ਧਨੌਲਾ, 15 ਅਪ੍ਰੈਲ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸੰਸਥਾ ਦੇ ਚੇਅਰਮੈਨ ਸ: ਸੁਖਮਿੰਦਰ ਸਿੰਘ ਗਿੱਲ, ਕੋਆਰਡੀਨੇਟਰ ਮੈਡਮ ਸੰਜੀਤ ਕੌਰ, ਇੰਚਾਰਜ ਅਜਿੰਦਰਪਾਲ ਟਿਵਾਣਾ ਵਲੋਂ ਬੱਚਿਆਂ ਨੂੰ ਵਿਸਾਖੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਦੱਸਿਆ ਕਿ ਵਿਸਾਖੀ ਵਾਲੇ ਦਿਨ 1699 ਈ: ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਾਜਨਾ ਕੀਤੀ ਸੀ ਅਤੇ ਇਹ ਤਿਉਹਾਰ ਕਣਕ ਦੀ ਫ਼ਸਲ ਪੱਕਣ ਦੀ ਖ਼ੁਸ਼ੀ ਵਿਚ ਵੀ ਮਨਾਇਆ ਜਾਂਦਾ ਹੈ | ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਰੰਗਾ- ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਪ੍ਰੀਤ ਕਮਲ ਸ਼ਰਮਾ, ਡਾ: ਮਨਪ੍ਰੀਤ ਕੌਰ, ਵਾਈਸ ਪਿ੍ੰਸੀਪਲ ਜਸਵੀਰ ਕੌਰ, ਮੈਡਮ ਅਮਨਦੀਪ, ਜਸਪ੍ਰੀਤ, ਹਰਮੋਹਨ, ਰੁਪਿੰਦਰ ਸ਼ਰਮਾ, ਅਧਿਆਪਕਾ ਹਰਪ੍ਰੀਤ ਕੌਰ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |