ਜ਼ਿਕਰਯੋਗ ਹੈ ਕਿ ਮਾਰਕੀਟ ਕਮੇਟੀ ਬਰਨਾਲਾ ਅਧੀਨ ਆਉਂਦੇ ਪਿੰਡ ਚੀਮਾ ਅਤੇ ਭੋਤਨਾ ਵਿਖੇ ਨਿਗੂਣੀ ਫ਼ਸਲ ਦੀ ਬੋਲੀ ਲੱਗੀ ਹੈ, ਜਦਕਿ ਕਿਸਾਨ ਪਿਛਲੇ 10 ਦਿਨਾਂ ਤੋਂ ਮੰਡੀਆਂ ਵਿਚ ਬੈਠੇ ਹਨ | ਇਸ ਤੋਂ ਇਲਾਵਾ ਮਾਰਕੀਟ ਕਮੇਟੀ ਭਦੌੜ ਅਧੀਨ ਆਉਂਦੇ ਪਿੰਡ ਟੱਲੇਵਾਲ, ਰਾਮਗੜ੍ਹ, ਪੱਖੋਕੇ ਆਦਿ ਤੋਂ ਇਲਾਵਾ ਹੋਰ ਕਈ ਪਿੰਡਾਂ ਵਿਚ ਵੀ ਫ਼ਸਲ ਦੀ ਬੋਲੀ ਨਾ ਲਾਏ ਜਾਣ ਕਾਰਨ ਦਾਣਾ ਮੰਡੀਆਂ ਨੱਕੋ ਨੱਕ ਭਰ ਗਈਆਂ ਹਨ ਅਤੇ ਵਾਢੀ ਪੂਰੀ ਹੋਣ ਤੱਕ ਕਣਕ ਦੀ ਫ਼ਸਲ ਉਤਾਰਨ ਲਈ ਵੀ ਥਾਂ ਨਹੀਂ ਬਚੇਗੀ | ਇਸ ਮੌਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਮੰਗ ਕੀਤੀ ਹੈ ਕਿ ਕਿਸਾਨਾਂ ਦੀ ਪੱੁਤਾਂ ਵਾਂਗ ਪਾਲੀ ਕਣਕ ਦੀ ਫ਼ਸਲ ਦੀ ਜਲਦ ਖ਼ਰੀਦ ਕੀਤੀ ਜਾਵੇ, ਨਹੀਂ ਕਿਸਾਨਾਂ ਦੇ ਹੱਕ ਵਿਚ ਸੰਘਰਸ਼ ਕਰਨ ਲਈ ਤਿਆਰ ਹਨ | ਇਸ ਸਬੰਧੀ ਜਦ ਮਾਰਕੀਟ ਕਮੇਟੀ ਬਰਨਾਲਾ ਦੇ ਸਕੱਤਰ ਜਸਮਨਪ੍ਰੀਤ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਬੇਮੌਸਮੇ ਮੀਂਹ ਕਾਰਨ ਕਣਕ ਦੀ ਫ਼ਸਲ ਦੀ ਨਮੀ ਦੀ ਮਾਤਰਾ ਸਰਕਾਰੀ ਮਾਪਦੰਡਾਂ ਤੋਂ ਵੱਧ ਹੈ, ਪਰ ਚੀਮਾ ਅਤੇ ਭੋਤਨਾ ਵਿਖੇ 15 ਮੀਟਰਿਕ ਟਨ ਦੀ ਖ਼ਰੀਦ ਹੋਈ ਹੈ ਅਤੇ ਆਉਣ ਵਾਲੇ ਇਕ ਦੋ ਦਿਨਾਂ ਵਿਚ ਕਣਕ ਦੀ ਖ਼ਰੀਦ ਲਗਾਤਾਰ ਸ਼ੁਰੂ ਹੋ ਜਾਵੇਗੀ | ਇਸੇ ਤਰ੍ਹਾਂ ਮਾਰਕਫੈੱਡ ਦੇ ਇੰਸਪੈਕਟਰ ਮਨਜੀਤ ਸਿੰਘ ਅਤੇ ਅਮਨਦੀਪ ਸਿੰਘ ਨੇ ਕਿਹਾ ਕਿ ਅੱਜ ਮੰਡੀਆਂ ਦਾ ਦੌਰਾ ਕਰ ਕੇ ਕਣਕ ਦੀ ਫ਼ਸਲ ਦਾ ਨਿਰੀਖਣ ਕੀਤਾ ਗਿਆ ਹੈ ਅਤੇ ਕੁੱਝ ਢੇਰੀਆਂ ਕੱਲ੍ਹ ਤੱਕ ਖ਼ਰੀਦ ਯੋਗ ਹੋ ਜਾਣਗੀਆਂ, ਜਿਨ੍ਹਾਂ ਦੀ ਖ਼ਰੀਦ ਕਰ ਲਈ ਜਾਵੇਗੀ ਅਤੇ ਆਉਣ ਵਾਲੇ ਦਿਨਾਂ ਵਿਚ ਮੌਸਮ ਖ਼ੁਸ਼ਕ ਹੋਣ ਕਾਰਨ ਖ਼ਰੀਦ ਲਗਾਤਾਰ ਜਾਰੀ ਰਹੇਗੀ |
Ad Position 22
No active advertisement
ਪਿਛਲੀ ਖ਼ਬਰ ਭਦੌੜ ਹਲਕੇ ਦੇ 25 ਪਿੰਡਾਂ ਨੂੰ ਜਿੰਮ ਦਾ ਸਾਮਾਨ ਦਿੱਤਾ ਜਾਵੇਗਾ-ਵਿਧਾਇਕ ਲਾਭ ਸਿੰਘ ਉਗੋਕੇ <br/> ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਕੁਰੜ ਦਾ ਅੱਠਵੀਂ ਸ਼੍ਰੇਣੀ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24