08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਭਦੌੜ ਹਲਕੇ ਦੇ 25 ਪਿੰਡਾਂ ਨੂੰ ਜਿੰਮ ਦਾ ਸਾਮਾਨ ਦਿੱਤਾ ਜਾਵੇਗਾ-ਵਿਧਾਇਕ ਲਾਭ ਸਿੰਘ ਉਗੋਕੇ <br/>

Ad Position 21
No active advertisement
ਅਜੀਤ ਡੈਸਕ 16-04-2026
ਸ਼ਹਿਣਾ, 15 ਅਪ੍ਰੈਲ (ਸੁਰੇਸ਼ ਗੋਗੀ)-ਭਦੌੜ ਹਲਕੇ ਵਿਚ ਛੇਤੀ ਹੀ ਪਿੰਡਾਂ ਵਿਚ ਵਿਕਾਸ ਕਾਰਜਾਂ ਲਈ ਹੋਰ ਗ੍ਰਾਂਟਾਂ ਦਿੱਤੀਆਂ ਜਾਣਗੀਆਂ | ਇਹ ਸ਼ਬਦ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਨੇ ਗੱਲਬਾਤ ਕਰਦਿਆਂ ਆਖੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਚੈਨ ਤੋੜਨ ਵਿਚ ਕਾਮਯਾਬ ਰਹੀ ਹੈ | ਨਸ਼ਿਆਂ ਵਿਚ ਗ੍ਰਸਤ ਨੌਜਵਾਨਾਂ ਨੂੰ ਢੁਕਵਾਂ ਇਲਾਜ ਕਰਵਾ ਕੇ ਜ਼ਿੰਦਗੀ ਨਵੇਂ ਸਿਰੇ ਤੋਂ ਸ਼ੁਰੂ ਕਰਨ ਲਈ ਮਦਦ ਕੀਤੀ | ਹਲਕਾ ਵਿਧਾਇਕ ਨੇ ਕਿਹਾ ਕਿ ਪਿੰਡਾਂ ਵਿਚ ਸਾਹਿਤ ਨੂੰ ਪ੍ਰਫੁੱਲਿਤ ਕਰਨ ਲਈ ਅਤੇ ਨੌਜਵਾਨ ਵਰਗ ਨੂੰ ਚੰਗੇ ਸਾਹਿਤ ਨਾਲ ਜੋੜਨ ਲਈ ਲਾਇਬ੍ਰੇਰੀਆਂ ਵੀ ਖੋਲੀਆਂ ਗਈਆਂ | ਉਨ੍ਹਾਂ ਕਿਹਾ ਕਿ ਇਸ ਤੋਂ ਅੱਗੇ 25 ਪਿੰਡਾਂ ਵਿਚ ਪੰਚਾਇਤਾਂ ਦੀ ਮੰਗ ਅਨੁਸਾਰ ਜਿੰਮਾਂ ਦਾ ਸਮਾਨ ਭਦੌੜ ਹਲਕੇ ਵਿਚ ਦਿੱਤਾ ਜਾ ਰਿਹਾ ਹੈ | ਹਲਕਾ ਵਿਧਾਇਕ ਲਾਭ ਸਿੰਘ ਨੇ ਕਿਹਾ ਕਿ ਨੌਜਵਾਨ ਵਰਗ ਲਈ ਵਾਲੀਬਾਲ, ਖੇਡ ਗਰਾਉਂਡ ਅਤੇ ਚੋਣਵੇਂ ਪਿੰਡਾਂ ਵਿਚ ਖੇਡ ਸਟੇਡੀਅਮ ਵੀ ਨੌਜਵਾਨ ਵਰਗ ਲਈ ਬਣਾਏ ਗਏ | ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਆਉਣ ਵਾਲੇ ਸਮੇਂ ਵਿਚ ਹੋਰ ਵਧੇਰੇ ਸਕੀਮਾਂ ਲਾਗੂ ਕਰਨ ਜਾ ਰਹੀ ਹੈ | ਇਸ ਮੌਕੇ ਲਵਦੀਪ ਸਿੰਘ ਭਗਤਪੁਰਾ, ਸਰਪੰਚ ਹਰਚਰਨ ਸਿੰਘ ਮਾਨ ਜੰਡਸਰ, ਹਰਦੀਪ ਸਿੰਘ ਹੈਰੀ ਧਾਲੀਵਾਲ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਵਿਖੇ ਖ਼ਾਲਸਾ ਸਾਜਨਾ ਦਿਵਸ ਮੌਕੇ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਭਦੌੜ ਅਤੇ ਬਰਨਾਲਾ ਮਾਰਕੀਟ ਕਮੇਟੀਆਂ ਅਧੀਨ ਆਉਂਦੀਆਂ ਦਾਣਾ ਮੰਡੀਆਂ ਵਿਚ ਲੱਗੇ ਕਣਕ ਦੇ ਅੰਬਾਰ- ਕਿਸਾਨਾਂ 'ਚ ਹਾਹਾਕਾਰ
Ad Position 24