ਹੰਡਿਆਇਆ, 15 ਅਪ੍ਰੈਲ (ਗੁਰਜੀਤ ਸਿੰਘ ਖੁੱਡੀ)-ਗੁਰਦੁਆਰਾ ਸਾਹਿਬ ਸ੍ਰੀ ਗੁਰੂ ਰਵਿਦਾਸ ਜੀ ਹੰਡਿਆਇਆ ਵਿਖੇ ਸ੍ਰੀ ਗੁਰੂ ਰਵਿਦਾਸ ਕਲੱਬ ਰਜਿ: ਸੈਦੋ ਪੱਤੀ ਹੰਡਿਆਇਆ ਵਲੋਂ ਡਾ: ਭੀਮ ਰਾਓ ਅੰਬੇਡਕਰ ਦਾ 135ਵਾਂ ਜਨਮ ਦਿਨ ਮਨਾਇਆ ਗਿਆ | ਕਲੱਬ ਦੇ ਪ੍ਰਧਾਨ ਸੱਤਪਾਲ ਸਿੰਘ ਸੱਤੀ, ਜਸਵੀਰ ਸਿੰਘ, ਰਣਜੀਤ ਸਿੰਘ, ਗੁਰਦੀਪ ਸਿੰਘ, ਕੇਸਰ ਸਿੰਘ, ਜਗਦੇਵ ਸਿੰਘ, ਹਰਜੀਤ ਸਿੰਘ ਫ਼ੌਜੀ ਅਤੇ ਨੌਜਵਾਨ ਸਭਾ ਹੰਡਿਆਇਆ ਵਲੋਂ ਸਾਰਿਆ ਕਲਾਸਾਂ ਵਿਚੋਂ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲਿਆਂ ਹਰਮਨਜੋਤ ਸਿੰਘ, ਗੁਰਨੂਰ ਸਿੰਘ, ਜਸਨੀਤਕੌਰ, ਸਗਨਪ੍ਰੀਤ ਕੌਰ, ਸਹਿਜਪ੍ਰੀਤ ਕੌਰ, ਮਨਕੀਰਤ ਕੌਰ, ਹਰਮਨਜੋਤ ਕੌਰ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ |