ਬਰਨਾਲਾ, 16 ਅਪ੍ਰੈਲ (ਰਾਜ ਪਨੇਸਰ)-ਗੁਰੂ ਰਵਿਦਾਸ ਚੌਕ, ਕਾਰ ਬਾਜ਼ਾਰ ਨਜ਼ਦੀਕ ਇਕ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਦਿੰਦਿਆਂ ਥਾਣਾ ਸਿਟੀ-2 ਬਰਨਾਲਾ ਦੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਸ਼ਾਮ ਸਮੇਂ ਸੂਚਨਾ ਮਿਲੀ ਕਿ ਗੁਰੂ ਰਵਿਦਾਸ ਚੌਕ, ਕਾਰ ਬਾਜ਼ਾਰ ਨਜ਼ਦੀਕ ਇਕ 50-55 ਸਾਲਾ ਵਿਅਕਤੀ ਡਿੱਗਿਆ ਪਿਆ ਹੈ | ਪੁਲਿਸ ਵਲੋਂ ਮੌਕੇ 'ਤੇ ਜਾ ਕੇ ਪੜਤਾਲ ਕੀਤੀ ਅਤੇ ਉਸ ਵਿਅਕਤੀ ਨੂੰ ਸਿਵਲ ਹਸਪਤਾਲ ਬਰਨਾਲਾ ਲਿਆਂਦਾ ਗਿਆ | ਜਿੱਥੇ ਡਾਕਟਰਾਂ ਨੇ ਉਕਤ ਵਿਅਕਤੀ ਨੂੰ ਮਿ੍ਤਕ ਘੋਸ਼ਿਤ ਕਰ ਦਿੱਤਾ | ਇਹ ਪਤਾ ਲੱਗਾ ਕਿ ਮਿ੍ਤਕ ਵਿਅਕਤੀ ਧਨੌਲਾ ਕਸਬੇ ਦਾ ਹੈ, ਜਿਸ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਭੇਜ ਦਿੱਤੀ ਹੈ | ਮਿ੍ਤਕ ਵਿਅਕਤੀ ਦੀ ਲਾਸ਼ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰੱਖਵਾ ਦਿੱਤੀ ਹੈ | ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ |