ਮਹਿਲ ਕਲਾਂ, 15 ਅਪ੍ਰੈਲ (ਅਵਤਾਰ ਸਿੰਘ ਅਣਖੀ)-ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਗੁਰਦੁਆਰਾ ਸਾਹਿਬ ਖੂਹੀਸਰ ਪਿੰਡ ਕਿ੍ਪਾਲ ਸਿੰਘ ਵਾਲਾ ਵਿਖੇ ਬਾਬਾ ਜਸਵਿੰਦਰ ਸਿੰਘ ਗਹਿਲਾਂ ਦੀ ਅਗਵਾਈ ਹੇਠ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਦਾ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਕਮੇਟੀ ਪ੍ਰਧਾਨ ਇਤਬਾਰ ਸਿੰਘ, ਗੋਰਾ ਸਿੰਘ, ਗੁਰਦੇਵ ਸਿੰਘ, ਰਾਜੂ ਸਿੰਘ, ਅਜੀਤ ਸਿੰਘ, ਗਗਨ ਸਿੰਘ, ਵਰਿੰਦਰ ਸਿੰਘ, ਰਾਮ ਸਿੰਘ, ਸੁਖਨ ਸਿੰਘ, ਸੁਖਪਾਲ ਸਿੰਘ, ਮਾਸਟਰ ਸੁਖਦੇਵ ਸਿੰਘ, ਲਖਵੀਰ ਸਿੰਘ ਅਤੇ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਕੇਸਾਧਾਰੀ ਬੱਚਿਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਬਾਬਾ ਜਸਵਿੰਦਰ ਸਿੰਘ ਗਹਿਲ ਨੇ ਸਮੂਹ ਸੰਗਤਾਂ ਨੂੰ ਖਾਲਸਾ ਪੰਥ ਦੇ ਜਨਮ ਦਿਵਸ ਦੀ ਵਧਾਈ ਦਿੰਦਿਆਂ ਸਨਮਾਨ ਲੈਣ ਵਾਲੇ ਹੋਣਹਾਰ ਬੱਚਿਆਂ ਨੂੰ ਸ਼ੁੱਭਕਾਮਨਾਵਾਂ ਭੇਟ ਕੀਤੀਆਂ | ਉਨ੍ਹਾਂ ਨੇ ਹੋਰਨਾਂ ਬੱਚਿਆਂ ਨੂੰ ਵੀ ਇਸ ਤੋਂ ਸੇਧ ਲੈ ਕੇ ਕੇਸਾਧਾਰੀ ਬਣਨ ਲਈ ਪ੍ਰੇਰਿਤ ਕੀਤਾ |