ਟੱਲੇਵਾਲ, 15 ਅਪੈ੍ਰਲ (ਸੋਨੀ ਚੀਮਾ)-ਪਿੰਡ ਪੱਖੋਕੇ ਦੇ ਮਹਾਂਦਾਨੀ ਗੁਰਦੁਆਰਾ ਬਾਬਾ ਸੁੱਚਾਸਾਰ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ | ਇਸ ਉਪਰੰਤ ਗੁਰਬਾਣੀ ਕੰਠ ਮੁਕਾਬਲੇ, ਸੁੰਦਰ ਦਸਤਾਰ ਮੁਕਾਬਲੇ ਅਤੇ ਲੰਬੇ ਕੇਸਾਂ ਦੇ ਮੁਕਾਬਲੇ ਵੀ ਕਰਵਾਏ ਗਏ | ਉਕਤ ਮੁਕਾਬਲਿਆਂ ਵਿਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀਆਂ ਅਤੇ ਨਗਦ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਹਰਮੇਲ ਸਿੰਘ ਨੰਬਰਦਾਰ, ਭਾਈ ਬਲਜਿੰਦਰ ਸਿੰਘ ਫ਼ੌਜੀ ਜਨਰਲ ਸਕੱਤਰ, ਨਿਰਮਲ ਸਿੰਘ, ਰਾਮ ਸਿੰਘ ਪੱਖੋਕੇ, ਰਾਮ ਸਿੰਘ, ਗੁਰਚਰਨ ਸਿੰਘ, ਗੁਰਤੇਜ ਸਿੰਘ, ਸੁਦਾਗਰ ਸਿੰਘ, ਦਰਸ਼ਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ |