ਹੰਡਿਆਇਆ, 15 ਅਪ੍ਰੈਲ (ਗੁਰਜੀਤ ਸਿੰਘ ਖੁੱਡੀ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਬਰਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਵਲੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਜ਼ਿਲੇ੍ਹ ਵਿਚ ਵੱਖ-ਵੱਖ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ | ਹੰਡਿਆਇਆ ਦੇ ਕੌਂਸਲਰ ਕੁਲਦੀਪ ਸਿੰਘ ਤਾਜਪੁਰੀਆ, ਸਾਬਕਾ ਸਰਪੰਚ ਚਰਨਜੀਤ ਸਿੰਘ ਨੂੰ ਜ਼ਿਲ੍ਹਾ ਮੀਤ ਪ੍ਰਧਾਨ, ਹੰਡਿਆਇਆ ਦੇ ਸੀਨਾ ਮਲਿਕ ਤੇ ਖੁੱਡੀ ਕਲਾਂ ਦੇ ਗੁਰਪ੍ਰੀਤ ਸਿੰਘ ਬਾਵਾ ਨੂੰ ਜ਼ਿਲ੍ਹਾ ਸੈਕਟਰੀ ਨੂੰ ਨਿਯੁਕਤ ਗਿਆ | ਉਕਤ ਆਗੂਆਂ ਨੇ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਜ਼ਿਲ੍ਹਾ ਪ੍ਰਧਾਨ ਤੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦਾ ਦਾ ਧੰਨਵਾਦ ਕੀਤਾ |